AUDİO GURBANI - A Spotify Podcast

Gurjit Singh Jhampur
AUDİO GURBANI - A Spotify Podcast Podcast

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. You can now become a supporter of my podcast! https://podcasters.spotify.com/pod/show/gsjhampur/support Support this podcast: https://podcasters.spotify.com/pod/show/gsjhampur/support

  1. Sep 24 | 2024 | Hukamnama Sahib | ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ

    22 HR AGO

    Sep 24 | 2024 | Hukamnama Sahib | ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ

    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁਜਾਚੈ ਸਾਚੁ ਸਰੂਪੁ ॥੮॥੧॥ --- Support this podcast: https://podcasters.spotify.com/pod/show/gsjhampur/support

    14 min
  2. Sep 23 | 2024 | Hukamnama Sahib | ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥

    1 DAY AGO

    Sep 23 | 2024 | Hukamnama Sahib | ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥

    ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ। ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ!l ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖਦੂਰ ਕਰ ਲਏ।੨।੫।੬੯। SORAT’H, FIFTH MEHL: I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 || --- Support this podcast: https://podcasters.spotify.com/pod/show/gsjhampur/support

    3 min
  3. Sep 22 | 2024 | Hukamnama Sahib | ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥

    2 DAYS AGO

    Sep 22 | 2024 | Hukamnama Sahib | ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥

    ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦। BILAAVAL, FIFTH MEHL: The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30 --- Support this podcast: https://podcasters.spotify.com/pod/show/gsjhampur/support

    4 min
  4. Sep 21 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥

    3 DAYS AGO

    Sep 21 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥

    ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ --- Support this podcast: https://podcasters.spotify.com/pod/show/gsjhampur/support

    14 min
  5. Sep 20 | 2024 | Hukamnama Sahib | ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰ

    4 DAYS AGO

    Sep 20 | 2024 | Hukamnama Sahib | ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰ

    ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥ ਬਿਲਾਵਲੁ ਮਹਲਾ ੫ ॥ ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ। ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ।੧।ਰਹਾਉ। (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ। ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ।੧। (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਨਾਨਕ! ਆਖ-) ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ, ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ।੨।੨।੧੨੯। BILAAVAL, FIFTH MEHL:     My ego is gone; I have obtained the Blessed Vision of the Lord’s Darshan. I am absorbed in my Lord and Master, the help and support of the Saints. Now, I hold tight to His Feet.  || 1 ||  Pause  ||   My mind longs for Him, and does not love any other. I am totally absorbed, in love with His Lotus Feet, like the bumble bee attached to the honey of the lotus flower. I do not desire any other taste; I seek only the One Lord.  || 1 ||   I have broken away from the others, and I have been released from the Messenger of Death. O mind, drink in the subtle essence of the Lord; join the Saadh Sangat, the Company of the Holy, and turn away from the world. There is no other, none other than the Lord. O Nanak, love the Feet, the Feet of the Lord.  || 2 || 2 || 129 ||   --- Support this podcast: https://podcasters.spotify.com/pod/show/gsjhampur/support

    5 min
  6. Sep 19 | 2024 | Hukamnama Sahib | ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥

    5 DAYS AGO

    Sep 19 | 2024 | Hukamnama Sahib | ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥

    ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ। (ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ) । ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।੧। ਹੇ ਭਾਈ! ਇਸ ਸਰੀਰ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿ੍ਹਆਂ ਵਾਲੀ ਕਰਤੂਤ ਕ

    8 min
  7. Sep 18 | 2024 | Hukamnama Sahib | ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰ

    6 DAYS AGO

    Sep 18 | 2024 | Hukamnama Sahib | ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰ

    ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥  ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨। ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬। SORAT’H, FIFTH MEHL: As the king is entangled in kingly affairs, and the egotist in his own egotism, and the greedy man is enticed by gre

    5 min
  8. Sep 17 | 2024 | Hukamnama Sahib | ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ

    17 SEPT

    Sep 17 | 2024 | Hukamnama Sahib | ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ

    ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ

    8 min

Trailer

5
out of 5
12 Ratings

About

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. You can now become a supporter of my podcast! https://podcasters.spotify.com/pod/show/gsjhampur/support Support this podcast: https://podcasters.spotify.com/pod/show/gsjhampur/support

To listen to explicit episodes, sign in.

Stay up to date with this show

Sign in or sign up to follow shows, save episodes and get the latest updates.

Select a country or region

Africa, Middle East, and India

Asia Pacific

Europe

Latin America and the Caribbean

The United States and Canada