
ਆਸਟ੍ਰੇਲੀਆ ਵਸਦੇ ਪੰਜਾਬੀ ਭਾਈਚਾਰੇ ਵਿੱਚ ਨਸ਼ਿਆਂ ਦੀ ਵਧਦੀ ਸਮੱਸਿਆ ਅਤੇ ਸੰਭਾਵੀ ਹੱਲ - Radio Haanji
ਆਸਟ੍ਰੇਲੀਅਨ ਇੰਸਟੀਚਿਊਟ ਆਫ ਹੈਲਥ ਐਂਡ ਵੈਲਫੇਅਰ ਮੁਤਾਬਿਕ ਪਿਛਲੇ ਸਾਲ ਆਸਟ੍ਰੇਲੀਆ ਵਿੱਚ ਤੰਬਾਕੂ, ਅਲਕੋਹਲ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਕੁੱਲ ਬਿਮਾਰਾਂ ਵਿਚੋਂ 14% ਦਾ ਕਾਰਣ ਬਣੇ ਹਨ।
ਇਸ ਤਹਿਤ ਪੰਜਾਬੀ ਭਾਈਚਾਰੇ ਵਿਚਲੇ ਅੰਕੜੇ ਵੀ ਚਿੰਤਾਜਨਕ ਹਨ ਜਿਸ ਵਿੱਚ 'ਕਾਮਿਨੀ' ਸਮੇਤ ਅਫ਼ੀਮ ਦੇ ਬਣੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਰਤੋਂ ਵੀ ਸ਼ਾਮਿਲ ਹੈ। ਜ਼ਿਕਰਯੋਗ ਹੈ ਕਿ ਸ਼ਰਾਬ, ਅਫ਼ੀਮ ਤੋਂ ਬਣੇ ਅਤੇ ਸਿਨਥੇਟਿਕ ਨਸ਼ਿਆਂ ਦੇ ਆਦੀ ਹੋਣ ਨਾਲ ਨਾਲ਼ ਕਈ ਤਰਾਂਹ ਦੀਆਂ ਸਰੀਰਕ, ਮਾਨਸਿਕ ਅਤੇ ਪਰਿਵਾਰਕ ਸਮੱਸਿਆਵਾਂ ਵੀ ਵੇਖਣ ਨੂੰ ਮਿਲ ਰਹੀਆਂ ਹਨ।
ਕੀ ਤੁਹਾਨੂੰ ਲੱਗਦਾ ਹੈ ਕਿ ਨਸ਼ਿਆਂ ਦੀ ਵਰਤੋਂ ਹੁਣ ਆਸਟ੍ਰੇਲੀਆ ਵਸਦੇ ਪੰਜਾਬੀ ਭਾਈਚਾਰੇ ਲਈ ਵੀ ਇੱਕ ਵੱਡੀ ਸਮੱਸਿਆ ਬਣਦੀ ਜਾ ਰਹੀ ਹੈ। ਹਾਂਜੀ ਮੈਲਬੌਰਨ ਤੋਂ ਰਣਜੋਧ ਸਿੰਘ ਅਤੇ ਪ੍ਰੀਤਇੰਦਰ ਗਰੇਵਾਲ ਇਸ ਆਡੀਓ ਸ਼ੋ ਵਿੱਚ ਇਹੋ ਜਿਹੇ ਹੋਰ ਕਈ ਸਵਾਲਾਂ 'ਤੇ ਚਰਚਾ ਕਰ ਰਹੇ ਹਨ ਜਿਸ ਦੌਰਾਨ ਸਾਡੇ ਸੁਣਨ ਵਾਲਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਹੋਰ ਵੇਰਵੇ ਲਈ ਇਹ ਪੋਡਕਾਸਟ ਸੁਣੋ.....
Information
- Show
- FrequencyUpdated weekly
- Published3 October 2025 at 04:23 UTC
- Length1h 56m
- Season1
- Episode2.4K
- RatingClean