Audio Gurbani

Gurjit Singh Jhampur
Audio Gurbani

Welcome to Audio Gurbani

  1. 23 घं॰ पहले

    Nov 13 | 2024 | Hukamnama Sahib | ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ

    ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣ

    18 मिनट
  2. Nov 12 | 2024 | Hukamnama Sahib | ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁ

    1 दिन पहले

    Nov 12 | 2024 | Hukamnama Sahib | ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁ

    ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩। ਹੇ ਭਾਈ! ਕੋਈ

    12 मिनट
  3. 2 दिन पहले

    Nov 11 | 2024 | Hukamnama Sahib | ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭ

    SORAT’H, FIRST MEHL, CHAU-TUKAS: The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord’s Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. || 1 || The mind is comforted by the Comforter of the Naam. I fall at the Guru’s feet — I am a sacrifice to Him; He has given me to understand the true understanding. || Pause || The mind is impressed with the false love of the world; he quarrels with the Lord’s humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is not imbued with the Lord’s Love, and he is not impressed by the taste of the Name; the self-willed manmukh loses his honor. || 2 || He does not enjoy celestial peace in the Company of the Holy, and there is not even a bit of sweetness on his tongue. He calls his mind, body and wealth his own; he has no knowledge of the Court of the Lord. Closing his eyes, he walks in darkness; he cannot see the home of his own being, O Siblings of Destiny. Tied up at Death’s door, he finds no place of rest; he receives the rewards of his own actions. || 3 || When the Lord casts His Glance of Grace, then I see Him with my own eyes; He is indescribable, and cannot be described. With my ears, I continually listen to the Word of the Shabad, and I praise Him; His Ambrosial Name abides within my heart. He is Fearless, Formless and absolutely without vengeance; I am absorbed in His Perfect Light. O Nanak, without the Guru, doubt is not dispelled; through the True Name, glorious greatness is obtained. || 4 || 3 || ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁ

    15 मिनट
  4. Nov 10 | 2024 | Hukamnama Sahib | ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ

    3 दिन पहले

    Nov 10 | 2024 | Hukamnama Sahib | ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ

    ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥  ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜ

    9 मिनट
  5. 4 दिन पहले

    Nov 09 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥

    ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ

    7 मिनट
  6. 5 दिन पहले

    Nov 08 | 2024 | Hukamnama Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧

    ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

    6 मिनट
  7. 6 दिन पहले

    Nov 07 | 2024 | Hukamnama Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧

    ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

    6 मिनट
  8. 6 नव॰

    Nov 06 | 2024 | Hukamnama Sahib | ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾ

    ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥  ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥  ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ-ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ।੧। ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?।੨।੨। SORATH, NINTH MEHL⁠ The mind remains in the mind. He does not meditate on the Lord, nor does he perform service at sacred shrines, and so death seizes him by the hair. || 1 || Pause || Wife, friends, children, carriages, property, total wealth, the entire world - know that all of these things are false. The Lords meditation alone is true. || 1 || Wandering, wandering around for so many ages, he has grown weary, and finally, he obtained this human body. Says Nanak, this is the opportunity to meet the Lord; why dont you remember Him in meditation? || 2 || 2 ||

    4 मिनट

ट्रेलर

5
5 में से
12 रेटिंग

परिचय

Welcome to Audio Gurbani

शायद आपको ये भी पसंद आएँ

सुस्पष्ट एपिसोड सुनने के लिए साइन इन करें।

इस कार्यक्रम के साथ अप-टू-डेट रहें

कार्यक्रम फ़ॉलो करने, एपिसोड सहेजने और सबसे नवीनतम अपडेट प्राप्त करने के लिए साइन इन या साइन अप करें।

कोई देश या क्षेत्र चुनें

अफ़्रीका, मध्य पूर्व और भारत

एशिया प्रशांत

यूरोप

लैटिन अमेरिका और कैरिबियाई

संयुक्त राज्य और कनाडा