AUDIO GURBANI by Gurjit Singh Jhampur

Gurjit Singh Jhampur

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

  1. 5 HRS AGO

    ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥

    ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥ ਪਉੜੀ ॥ ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥ ਸ਼ੁੱਕਰਵਾਰ, ੩੧ ਸਾਵਣ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੯੪੭) ਪੰਜਾਬੀ ਵਿਆਖਿਆ ਭੁਲੇਖੇ ਵਿਚ ਭੁੱਲੀ ਹੋਈ ਮੈਂ (ਪਰਮਾਤਮਾ ਨੂੰ ਲੱਭਣ ਵਾਸਤੇ) ਸਾਰਾ ਜਗਤ ਭਵੀਂ ਤੇ ਢੂੰਢ ਢੂੰਢ ਕੇ ਖਪ ਗਈ, (ਪਰ ਇਸ ਤਰ੍ਹਾਂ) ਉਹ ਖਸਮ (ਪ੍ਰਭੂ) (ਹਿਰਦੇ ਵਿਚ) ਸ਼ਾਂਤੀ ਨਹੀਂ ਦੇਂਦਾ, ਉਹ ਨਾਲ ਕੋਈ ਜ਼ੋਰ ਨਹੀਂ ਚੱਲ ਸਕਦਾ ।(ਪਰ, ਹਾਂ) ਸਤਿਗੁਰੂ ਦੀ ਮੇਹਰ ਨਾਲ ਪ੍ਰਭੂ ਸਿਮਰਿਆ ਜਾ ਸਕਦਾ ਹੈ ਤੇ ਹਿਰਦੇ ਦੇ ਅੰਦਰ ਰੱਖਿਆ ਜਾ ਸਕਦਾ ਹੈ । ਹੇ ਨਾਨਕ! (ਗੁਰੂ ਦੀ ਮੇਹਰ ਨਾਲ) ਮੈਂ ਘਰ ਵਿਚ ਬੈਠਿਆਂ ਖਸਮ ਲੱਭ ਲਿਆ ਜਦੋਂ ਕਰਤਾਰ ਨੇ (ਮੇਰੇ ਉਤੇ) ਕਿਰਪਾ ਕੀਤੀ (ਤੇ ਗੁਰੂ ਮਿਲਾਇਆ) ।੧।ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦਾ (ਸਾਰਾ) ਦਿਨ (ਦੁਨੀਆ ਦੇ) ਧੰਧਿਆਂ ਵਿਚ ਭਟਕਦਿਆਂ ਬੀਤ ਜਾਂਦਾ ਹੈ, ਤੇ ਰਾਤ ਨੂੰ ਉਹ ਸੌਂ ਕੇ ਗੰਵਾ ਲੈਂਦਾ ਹੈ, (ਇਹਨਾਂ ਧੰਧਿਆਂ ਵਿਚ ਪਿਆ ਹੋਇਆ) ਝੂਠ ਬੋਲ ਕੇ ਜ਼ਹਿਰ ਖਾਂਦਾ ਹੈ (ਭਾਵ, ਦੁਨੀਆ ਦੇ ਪਦਾਰਥ ਮਾਣਦਾ ਹੈ) ਤੇ (ਅੰਤ ਨੂੰ ਏਥੋਂ) ਰੋ ਕੇ ਤੁਰ ਪੈਂਦਾ ਹੈ; ਉਸ ਦੇ ਸਿਰ ਉਤੇ ਮੌਤ ਦਾ ਡੰਡਾ (ਤਿਆਰ ਰਹਿੰਦਾ) ਹੈ, (ਭਾਵ, ਹਰ ਵੇਲੇ ਮੌਤ ਤੋਂ ਡਰਦਾ ਹੈ), (ਪ੍ਰਭੂ ਨੂੰ ਵਿਸਾਰ ਕੇ) ਹੋਰ ਵਿਚ ਪਿਆਰ ਦੇ ਕਾਰਣ (ਆਪਣੀ) ਇੱਜ਼ਤ ਗੰਵਾ ਲੈਂਦਾ ਹੈ; ਉਸ ਨੇ ਪਰਮਾਤਮਾ ਦਾ ਨਾਮ ਤਾਂ ਕਦੇ ਯਾਦ ਨਹੀਂ ਕੀਤਾ ਹੁੰਦਾ (ਇਸ ਲਈ) ਮੁੜ ਮੁੜ ਜਨਮ ਮਰਨ ਦਾ ਗੇੜ (ਉਸ ਨੂੰ ਨਸੀਬ) ਹੁੰਦਾ ਹੈ ।(ਪਰ ਜਿਸ ਮਨੁੱਖ ਦੇ) ਮਨ ਵਿਚ ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਵੱਸਦਾ ਹੈ ਉਸ ਨੂੰ ਕੋਈ ਮੌਤ ਦਾ ਡੰਡਾ ਨਹੀਂ ਲੱਗਦਾ (ਭਾਵ, ਉਸ ਨੂੰ ਮੌਤ ਡਰਾ ਨਹੀਂ ਸਕਦੀ) ਹੇ ਨਾਨਕ! ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ (ਇਹ ਅਵਸਥਾ ਉਸ ਨੂੰ) ਪਰਮਾਤਮਾ ਦੀ ਕਿਰਪਾ ਨਾਲ ਮਿਲ ਜਾਂਦੀ ਹੈ ।੨।(ਇਸ “ਵੇਕੀ ਸ੍ਰਿਸਟਿ” ਵਿਚ, ਪ੍ਰਭੂ ਨੇ) ਕਈ ਜੀਵਾਂ ਨੂੰ ਸਤਿਗੁਰੂ ਦੀ ਮੱਤ ਦੇ ਕੇ ਆਪਣੀ ਸਿਫ਼ਤਿ-ਸਾਲਾਹ ਵਿਚ ਲਾਇਆ ਹੋਇਆ ਹੈ, ਕਈ ਜੀਵਾਂ ਨੂੰ ਸਦਾ ਕਾਇਮ ਰਹਿਣ ਵਾਲੇ ਹਰੀ ਨੇ ਆਪਣਾ ਸਦਾ-ਥਿਰ ਰਹਿਣ ਵਾਲਾ ‘ਨਾਮ’ ਬਖ਼ਸ਼ਿਆ ਹੋਇਆ ਹੈ ।ਹਵਾ, ਪਾਣੀ, ਅੱਗ (ਆਦਿਕ ਤੱਤ ਭੀ) ਉਸ ਦੇ ਹੁਕਮ ਵਿਚ ਤੁਰ ਕੇ ਉਸ ਦੀ ਭਗਤੀ ਕਰ ਰਹੇ ਹਨ, ਇਹਨਾਂ (ਤੱਤਾਂ) ਨੂੰ ਉਸ ਮਾਲਕ ਦਾ ਬੜਾ ਡਰ ਰਹਿੰਦਾ ਹੈ, (ਸੋ, ਜਗਤ ਦੀ ਕਿਆ ਅਸਚਰਜ) ਮੁਕੰਮਲ ਬਣਤਰ ਬਣੀ ਹੋਈ ਹੈ, ਹਰ ਥਾਂ ਪ੍ਰਭੂ ਦਾ ਹੀ ਹੁਕਮ ਚੱਲ ਰਿਹਾ ਹੈ । (ਪ੍ਰਭੂ ਦੇ ਹੁਕਮ ਨੂੰ) ਮੰਨਿਆਂ (ਭਾਵ, ਹੁਕਮ ਵਿਚ ਤੁਰਿਆਂ ਹੀ) ਸੁਖ ਪਾਈਦਾ ਹੈ ।੩। English Translation SHALOK, THIRD MEHL: Deluded by doubt, I wandered over the whole world. Searching, I became frustrated. My Husband Lord has not blessed me with peace and tranquility; what will work with Him? By Guru’s Grace, I meditate on the Lord; I enshrine Him deep within my heart. O Nanak, seated in his her own home, she finds her Husband Lord, when the Creator Lord grants His Grace. || 1 || THIRD MEHL: Chasing after worldly affairs, the day is wasted, and the night passes in sleep. Speaking lies, one eats poison; the self-willed manmukh departs, crying out in pain. The Mesenger of Death holds his club over the mortal’s head; in the love of duality, he loses his honor. He never even thinks of the Name of the Lord; over and over again, he comes and goes in reincarnation. But if, by Guru’s Grace, the Lord’s Name comes to dwell in his mind, then the Messenger of Death will not strike him down with his club. Then, O Nanak, he merges intuitively into the Lord, receiving His Grace. || 2 || PAUREE: Some are linked to His Praises, when the Lord blesses them with the Guru’s Teachings. Some are blessed with the Name of the eternal, unchanging True Lord. Water, air and fire, by His Will, worship Him. They are held in the Fear of God; He has formed the perfect form. The Hukam, the Command of the One Lord is all-pervasive; accepting it, peace is found. || 3 ||

    8 min
  2. 19 HRS AGO

    ਗੁਰਬਾਣੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ

    ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੯ ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥ ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥ {ਪੰਨਾ 1426} ਅਰਥ: ਹੇ ਭਾਈ! ਜੇ ਤੂੰ ਪਰਮਾਤਮਾ ਦੇ ਗੁਣ ਕਦੇ ਨਹੀਂ ਗਾਏ, ਤਾਂ ਤੂੰ ਆਪਣਾ ਮਨੁੱਖਾ ਜਨਮ ਨਿਕੰਮਾ ਕਰ ਲਿਆ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਤੇ, ਉਸ ਨੂੰ ਇਉਂ ਜ਼ਿੰਦਗੀ ਦਾ ਆਸਰਾ ਬਣਾ) ਜਿਵੇਂ ਪਾਣੀ ਨੂੰ ਮੱਛੀ (ਆਪਣੀ ਜਿੰਦ ਦਾ ਆਸਰਾ ਬਣਾਈ ਰੱਖਦੀ ਹੈ) ।1।  ਹੇ ਭਾਈ! ਤੂੰ ਵਿਸ਼ਿਆਂ ਨਾਲ ਕਿਉਂ (ਇਤਨਾ) ਮਸਤ ਰਹਿੰਦਾ ਹੈਂ? ਤੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਵਿਸ਼ਿਆਂ ਤੋਂ ਚਿੱਤ ਨਹੀਂ ਹਟਾਂਦਾ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। (ਭਜਨ ਦੀ ਬਰਕਤਿ ਨਾਲ) ਜਮਾਂ ਦੀ ਫਾਹੀ (ਗਲ ਵਿਚ) ਨਹੀਂ ਪੈਂਦੀ।2।  ਹੇ ਭਾਈ! (ਤੇਰੀ) ਜੁਆਨੀ ਬੇ-ਪਰਵਾਹੀ ਵਿਚ ਹੀ ਲੰਘ ਗਈ, (ਹੁਣ) ਬੁਢੇਪੇ ਨੇ ਤੇਰੇ ਸਰੀਰ ਨੂੰ ਜਿੱਤ ਲਿਆ ਹੈ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। ਉਮਰ ਲੰਘਦੀ ਜਾ ਰਹੀ ਹੈ।3।

    31 min
  3. 19 HRS AGO

    ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥

    ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥ ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੋਇ ॥ ਆਥਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥ ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥ ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥ English Translation RAAMKALEE, FIRST MEHL, DAKHANEE, ONKAAR: ONE UNIVERSAL CREATOR GOD. BY THE GRACE OF THE TRUE GURU: Don’t be angry — drink in the Ambrosial Nectar; you shall not remain in this world forever. The ruling kings and the paupers shall not remain; they come and go, throughout the four ages. Everyone says that they will remain, but none of them remain; unto whom should I offer my prayer? The One Shabad, the Name of the Lord, will never fail you; the Guru grants honor and understanding. || 11 || My shyness and hesitation have died and gone, and I walk with my face unveiled. The confusion and doubt from my crazy, insane mother-in-law has been removed from over my head. My Beloved has summoned me with joyful caresses; my mind is filled with the bliss of the Shabad. Imbued with the Love of my Beloved, I have become Gurmukh, and carefree. || 12 || Chant the jewel of the Naam, and earn the profit of the Lord. Greed, avarice, evil and egotism; slander, inuendo and gossip; the self-willed manmukh is blind, foolish and ignorant. For the sake of earning the profit of the Lord, the mortal comes into the world. But he becomes a mere slave laborer, and is mugged by the mugger, Maya. One who earns the profit of the Naam, with the capital of faith, O Nanak, is truly honored by the True Supreme King. || 13 || The world is ruined on the path of Death. No one has the power to erase Maya’s influence. If wealth visits the home of the lowliest clown, seeing that wealth, all pay their respects to him. Even an idiot is thought of as clever, if he is rich. Without devotional worship, the world is insane. The One Lord is contained among all. He reveals Himself, unto those whom He blesses with His Grace. || 14 || Throughout the ages, the Lord is eternally established; He has no vengeance. He is not subject to birth and death; He is not entangled in worldly affairs. Whatever is seen, is the Lord Himself. Creating Himself, He establishes Himself in the heart. He Himself is unfathomable; He links people to their affairs. He is the Way of Yoga, the Life of the World. Living a righteous lifestyle, true peace is found. Without the Naam, the Name of the Lord, how can anyone find liberation? || 15 ||

    13 min
  4. 2D AGO

    ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾ

    ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ।(ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧।ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨।(ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩।ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।GOND:When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. || 1 || The world loves only the one bride, Maya. She is the wife of all beings and creatures. || 1 || Pause || With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. || 2 || She runs around, chasing after the Saints. She is afraid of being beaten by those blessed with the Gurus Grace. She is the body, the breath of life, of the faithless cynics. She appears to me like a blood-thirsty witch. || 3 || I know her secrets well - in His Mercy, the Divine Guru met me. Says Kabeer, now I have thrown her out. She clings to the skirt of the world. || 4 || 4 || 7 ||

    7 min
  5. 3D AGO

    ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥

    ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥ਅਰਥ: ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ।ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ।ਹੇ ਸਹੇਲੀਏ! ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ।੧।॥ ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ, ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ। ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ।ਹੇ ਸਹੇਲੀਏ! ਜਿਵੇਂ) ਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ। ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ-ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ) ।੨। ਹੇ ਸੋਹਣੇ ਨੇਤ੍ਰਾਂ ਵਾਲੀ ਜੀਵ-ਇਸਤ੍ਰੀਏ! ਮਾਇਆ ਦੇ ਹੱਲਿਆਂ ਵਲੋਂ) ਸਾਵਧਾਨ ਰਹੁ, (ਤੈਨੂੰ) ਗੁਰੂ ਦੀ ਬਾਣੀ ਜਗਾ ਰਹੀ ਹੈ। ਜਿਸ (ਜੀਵ-ਇਸਤ੍ਰੀ) ਨੇ (ਗੁਰੂ ਦੀ ਬਾਣੀ) ਸੁਣ ਕੇ (ਉਸ ਵਿਚ) ਸਰਧਾ ਬਣਾਈ ਹੈ, ਉਹ ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦੀ ਹੈ। ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਉਹ ਉਸ ਆਤਮਕ ਦਰਜੇ ਤੇ ਪਹੁੰਚ ਜਾਂਦੀ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ।ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਇਹ ਗੱਲ ਸਮਝਦਾ ਹੈ, ਉਹ (ਗੁਰਮੁਖ) ਮਨੁੱਖ ਗੁਰੂ ਦੇ ਸਬਦ ਵਿਚ ਲੀਨ ਰਹਿੰਦਾ ਹੈ, (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਜਗਤ ਵਿਚ ਵਿਆਪਕ ਪਰਮਾਤਮਾ ਨਾਲ ਉਸ ਦੀ ਡੂੰਘੀ ਸਾਂਝ ਹੋ ਜਾਂਦੀ ਹੈ। ਉਹ ਮਨੁੱਖ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ, ਬੇਅੰਤ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਹਰ ਵੇਲੇ ਉਸ ਦੇ) ਮਨ ਵਿਚ (ਵੱਸਿਆ ਰਹਿੰਦਾ ਹੈ) , ਉਹ (ਪਰਮਾਤਮਾ ਦੇ) ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ਜਿਹੜਾ ਸਭਨੀਂ ਥਾਈਂ ਵਿਆਪਕ ਹੋ ਰਿਹਾ ਹੈ।੩।

    13 min
  6. ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵ

    4D AGO

    ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵ

    ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।WADAHANS, THIRD MEHL:My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4 || 7 ||

    6 min
  7. 5D AGO

    ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥

    ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥ ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥ ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥ ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥ ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥ ਅਰਥ: ਹੇ ਕਾਲੇ ਹਰਣ! (ਹੇ ਕਾਲੇ ਹਰਣ ਵਾਂਗ ਸੰਸਾਰ-ਬਨ ਵਿਚ ਬੇ-ਪਰਵਾਹ ਹੋ ਕੇ ਚੁੰਗੀਆਂ ਮਾਰਨ ਵਾਲੇ ਮਨ!) ਤੂੰ (ਮੇਰੀ ਗੱਲ) ਸੁਣ! ਤੂੰ ਇਸ (ਜਗਤ-) ਫੁਲਵਾੜੀ ਵਿਚ ਕਿਉਂ ਮਸਤ ਹੋ ਰਿਹਾ ਹੈਂ? (ਇਸ ਫੁਲਵਾੜੀ ਦਾ) ਫਲ ਜ਼ਹਰ ਹੈ, (ਭਾਵ, ਆਤਮਕ ਮੌਤ ਪੈਦਾ ਕਰਦਾ ਹੈ) ਇਹ ਥੋੜੇ ਦਿਨ ਹੀ ਸੁਆਦਲਾ ਲੱਗਦਾ ਹੈ, ਫਿਰ ਇਹ ਦੁਖਦਾਈ ਬਣ ਜਾਂਦਾ ਹੈ। ਜਿਸ ਵਿਚ ਤੂੰ ਇਤਨਾ ਮਸਤ ਹੈਂ ਇਹ ਆਖ਼ਰ ਦੁੱਖਦਾਈ ਹੋ ਜਾਂਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਬਹੁਤ ਦੁੱਖ ਦੇਂਦਾ ਹੈ। (ਉਂਝ ਹੈ ਭੀ ਇਹ ਥੋੜਾ ਸਮਾ ਰਹਿਣ ਵਾਲਾ) ਜਿਵੇਂ ਸਮੁੰਦਰ ਲਹਿਰਾਂ ਮਾਰਦਾ ਹੈ ਜਾਂ ਜਿਵੇਂ ਬਿਜਲੀ ਲਿਸ਼ਕ ਮਾਰਦੀ ਹੈ। ਪਰਮਾਤਮਾ (ਦੇ ਨਾਮ) ਤੋਂ ਬਿਨਾ ਹੋਰ ਕੋਈ (ਸਦਾ ਨਾਲ ਨਿਭਣ ਵਾਲਾ) ਰਾਖਾ ਨਹੀਂ (ਹੇ ਹਰਨ ਵਾਂਗ ਚੁੰਗੀਆਂ ਮਾਰਨ ਵਾਲੇ ਮਨ!) ਉਸ ਨੂੰ ਤੂੰ ਭੁਲਾਈ ਬੈਠਾ ਹੈਂ। ਨਾਨਕ ਆਖਦਾ ਹੈ– ਹੇ ਕਾਲੇ ਹਰਨ! ਹੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ (ਇਸ ਜਗਤ-ਫੁਲਵਾੜੀ ਵਿਚ ਮਸਤ ਹੋ ਕੇ) ਤੂੰ ਆਪਣੀ ਆਤਮਕ ਮੌਤ ਸਹੇੜ ਲਏਂਗਾ।1। ਹੇ (ਹਰੇਕ) ਫੁੱਲ ਉੱਤੇ ਉੱਡਣ ਵਾਲੇ ਭੌਰੇ (ਮਨ!) (ਫੁੱਲ ਫੁੱਲ ਦੀ ਸੁਗੰਧੀ ਲੈਂਦੇ ਫਿਰਨ ਵਿਚੋਂ) ਬੜਾ ਭਾਰੀ ਦੁੱਖ ਨਿਕਲਦਾ ਹੈ। ਮੈਂ ਆਪਣੇ ਗੁਰੂ ਪਾਸੋਂ ਪੁੱਛਿਆ ਹੈ ਜੇਹੜਾ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਵਿਚਾਰ-ਮੰਡਲ ਵਿਚ ਟਿਕਾਈ ਰੱਖਦਾ ਹੈ। (ਹੇ ਭੌਰੇ ਮਨ! ਤੇਰੀ ਇਹ ਹਾਲਤ) ਵਿਚਾਰ ਕੇ ਮੈਂ ਗੁਰੂ ਤੋਂ ਪੁੱਛਿਆ ਹੈ ਕਿ ਇਹ ਮਨ-ਭੌਰਾ ਤਾਂ ਵੇਲਾਂ ਫੁੱਲਾਂ ਉਤੇ (ਦੁਨੀਆ ਦੇ ਸੁੰਦਰ ਪਦਾਰਥਾਂ ਦੇ ਰਸਾਂ ਵਿਚ) ਮਸਤ ਹੋ ਰਿਹਾ ਹੈ (ਇਸ ਦਾ ਕੀਹ ਬਣੇਗਾ? ਮੈਨੂੰ ਗੁਰੂ ਨੇ ਮਤਿ ਦਿੱਤੀ ਹੈ ਕਿ) ਜਦੋਂ ਜ਼ਿੰਦਗੀ ਦੀ ਰਾਤ ਮੁੱਕ ਜਾਂਦੀ ਹੈ (ਜਦੋਂ ਦਿਨ ਚੜ੍ਹ ਪੈਂਦਾ ਹੈ) ਇਹ ਸਰੀਰ ਢਹਿ ਢੇਰੀ ਹੋ ਜਾਂਦਾ ਹੈ (ਵਿਕਾਰਾਂ ਵਿਚ ਫਸੇ ਰਹਿਣ ਕਰਕੇ ਜੀਵ ਇਉਂ ਦੁਖੀ ਹੁੰਦਾ ਹੈਂ ਜਿਵੇਂ) ਤੇਲ ਤਾਉੜੀ ਵਿਚ ਪਾ ਕੇ ਡਾਇਆ ਜਾਂਦਾ ਹੈ। ਹੇ (ਦੁਨੀਆ ਦੇ ਪਦਾਰਥਾਂ ਵਿਚ ਮਸਤ ਹੋਏ) ਭੂਤ! ਸਤਿਗੁਰੂ ਦੇ ਸ਼ਬਦ ਤੋਂ ਖੁੰਝ ਕੇ ਤੂੰ ਜਮਰਾਜ ਦੇ ਰਸਤੇ ਵਿਚ ਬੱਝਾ ਹੋਇਆ ਚੋਟਾਂ ਖਾਵੇਂਗਾ। ਨਾਨਕ ਆਖਦਾ ਹੈ– ਹੇ ਮੇਰੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ ਭੌਰੇ (ਵਾਂਗ ਫੁੱਲਾਂ ਦੇ ਮਸਤ ਹੋਏ ਮਨ!) ਆਤਮਕ ਮੌਤ ਸਹੇੜ ਲਏਂਗਾ।2। ONE UNIVERSAL CREATOR GOD.  BY THE GRACE OF THE TRUE GURU: AASAA,  FIRST MEHL,  CHHANT,  THIRD HOUSE: Listen, O black deer: why are you so attached to the orchard of passion? The fruit of sin is sweet for only a few days, and then it grows hot and bitter. That fruit which intoxicated you has now become bitter and painful, without the Naam. It is temporary, like the waves on the sea, and the flash of lightning. Without the Lord, there is no other protector, but you have forgotten Him. Nanak speaks the Truth. Reflect upon it, O mind; you shall die, O black deer.  || 1 ||   O bumble bee, you wander among the flowers, but terrible pain awaits you. I have asked my Guru for true understanding. I have asked my True Guru for understanding about the bumble bee, who is so involved with the flowers of the garden. When the sun rises, the body will fall, and it will be cooked in hot oil. You shall be bound and beaten on the road of Death, without the Word of the Shabad, O madman. Nanak speaks the Truth. Reflect upon it, O mind; you shall die, O bumble bee.  || 2 ||   O my stranger soul, why do you fall into entanglements? The True Lord abides within your mind; why are you trapped by the noose of Death? The fish leaves the water with tearful eyes, when the fisherman casts his net. The love of Maya is sweet to the world, but in the end, this delusion is dispelled. So perform devotional worship, link your consciousness to the Lord, and dispel anxiety from your mind. Nanak speaks the Truth; focus your consciousness on the Lord, O my stranger soul.  || 3 ||   The rivers and streams which separate may sometime be united again. In age after age, that which is sweet, is full of poison; how rare is the Yogi who understands this. That rare person who centers his consciousness on the True Guru, knows intuitively and realizes the Lord. Without the Naam, the Name of the Lord, the thoughtless fools wander in doubt, and are ruined. Those whose hearts are not touched by devotional worship and the Name of the True Lord, shall weep and wail loudly in the end. Nanak speaks the Truth; through the True Word of the Shabad, those long separated from the Lord, are united once again.  || 4 || 1 || 5 ||

    10 min
  8. 6D AGO

    ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥

    ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥  ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦। Shalok : Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||

    6 min

Trailer

Ratings & Reviews

4.4
out of 5
7 Ratings

About

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

You Might Also Like