AUDIO GURBANI

Gurjit Singh Jhampur with grace of Guru Ram Dass. Ji

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

  1. -1 J

    ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧ

    ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ ਪੰਜਾਬੀ ਵਿਆਖਿਆ: ਸੋਰਠਿ ਮਹਲਾ ੫ ॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕੋ੍ਰਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ । (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ । ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ । (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ । ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ ।੪।੧੨।੨੩। English Translation:  SORAT’H, FIFTH MEHL:  Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||

    8 min
  2. -2 J

    ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥

    ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।DHANAASAREE, FIFTH MEHL:People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

    4 min
  3. -3 J

    ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬ

    ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।JAITSREE, FIFTH MEHL, THIRD HOUSE, DU-PADAS:ONE UNIVERSAL CREATOR GOD. BY THE GRACE OF THE TRUE GURU:Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause || Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 || He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||

    5 min
  4. ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮ

    -4 J

    ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮ

    ਰਾਗੁw ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY: ONE UNIVERSAL CREATOR GOD. BY THE GRACE OF THE TRUE GURU: You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1

    12 min
  5. -4 J

    ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰ

    ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧। ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨। ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧। Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes. That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru. You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed. The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word. O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditating on God

    10 min
  6. ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥

    -6 J

    ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥

    ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।RAAG SORAT’H, THE WORD OF DEVOTEE RAVI DAAS JEE:ONE UNIVERSAL CREATOR GOD. BY THE GRACE OF THE TRUE GURU:If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||

    7 min
  7. 17 AOÛT

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥ

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

    4 min

Bande-annonce

Notes et avis

4,4
sur 5
7 notes

À propos

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

Vous aimerez peut-être aussi