Sep 19 | 2024 | Hukamnama Sahib | ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥

Audio Gurbani

 ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ।

(ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ) । ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।੧।

ਹੇ ਭਾਈ! ਇਸ ਸਰੀਰ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅ

To listen to explicit episodes, sign in.

Stay up to date with this show

Sign in or sign up to follow shows, save episodes and get the latest updates.

Select a country or region

Africa, Middle East, and India

Asia Pacific

Europe

Latin America and the Caribbean

The United States and Canada