Audio Gurbani (Blessed Day)

Gurjit Singh JHAMPUR

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. Contact : USA Phone Number 5106578205

  1. 15 hr ago

    ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥

    Hukamnama Sahib | Darbar Sahib | Amritsar  8th November 2026 ( 8 ਨਵੰਬਰ ਐਤਵਾਰ 2026 /  23 ਕੱਤਕ  ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ ਅਰਥ: ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ। ਹੇ ਮਨ! ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ) , ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ।੨। ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ।੩।੧।੨੯। DHANAASAREE, FIFTH MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: Listen, O Dear Beloved Saints, to my prayer. Without the Lord, no one is liberated. || Pause || O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. || 1 || Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. || 2 || In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. || 3 || 1 || 29 ||

  2. 1 day ago

    ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥

    ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥੬੯॥ ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥ ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥ ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥ ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥ ੧। The Gurmukh is one who reflects upon the True Word of the Shabad. The True Bani is revealed to the Gurmukh. The mind of the Gurmukh is drenched with the Lord’s Love, but how rare are those who understand this. The Gurmukh dwells in the home of the self, deep within. The Gurmukh realizes the Way of Yoga. O Nanak, the Gurmukh knows the One Lord alone. || 69 || Without serving the True Guru, Yoga is not attained; without meeting the True Guru, no one is liberated. Without meeting the True Guru, the Naam cannot be found. Without meeting the True Guru, one suffers in terrible pain. Without meeting the True Guru, there is only the deep darkness of egotistical pride. O Nanak, without the True Guru, one dies, having lost the opportunity of this life. || 70 || The Gurmukh conquers his mind by subduing his ego. The Gurmukh enshrines Truth in his heart. The Gurmukh conquers the world; he knocks down the Messenger of Death, and kills it. The Gurmukh does not lose in the Court of the Lord. The Gurmukh is united in God’s Union; he alone knows. O Nanak, the Gurmukh realizes the Word of the Shabad. || 71 || This is the essence of the Shabad — listen, you hermits and Yogis. Without the Name, there is no Yoga. Those who are attuned to the Name, remain intoxicated night and day; through the Name, they find peace. Through the Name, everything is revealed; through the Name, understanding is obtained. Without the Name, people wear all sorts of religious robes; the True Lord Himself has confused them. The Name is obtained only from the True Guru, O hermit, and then, the Way of Yoga is found. Reflect upon this in your mind, and see; O Nanak, without the Name, there is no liberation. || 72 || You alone know Your state and extent, Lord; What can anyone say about it? You Yourself are hidden, and You Yourself are revealed. You Yourself enjoy all pleasures. The seekers, the Siddhas, the many gurus and disciples wander around searching for You, according to Your Will. They beg for Your Name, and You bless them with this charity. I am a sacrifice to the Blessed Vision of Your Darshan. The eternal imperishable Lord God has staged this play; the Gurmukh understands it. O Nanak, He extends Himself throughout the ages; there is no other than Him. || 73 || 1 || ਪੰਜਾਬੀ ਵਿਆਖਿਆEnglish TranslationRAAMKALEE, FIRST MEHL, DAKHANEE, ONGKAAR: ONE UNIVERSAL CREATOR GOD. BY THE GRACE OF THE TRUE GURU:

  3. 1 day ago

    ਰਾਮਕਲੀ ਮਹਲਾ ੧ ਦਖਣੀ ਓਅੰਕਾਰ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗ

    ਰਾਮਕਲੀ ਮਹਲਾ ੧ ਦਖਣੀ ਓਅੰਕਾਰ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥੬੯॥ ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥ ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥ ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥ ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥

  4. 2 days ago

    ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥

    ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥ ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥  O Brother! To escape the pitch-black darkness of attachment to worldly illusions (*Maya*), I see no refuge other than the Guru. Therefore, I constantly meditate on the Guru’s Name; I have placed my complete reliance upon the Guru. 1. Pause. O Brother! For me, the Guru—or rather, seeking the Guru’s sanctuary—is the true act of worship; the Guru is the embodiment of the Divine (*Gobind*). The Guru is the embodiment of the Supreme Lord; the Guru possesses immense power. The Guru is the manifestation of that Luminous Lord, whose true form is beyond description and whose mystery remains unfathomable. I remain in the shelter of those feet of the Guru, which the entire creation reveres. 1. O Brother! For me, the Guru is the essence of all religious discourse; the Guru dwells forever within my heart—this, in itself, is my *Samadhi* (deep meditative absorption). The Guru is the embodiment of that Lord who is all-pervading and the Sustainer of the entire creation. With both hands joined in prayer, I remain forever in the sanctuary of the Guru. I see no other support for myself except the Guru. 2. O Brother! The Guru is a ship that carries one across the world-ocean. By seeking the Guru’s refuge, one is liberated from the fear of the messengers of death (Yama). In the pitch darkness (of attachment to worldly illusions), the Guru’s teachings provide the light (for spiritual life). By remaining in the company of the Guru, all beings attain deliverance. 3. O Brother! It is through great good fortune that one meets the Perfect Guru. No suffering can touch those who seek the Guru’s refuge. For the person in whose heart the Guru’s Word (Shabad) resides, no one can extinguish (the light of their spiritual life). O Brother! Guru Nanak is the embodiment of the Supreme Lord (Paramatma). 4. 7. 9. ਅਰਥ: ਹੇ ਭਾਈ! ਮਾਇਆ ਦੇ ਮੋਹ ਦੇ ਘੁੱਪ ਹਨੇਰੇ ਵਿਚੋਂ ਬਚਣ ਲਈ) ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਥਾਂ ਨਹੀਂ ਸੁੱਝਦਾ (ਜਿਸ ਦਾ ਆਸਰਾ ਲੈ ਸਕਾਂ। ਸੋ) ਮੈਂ ਹਰ ਵੇਲੇ ਗੁਰੂ ਦਾ ਨਾਮ ਹੀ ਜਪਦਾ ਹਾਂ (ਗੁਰੂ ਦੀ ਓਟ ਤੱਕੀ ਬੈਠਾ ਹਾਂ) ।੧।ਰਹਾਉ। ਹੇ ਭਾਈ! ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ। ਮੇਰਾ ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਬੜੀ ਸਮਰਥਾ ਦਾ ਮਾਲਕ ਹੈ। ਮੇਰਾ ਗੁਰੂ ਉਸ ਪ੍ਰਕਾਸ਼-ਰੂਪ ਪ੍ਰਭੂ ਦਾ ਰੂਪ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਮੈਂ ਤਾਂ ਉਹਨਾਂ ਗੁਰ-ਚਰਨਾਂ ਦੀ ਸਰਨ ਪਿਆ ਰਹਿੰਦਾ ਹਾਂ ਜਿਨ੍ਹਾਂ ਨੂੰ ਸਾਰੀ ਸ੍ਰਿਸ਼ਟੀ ਪੂਜਦੀ ਹੈ।੧। ਹੇ ਭਾਈ! ਗੁਰੂ ਹੀ ਮੇਰੇ ਵਾਸਤੇ ਧਾਰਮਿਕ ਚਰਚਾ ਹੈ, ਗੁਰੂ (ਸਦਾ ਮੇਰੇ) ਹਿਰਦੇ ਵਿਚ ਟਿਕਿਆ ਹੋਇਆ ਹੈ, ਇਹੀ ਮੇਰੀ ਸਮਾਧੀ ਹੈ। ਗੁਰੂ ਉਸ ਭਗਵਾਨ ਦਾ ਰੂਪ ਹੈ ਜੋ ਸਰਬ-ਵਿਆਪਕ ਹੈ ਅਤੇ ਸ੍ਰਿਸ਼ਟੀ ਦਾ ਪਾਲਣਹਾਰ ਹੈ। ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਸਦਾ) ਗੁਰੂ ਦੀ ਸਰਨ ਪਿਆ ਰਹਿੰਦਾ ਹਾਂ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਆਸਰਾ ਨਹੀਂ ਸੁੱਝਦਾ।੨। ਹੇ ਭਾਈ! ਗੁਰੂ ਜਹਾਜ਼ ਹੈ ਜੋ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਗੁਰੂ ਦੀ ਸਰਨ ਪਿਆਂ ਜਮਾਂ (ਦੇ ਡਰ) ਤੋਂ ਖ਼ਲਾਸੀ ਮਿਲ ਜਾਂਦੀ ਹੈ। (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ ਗੁਰੂ ਦਾ ਉਪਦੇਸ਼ ਹੀ (ਆਤਮਕ ਜੀਵਨ ਦਾ) ਚਾਨਣ ਦੇਂਦਾ ਹੈ। ਗੁਰੂ ਦੀ ਸੰਗਤਿ ਵਿਚ ਰਿਹਾਂ ਸਾਰੇ ਜੀਵਾਂ ਦਾ ਪਾਰ-ਉਤਾਰਾ ਹੋ ਜਾਂਦਾ ਹੈ।੩। ਹੇ ਭਾਈ! ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਮਿਲਦਾ ਹੈ। ਗੁਰੂ ਦੀ ਸਰਨ ਪਿਆਂ ਕੋਈ ਦੁੱਖ ਪੋਹ ਨਹੀਂ ਸਕਦਾ। (ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦਾ ਸ਼ਬਦ (ਵੱਸ ਪਏ ਉਸ ਦੇ ਅੰਦਰੋਂ) ਕੋਈ ਮਨੁੱਖ (ਆਤਮਕ ਜੀਵਨ ਦੇ ਉਜਾਰੇ ਨੂੰ) ਮਿਟਾ ਨਹੀਂ ਸਕਦਾ। ਹੇ ਭਾਈ! ਗੁਰੂ ਨਾਨਕ ਉਸ ਪਰਮਾਤਮਾ ਦਾ ਰੂਪ ਹੈ।੪।੭।੯।

  5. 3 days ago

    ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥

    ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨। (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩।

  6. 3 days ago

    ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ 

    ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬਜਾਨਿਆ ਗੋਬਿਦ ਮਨੁ ਮਾਨਾ ॥੩॥੧੧॥  ਅਰਥ: (ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇਮਾਇਆ ਦੇ ਫੁਰਨੇ ਨਹੀਂ ਉਠਦੇ।੧।ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ। (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ(ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ) , ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇਜਾ ਗੁੰਮ ਹੋਈ ਹੈ।੧। (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ।੨। ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ। ਹੇ ਕਬੀਰ! ਆਖ-ਹੁਣ ਮੈਂ ਗੋਬਿੰਦ ਨਾਲਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ।੩।੧੧। ਸ਼ਬਦ ਦਾ ਭਾਵ: ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ। ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤ੍ਰਿਊੜੀ ਮੁੱਕ ਜਾਂਦੀ ਹੈ। BILAAVAL: The illusion of birth and death is gone; I lovingly focus on the Lord of the Universe. In my life, I am absorbed in deep silent meditation; the Guru’s Teachings have awakened me. || 1 || Pause || The sound made from bronze, that sound goes into the bronze again. But when the bronze is broken, O Pandit, O religious scholar, where does the sound go then? || 1 || I gaze upon the world, the confluence of the three qualities; God is awake and aware in each and every heart. Such is the understanding revealed to me; within my heart, I have become a detached renunciate. || 2 || I have come to know my own self, and my light has merged in the Light. Says Kabeer, now I know the Lord of the Universe, and my mind is satisfied. || 3 || 11 ||

  7. Trailer

    Surat Sabad Sakhi Meri Singi Bajai Lok Sune ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥

    ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪। RAAMKALEE, FIRST MEHL: Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||

  8. 6 days ago

    Har Har Boond Bhaye | ਧਨਾਸਰੀ ਮਹਲਾ ੪

    ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Trailers

5
out of 5
13 Ratings

About

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. Contact : USA Phone Number 5106578205

You Might Also Like