AUDIO GURBANI by Gurjit Singh Jhampur

Gurjit Singh Jhampur

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

  1. -22 H

    ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥

    ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥ ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥ ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥ ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥ ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥ ਅਰਥ: ਹੇ ਕਾਲੇ ਹਰਣ! (ਹੇ ਕਾਲੇ ਹਰਣ ਵਾਂਗ ਸੰਸਾਰ-ਬਨ ਵਿਚ ਬੇ-ਪਰਵਾਹ ਹੋ ਕੇ ਚੁੰਗੀਆਂ ਮਾਰਨ ਵਾਲੇ ਮਨ!) ਤੂੰ (ਮੇਰੀ ਗੱਲ) ਸੁਣ! ਤੂੰ ਇਸ (ਜਗਤ-) ਫੁਲਵਾੜੀ ਵਿਚ ਕਿਉਂ ਮਸਤ ਹੋ ਰਿਹਾ ਹੈਂ? (ਇਸ ਫੁਲਵਾੜੀ ਦਾ) ਫਲ ਜ਼ਹਰ ਹੈ, (ਭਾਵ, ਆਤਮਕ ਮੌਤ ਪੈਦਾ ਕਰਦਾ ਹੈ) ਇਹ ਥੋੜੇ ਦਿਨ ਹੀ ਸੁਆਦਲਾ ਲੱਗਦਾ ਹੈ, ਫਿਰ ਇਹ ਦੁਖਦਾਈ ਬਣ ਜਾਂਦਾ ਹੈ। ਜਿਸ ਵਿਚ ਤੂੰ ਇਤਨਾ ਮਸਤ ਹੈਂ ਇਹ ਆਖ਼ਰ ਦੁੱਖਦਾਈ ਹੋ ਜਾਂਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਬਹੁਤ ਦੁੱਖ ਦੇਂਦਾ ਹੈ। (ਉਂਝ ਹੈ ਭੀ ਇਹ ਥੋੜਾ ਸਮਾ ਰਹਿਣ ਵਾਲਾ) ਜਿਵੇਂ ਸਮੁੰਦਰ ਲਹਿਰਾਂ ਮਾਰਦਾ ਹੈ ਜਾਂ ਜਿਵੇਂ ਬਿਜਲੀ ਲਿਸ਼ਕ ਮਾਰਦੀ ਹੈ। ਪਰਮਾਤਮਾ (ਦੇ ਨਾਮ) ਤੋਂ ਬਿਨਾ ਹੋਰ ਕੋਈ (ਸਦਾ ਨਾਲ ਨਿਭਣ ਵਾਲਾ) ਰਾਖਾ ਨਹੀਂ (ਹੇ ਹਰਨ ਵਾਂਗ ਚੁੰਗੀਆਂ ਮਾਰਨ ਵਾਲੇ ਮਨ!) ਉਸ ਨੂੰ ਤੂੰ ਭੁਲਾਈ ਬੈਠਾ ਹੈਂ। ਨਾਨਕ ਆਖਦਾ ਹੈ– ਹੇ ਕਾਲੇ ਹਰਨ! ਹੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ (ਇਸ ਜਗਤ-ਫੁਲਵਾੜੀ ਵਿਚ ਮਸਤ ਹੋ ਕੇ) ਤੂੰ ਆਪਣੀ ਆਤਮਕ ਮੌਤ ਸਹੇੜ ਲਏਂਗਾ।1। ਹੇ (ਹਰੇਕ) ਫੁੱਲ ਉੱਤੇ ਉੱਡਣ ਵਾਲੇ ਭੌਰੇ (ਮਨ!) (ਫੁੱਲ ਫੁੱਲ ਦੀ ਸੁਗੰਧੀ ਲੈਂਦੇ ਫਿਰਨ ਵਿਚੋਂ) ਬੜਾ ਭਾਰੀ ਦੁੱਖ ਨਿਕਲਦਾ ਹੈ। ਮੈਂ ਆਪਣੇ ਗੁਰੂ ਪਾਸੋਂ ਪੁੱਛਿਆ ਹੈ ਜੇਹੜਾ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਵਿਚਾਰ-ਮੰਡਲ ਵਿਚ ਟਿਕਾਈ ਰੱਖਦਾ ਹੈ। (ਹੇ ਭੌਰੇ ਮਨ! ਤੇਰੀ ਇਹ ਹਾਲਤ) ਵਿਚਾਰ ਕੇ ਮੈਂ ਗੁਰੂ ਤੋਂ ਪੁੱਛਿਆ ਹੈ ਕਿ ਇਹ ਮਨ-ਭੌਰਾ ਤਾਂ ਵੇਲਾਂ ਫੁੱਲਾਂ ਉਤੇ (ਦੁਨੀਆ ਦੇ ਸੁੰਦਰ ਪਦਾਰਥਾਂ ਦੇ ਰਸਾਂ ਵਿਚ) ਮਸਤ ਹੋ ਰਿਹਾ ਹੈ (ਇਸ ਦਾ ਕੀਹ ਬਣੇਗਾ? ਮੈਨੂੰ ਗੁਰੂ ਨੇ ਮਤਿ ਦਿੱਤੀ ਹੈ ਕਿ) ਜਦੋਂ ਜ਼ਿੰਦਗੀ ਦੀ ਰਾਤ ਮੁੱਕ ਜਾਂਦੀ ਹੈ (ਜਦੋਂ ਦਿਨ ਚੜ੍ਹ ਪੈਂਦਾ ਹੈ) ਇਹ ਸਰੀਰ ਢਹਿ ਢੇਰੀ ਹੋ ਜਾਂਦਾ ਹੈ (ਵਿਕਾਰਾਂ ਵਿਚ ਫਸੇ ਰਹਿਣ ਕਰਕੇ ਜੀਵ ਇਉਂ ਦੁਖੀ ਹੁੰਦਾ ਹੈਂ ਜਿਵੇਂ) ਤੇਲ ਤਾਉੜੀ ਵਿਚ ਪਾ ਕੇ ਡਾਇਆ ਜਾਂਦਾ ਹੈ। ਹੇ (ਦੁਨੀਆ ਦੇ ਪਦਾਰਥਾਂ ਵਿਚ ਮਸਤ ਹੋਏ) ਭੂਤ! ਸਤਿਗੁਰੂ ਦੇ ਸ਼ਬਦ ਤੋਂ ਖੁੰਝ ਕੇ ਤੂੰ ਜਮਰਾਜ ਦੇ ਰਸਤੇ ਵਿਚ ਬੱਝਾ ਹੋਇਆ ਚੋਟਾਂ ਖਾਵੇਂਗਾ। ਨਾਨਕ ਆਖਦਾ ਹੈ– ਹੇ ਮੇਰੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ ਭੌਰੇ (ਵਾਂਗ ਫੁੱਲਾਂ ਦੇ ਮਸਤ ਹੋਏ ਮਨ!) ਆਤਮਕ ਮੌਤ ਸਹੇੜ ਲਏਂਗਾ।2। ONE UNIVERSAL CREATOR GOD.  BY THE GRACE OF THE TRUE GURU: AASAA,  FIRST MEHL,  CHHANT,  THIRD HOUSE: Listen, O black deer: why are you so attached to the orchard of passion? The fruit of sin is sweet for only a few days, and then it grows hot and bitter. That fruit which intoxicated you has now become bitter and painful, without the Naam. It is temporary, like the waves on the sea, and the flash of lightning. Without the Lord, there is no other protector, but you have forgotten Him. Nanak speaks the Truth. Reflect upon it, O mind; you shall die, O black deer.  || 1 ||   O bumble bee, you wander among the flowers, but terrible pain awaits you. I have asked my Guru for true understanding. I have asked my True Guru for understanding about the bumble bee, who is so involved with the flowers of the garden. When the sun rises, the body will fall, and it will be cooked in hot oil. You shall be bound and beaten on the road of Death, without the Word of the Shabad, O madman. Nanak speaks the Truth. Reflect upon it, O mind; you shall die, O bumble bee.  || 2 ||   O my stranger soul, why do you fall into entanglements? The True Lord abides within your mind; why are you trapped by the noose of Death? The fish leaves the water with tearful eyes, when the fisherman casts his net. The love of Maya is sweet to the world, but in the end, this delusion is dispelled. So perform devotional worship, link your consciousness to the Lord, and dispel anxiety from your mind. Nanak speaks the Truth; focus your consciousness on the Lord, O my stranger soul.  || 3 ||   The rivers and streams which separate may sometime be united again. In age after age, that which is sweet, is full of poison; how rare is the Yogi who understands this. That rare person who centers his consciousness on the True Guru, knows intuitively and realizes the Lord. Without the Naam, the Name of the Lord, the thoughtless fools wander in doubt, and are ruined. Those whose hearts are not touched by devotional worship and the Name of the True Lord, shall weep and wail loudly in the end. Nanak speaks the Truth; through the True Word of the Shabad, those long separated from the Lord, are united once again.  || 4 || 1 || 5 ||

    10 min
  2. -1 J

    ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥

    ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥  ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦। Shalok : Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||

    6 min
  3. ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ

    -3 J

    ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ

    ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥,ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ।ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1।ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2।(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ। ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ।3।ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ।4।GUJRI, THIRD MEHL:That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet. || 1 || O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. || 1 || Pause || When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. || 2 || Without becoming the philosopher’s stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way? || 3 || O Nanak, without His Mercy, nothing can be obtained. One upon whom He casts His Glance of Grace, obtains Him. By Guru’s Grace, God bestows greatness, and projects the Word of His Shabad. || 4 || 5 || 7 ||

    7 min
  4. -4 J

    ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ l

    The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ।ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧।ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ।ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ) , ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੩।ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ।੪।ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ।੫।ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ) , ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ।੬।ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ।੭।ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ-ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ।ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ।੮।੨।DHANAASAREE, FIRST MEHL:That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the L

    12 min
  5. -5 J

    ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

    ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

    23 min
  6. -5 J

    ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥

    ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ਅਰਥ: (ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ।ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ।੧।ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ। ਹੇ ਪ੍ਰਭੂ! ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ। ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ।ਹੇ ਨਾਨਕ! ਆਖ-) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੨।ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ। (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ। ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ। ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ। ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ। ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ। ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ।੩।ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕ੍ਰੋੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕ੍ਰੋੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ। ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ-) ਹੇ ਪ੍ਰਾਣ-ਪਿਆਰੇ! ਸਾਡੇ ਮਨ ਤੋਂ ਕਦੇ) ਨਾਹ ਵਿੱਸਰ। ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ।੪।੩।੬।BIHAAGRAA, FIFTH MEHL:The Saints go around, searching for God, the support of their breath of life. They lose the strength of their bodies, if they do not merge with their Beloved Lord. O God, my Beloved, merge with me — bless me with

    17 min
  7. 4 AOÛT

    ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥

    ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ।ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ।ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧।ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਅਰਥ: ਹੇ ਭਾਈ! ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨।ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਅਰਥ: ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ।ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ) ।ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ।੩।ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥ ਅਰਥ: ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ

    13 min
  8. 3 AOÛT

    ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪ

    ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ) । ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧।ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨਿ੍ਹਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ। ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ।੨।ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ) , ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ। ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ।੩।ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ। ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ। ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ।ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ) । ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬ

    28 min

Bande-annonce

Notes et avis

4,4
sur 5
7 notes

À propos

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

Vous aimerez peut-être aussi