AUDIO GURBANI by Gurjit Singh Jhampur

Gurjit Singh Jhampur

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

  1. ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥

    14 HRS AGO

    ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥

    ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।RAAG SORAT’H, THE WORD OF DEVOTEE RAVI DAAS JEE:ONE UNIVERSAL CREATOR GOD. BY THE GRACE OF THE TRUE GURU:If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||

    7 min
  2. 1D AGO

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥ

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

    4 min
  3. 2D AGO

    ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥

    ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥ ਅਰਥ: (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ।ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ।(ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) । ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ।7।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Bhaadon, she is deluded by doubt, because of her attachment to duality. She may wear thousands of ornaments, but they are of no use at all. On that day when the body perishes-at that time, she becomes a ghost. The Messenger of Death seizes and holds her, and does not tell anyone his secret. And her loved ones-in an instant, they move on, leaving her all alone. She wrings her hands, her body writhes in pain, and she turns from black to white. As she has planted, so does she harvest; such is the field of karma. Nanak seeks God’s Sanctuary; God has given him the Boat of His Feet. Those who love the Guru, the Protector and Savior, in Bhaadon, shall not be thrown down into hell. || 7 ||

    7 min
  4. 2D AGO

    ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋ

    ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥  ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ(ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ(ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

    8 min
  5. 3D AGO

    ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥

    ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥ ਪਉੜੀ ॥ ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥ ਸ਼ੁੱਕਰਵਾਰ, ੩੧ ਸਾਵਣ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੯੪੭) ਪੰਜਾਬੀ ਵਿਆਖਿਆ ਭੁਲੇਖੇ ਵਿਚ ਭੁੱਲੀ ਹੋਈ ਮੈਂ (ਪਰਮਾਤਮਾ ਨੂੰ ਲੱਭਣ ਵਾਸਤੇ) ਸਾਰਾ ਜਗਤ ਭਵੀਂ ਤੇ ਢੂੰਢ ਢੂੰਢ ਕੇ ਖਪ ਗਈ, (ਪਰ ਇਸ ਤਰ੍ਹਾਂ) ਉਹ ਖਸਮ (ਪ੍ਰਭੂ) (ਹਿਰਦੇ ਵਿਚ) ਸ਼ਾਂਤੀ ਨਹੀਂ ਦੇਂਦਾ, ਉਹ ਨਾਲ ਕੋਈ ਜ਼ੋਰ ਨਹੀਂ ਚੱਲ ਸਕਦਾ ।(ਪਰ, ਹਾਂ) ਸਤਿਗੁਰੂ ਦੀ ਮੇਹਰ ਨਾਲ ਪ੍ਰਭੂ ਸਿਮਰਿਆ ਜਾ ਸਕਦਾ ਹੈ ਤੇ ਹਿਰਦੇ ਦੇ ਅੰਦਰ ਰੱਖਿਆ ਜਾ ਸਕਦਾ ਹੈ । ਹੇ ਨਾਨਕ! (ਗੁਰੂ ਦੀ ਮੇਹਰ ਨਾਲ) ਮੈਂ ਘਰ ਵਿਚ ਬੈਠਿਆਂ ਖਸਮ ਲੱਭ ਲਿਆ ਜਦੋਂ ਕਰਤਾਰ ਨੇ (ਮੇਰੇ ਉਤੇ) ਕਿਰਪਾ ਕੀਤੀ (ਤੇ ਗੁਰੂ ਮਿਲਾਇਆ) ।੧।ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦਾ (ਸਾਰਾ) ਦਿਨ (ਦੁਨੀਆ ਦੇ) ਧੰਧਿਆਂ ਵਿਚ ਭਟਕਦਿਆਂ ਬੀਤ ਜਾਂਦਾ ਹੈ, ਤੇ ਰਾਤ ਨੂੰ ਉਹ ਸੌਂ ਕੇ ਗੰਵਾ ਲੈਂਦਾ ਹੈ, (ਇਹਨਾਂ ਧੰਧਿਆਂ ਵਿਚ ਪਿਆ ਹੋਇਆ) ਝੂਠ ਬੋਲ ਕੇ ਜ਼ਹਿਰ ਖਾਂਦਾ ਹੈ (ਭਾਵ, ਦੁਨੀਆ ਦੇ ਪਦਾਰਥ ਮਾਣਦਾ ਹੈ) ਤੇ (ਅੰਤ ਨੂੰ ਏਥੋਂ) ਰੋ ਕੇ ਤੁਰ ਪੈਂਦਾ ਹੈ; ਉਸ ਦੇ ਸਿਰ ਉਤੇ ਮੌਤ ਦਾ ਡੰਡਾ (ਤਿਆਰ ਰਹਿੰਦਾ) ਹੈ, (ਭਾਵ, ਹਰ ਵੇਲੇ ਮੌਤ ਤੋਂ ਡਰਦਾ ਹੈ), (ਪ੍ਰਭੂ ਨੂੰ ਵਿਸਾਰ ਕੇ) ਹੋਰ ਵਿਚ ਪਿਆਰ ਦੇ ਕਾਰਣ (ਆਪਣੀ) ਇੱਜ਼ਤ ਗੰਵਾ ਲੈਂਦਾ ਹੈ; ਉਸ ਨੇ ਪਰਮਾਤਮਾ ਦਾ ਨਾਮ ਤਾਂ ਕਦੇ ਯਾਦ ਨਹੀਂ ਕੀਤਾ ਹੁੰਦਾ (ਇਸ ਲਈ) ਮੁੜ ਮੁੜ ਜਨਮ ਮਰਨ ਦਾ ਗੇੜ (ਉਸ ਨੂੰ ਨਸੀਬ) ਹੁੰਦਾ ਹੈ ।(ਪਰ ਜਿਸ ਮਨੁੱਖ ਦੇ) ਮਨ ਵਿਚ ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਵੱਸਦਾ ਹੈ ਉਸ ਨੂੰ ਕੋਈ ਮੌਤ ਦਾ ਡੰਡਾ ਨਹੀਂ ਲੱਗਦਾ (ਭਾਵ, ਉਸ ਨੂੰ ਮੌਤ ਡਰਾ ਨਹੀਂ ਸਕਦੀ) ਹੇ ਨਾਨਕ! ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ (ਇਹ ਅਵਸਥਾ ਉਸ ਨੂੰ) ਪਰਮਾਤਮਾ ਦੀ ਕਿਰਪਾ ਨਾਲ ਮਿਲ ਜਾਂਦੀ ਹੈ ।੨।(ਇਸ “ਵੇਕੀ ਸ੍ਰਿਸਟਿ” ਵਿਚ, ਪ੍ਰਭੂ ਨੇ) ਕਈ ਜੀਵਾਂ ਨੂੰ ਸਤਿਗੁਰੂ ਦੀ ਮੱਤ ਦੇ ਕੇ ਆਪਣੀ ਸਿਫ਼ਤਿ-ਸਾਲਾਹ ਵਿਚ ਲਾਇਆ ਹੋਇਆ ਹੈ, ਕਈ ਜੀਵਾਂ ਨੂੰ ਸਦਾ ਕਾਇਮ ਰਹਿਣ ਵਾਲੇ ਹਰੀ ਨੇ ਆਪਣਾ ਸਦਾ-ਥਿਰ ਰਹਿਣ ਵਾਲਾ ‘ਨਾਮ’ ਬਖ਼ਸ਼ਿਆ ਹੋਇਆ ਹੈ ।ਹਵਾ, ਪਾਣੀ, ਅੱਗ (ਆਦਿਕ ਤੱਤ ਭੀ) ਉਸ ਦੇ ਹੁਕਮ ਵਿਚ ਤੁਰ ਕੇ ਉਸ ਦੀ ਭਗਤੀ ਕਰ ਰਹੇ ਹਨ, ਇਹਨਾਂ (ਤੱਤਾਂ) ਨੂੰ ਉਸ ਮਾਲਕ ਦਾ ਬੜਾ ਡਰ ਰਹਿੰਦਾ ਹੈ, (ਸੋ, ਜਗਤ ਦੀ ਕਿਆ ਅਸਚਰਜ) ਮੁਕੰਮਲ ਬਣਤਰ ਬਣੀ ਹੋਈ ਹੈ, ਹਰ ਥਾਂ ਪ੍ਰਭੂ ਦਾ ਹੀ ਹੁਕਮ ਚੱਲ ਰਿਹਾ ਹੈ । (ਪ੍ਰਭੂ ਦੇ ਹੁਕਮ ਨੂੰ) ਮੰਨਿਆਂ (ਭਾਵ, ਹੁਕਮ ਵਿਚ ਤੁਰਿਆਂ ਹੀ) ਸੁਖ ਪਾਈਦਾ ਹੈ ।੩। English Translation SHALOK, THIRD MEHL: Deluded by doubt, I wandered over the whole world. Searching, I became frustrated. My Husband Lord has not blessed me with peace and tranquility; what will work with Him? By Guru’s Grace, I meditate on the Lord; I enshrine Him deep within my heart. O Nanak, seated in his her own home, she finds her Husband Lord, when the Creator Lord grants His Grace. || 1 || THIRD MEHL: Chasing after worldly affairs, the day is wasted, and the night passes in sleep. Speaking lies, one eats poison; the self-willed manmukh departs, crying out in pain. The Mesenger of Death holds his club over the mortal’s head; in the love of duality, he loses his honor. He never even thinks of the Name of the Lord; over and over again, he comes and goes in reincarnation. But if, by Guru’s Grace, the Lord’s Name comes to dwell in his mind, then the Messenger of Death will not strike him down with his club. Then, O Nanak, he merges intuitively into the Lord, receiving His Grace. || 2 || PAUREE: Some are linked to His Praises, when the Lord blesses them with the Guru’s Teachings. Some are blessed with the Name of the eternal, unchanging True Lord. Water, air and fire, by His Will, worship Him. They are held in the Fear of God; He has formed the perfect form. The Hukam, the Command of the One Lord is all-pervasive; accepting it, peace is found. || 3 ||

    8 min
  6. 3D AGO

    ਗੁਰਬਾਣੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ

    ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੯ ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥ ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥ {ਪੰਨਾ 1426} ਅਰਥ: ਹੇ ਭਾਈ! ਜੇ ਤੂੰ ਪਰਮਾਤਮਾ ਦੇ ਗੁਣ ਕਦੇ ਨਹੀਂ ਗਾਏ, ਤਾਂ ਤੂੰ ਆਪਣਾ ਮਨੁੱਖਾ ਜਨਮ ਨਿਕੰਮਾ ਕਰ ਲਿਆ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਤੇ, ਉਸ ਨੂੰ ਇਉਂ ਜ਼ਿੰਦਗੀ ਦਾ ਆਸਰਾ ਬਣਾ) ਜਿਵੇਂ ਪਾਣੀ ਨੂੰ ਮੱਛੀ (ਆਪਣੀ ਜਿੰਦ ਦਾ ਆਸਰਾ ਬਣਾਈ ਰੱਖਦੀ ਹੈ) ।1।  ਹੇ ਭਾਈ! ਤੂੰ ਵਿਸ਼ਿਆਂ ਨਾਲ ਕਿਉਂ (ਇਤਨਾ) ਮਸਤ ਰਹਿੰਦਾ ਹੈਂ? ਤੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਵਿਸ਼ਿਆਂ ਤੋਂ ਚਿੱਤ ਨਹੀਂ ਹਟਾਂਦਾ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। (ਭਜਨ ਦੀ ਬਰਕਤਿ ਨਾਲ) ਜਮਾਂ ਦੀ ਫਾਹੀ (ਗਲ ਵਿਚ) ਨਹੀਂ ਪੈਂਦੀ।2।  ਹੇ ਭਾਈ! (ਤੇਰੀ) ਜੁਆਨੀ ਬੇ-ਪਰਵਾਹੀ ਵਿਚ ਹੀ ਲੰਘ ਗਈ, (ਹੁਣ) ਬੁਢੇਪੇ ਨੇ ਤੇਰੇ ਸਰੀਰ ਨੂੰ ਜਿੱਤ ਲਿਆ ਹੈ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। ਉਮਰ ਲੰਘਦੀ ਜਾ ਰਹੀ ਹੈ।3।

    31 min
  7. 3D AGO

    ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥

    ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥ ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੋਇ ॥ ਆਥਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥ ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥ ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥ English Translation RAAMKALEE, FIRST MEHL, DAKHANEE, ONKAAR: ONE UNIVERSAL CREATOR GOD. BY THE GRACE OF THE TRUE GURU: Don’t be angry — drink in the Ambrosial Nectar; you shall not remain in this world forever. The ruling kings and the paupers shall not remain; they come and go, throughout the four ages. Everyone says that they will remain, but none of them remain; unto whom should I offer my prayer? The One Shabad, the Name of the Lord, will never fail you; the Guru grants honor and understanding. || 11 || My shyness and hesitation have died and gone, and I walk with my face unveiled. The confusion and doubt from my crazy, insane mother-in-law has been removed from over my head. My Beloved has summoned me with joyful caresses; my mind is filled with the bliss of the Shabad. Imbued with the Love of my Beloved, I have become Gurmukh, and carefree. || 12 || Chant the jewel of the Naam, and earn the profit of the Lord. Greed, avarice, evil and egotism; slander, inuendo and gossip; the self-willed manmukh is blind, foolish and ignorant. For the sake of earning the profit of the Lord, the mortal comes into the world. But he becomes a mere slave laborer, and is mugged by the mugger, Maya. One who earns the profit of the Naam, with the capital of faith, O Nanak, is truly honored by the True Supreme King. || 13 || The world is ruined on the path of Death. No one has the power to erase Maya’s influence. If wealth visits the home of the lowliest clown, seeing that wealth, all pay their respects to him. Even an idiot is thought of as clever, if he is rich. Without devotional worship, the world is insane. The One Lord is contained among all. He reveals Himself, unto those whom He blesses with His Grace. || 14 || Throughout the ages, the Lord is eternally established; He has no vengeance. He is not subject to birth and death; He is not entangled in worldly affairs. Whatever is seen, is the Lord Himself. Creating Himself, He establishes Himself in the heart. He Himself is unfathomable; He links people to their affairs. He is the Way of Yoga, the Life of the World. Living a righteous lifestyle, true peace is found. Without the Naam, the Name of the Lord, how can anyone find liberation? || 15 ||

    13 min
  8. 5D AGO

    ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾ

    ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ।(ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧।ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨।(ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩।ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।GOND:When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. || 1 || The world loves only the one bride, Maya. She is the wife of all beings and creatures. || 1 || Pause || With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. || 2 || She runs around, chasing after the Saints. She is afraid of being beaten by those blessed with the Gurus Grace. She is the body, the breath of life, of the faithless cynics. She appears to me like a blood-thirsty witch. || 3 || I know her secrets well - in His Mercy, the Divine Guru met me. Says Kabeer, now I have thrown her out. She clings to the skirt of the world. || 4 || 4 || 7 ||

    7 min

Trailer

Ratings & Reviews

4.4
out of 5
7 Ratings

About

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

You Might Also Like