AUDIO GURBANI

Gurjit Singh Jhampur with grace of Guru Ram Dass. Ji

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

  1. 1 DAY AGO

    ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥

    ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥ ਪੰਜਾਬੀ ਵਿਆਖਿਆ ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ । (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ) । ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ ।੧।ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ ।੧।ਰਹਾਉ। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ । ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ ।੨।੨੪।੮੮। English Translation SORAT’H, FIFTH MEHL: The Lord is always with me. The Messenger of Death does not approach me. God holds me close in His embrace, and protects me. True are the Teachings of the True Guru. || 1 || The Perfect Guru has done it perfectly. He has beaten and driven off my enemies, and given me, His slave, the sublime understanding of the neutral mind. || 1 || Pause || God has blessed all places with prosperity. I have returned again safe and sound. Nanak has entered God’s Sanctuary. It has eradicated all disease. || 2 || 24 || 88 ||

    5 min
  2. 2 DAYS AGO

    ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

    ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

    5 min
  3. 3 DAYS AGO

    ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥

    ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗਾਵੈ ਏਕੋ ਨਾਮ ॥੩॥ ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥ ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ ॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥  ਅਰਥ: ਹੇ ਜਗਤ ਦੇ ਮਾਲਕ-ਪ੍ਰਭੂ! ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ। (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ, ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ। ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ, ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ।੧। ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ (ਉਸ ਦੇ) ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ, ਉਸ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤਿ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ) । ਹੇ ਭਾਈ! ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ, ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ।੨। ਹੇ ਭਾਈ! ਹਰੇਕ ਮਨੁੱਖ ਦੇ) ਹਿਰਦੇ-ਘਰ ਵਿਚ ਸਾਰੇ (ਸੁਖਾਂ ਦੇ) ਖ਼ਜ਼ਾਨਿਆਂ ਦੇ (ਕੋਟਾਂ ਦੇ) ਕੋਟ ਮੌਜੂਦ ਹਨ। ਜਿਸ ਮਨੁੱਖ ਨੂੰ ਗੁਰੂ ਨੇ (ਇਹ ਕੋਟ) ਵਿਖਾ ਦਿੱਤੇ, ਉਸ ਦੇ ਅੰਦਰੋਂ ਅਹੰਕਾਰ ਦੂਰ ਹੋ ਗਿਆ। ਉਹ ਮਨੁੱਖ ਸਦਾ ਹੀ ਆਤਮਕ ਅਡੋਲਤਾ ਵਿਚ ਸੁਰਤਿ ਜੋੜੀ ਰੱਖਦਾ ਹੈ। ਉਹ ਮਨੁੱਖ ਹਰ ਵੇਲੇ ਇਕੋ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।੩। ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਪਾਸੋਂ (ਸਿੱਖਿਆ ਲੈ ਕੇ) ਪ੍ਰਭੂ ਦਾ ਨਾਮ ਸਿਮਰਦਾ ਹੈ, ਉਹ ਇਸ ਜਗਤ ਵਿਚ ਇੱਜ਼ਤ ਪ੍ਰਾਪਤ ਕਰਦਾ ਹੈ। ਹੇ ਭਾਈ! ਮੈਂ ਤਾਂ ਜਿੱਧਰ ਵੇਖਦਾ ਹਾਂ, ਉਧਰ ਹੀ ਉਹ ਪਰਮਾਤਮਾ ਮੌਜੂਦ ਦਿੱਸਦਾ ਹੈ। ਉਹ ਸਦਾ ਹੀ (ਸਭਨਾਂ ਨੂੰ) ਸੁਖ ਦੇਣ ਵਾਲਾ ਹੈ। ਪਰ ਉਹ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ।੪। ਹੇ ਭਾਈ! ਜਿਸ ਮਨੁੱਖ ਨੇ ਪੂਰੀ ਕਿਸਮਤ ਨਾਲ ਪੂਰਾ ਗੁਰੂ ਲੱਭ ਲਿਆ, ਗੁਰੂ ਨੇ ਉਸ ਨੂੰ ਉਸ ਦੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਾਮ-ਖ਼ਜ਼ਾਨਾ ਵਿਖਾਲ ਦਿੱਤਾ। ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਬਹੁਤ ਪਿਆਰਾ ਲੱਗਣ ਲੱਗ ਪਿਆ, ਉਸ ਦੇ ਅੰਦਰੋਂ ਮਾਇਆ ਦੀ ਤ੍ਰੇਹ ਬੁੱਝ ਗਈ। ਉਸ ਨੂੰ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਆਨੰਦ ਹੀ ਆਨੰਦ ਹਾਸਲ ਹੋ ਗਿਆ।੫।੬।੧੦। O Lord of the world! Please let me keep on remembering (Your Name), (I do not find any other work better than this. (O Lord!) I seek Your Name, the bestower of (spiritual bliss), by taking refuge in the Guru, (so that) joy may always remain in my mind (with the blessings of that Name). 1. Stay. O brother! The man who has received glory and honor from the perfect Guru, that Hari-Naam dwells in his mind which removes every kind of worry and anxiety. The man who has burned the ego born of Maya through the Guru's word (from within him), has, by the Guru's grace, attained glory at the door of the eternal God. 1. O brother! The person who has gained the insight (of spiritual life) from the perfect Guru through his word, has found within himself the gift of faith and belief for his mind (this faith that God is equally present in the entire world). O brother! Whoever sees the Lord equally (dwelling) throughout his life, spiritual death never overtakes him, and the devil never looks at him. 2. O brother! In the heart-house of every person, there are coats of all the treasures (of happiness). The person to whom the Guru has shown (these coats), ego is removed from within him. That person always keeps his mind fixed on spiritual equanimity. That person always keeps meditating on the name of the one God. 3. O brother! The person who meditates on the Name of the Lord from the perfect Guru (after taking instruction), attains respect in this world. O brother! Wherever I look, that God is seen present there. He is always the giver of happiness (to all). But He cannot be obtained at any price. 4.

    10 min
  4. 4 DAYS AGO

    ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬ

    ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।JAITSREE, FIFTH MEHL, THIRD HOUSE, DU-PADAS:ONE UNIVERSAL CREATOR GOD. BY THE GRACE OF THE TRUE GURU:Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause || Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 || He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||

    5 min
  5. 6 DAYS AGO

    ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

    ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।SORAT’H, NINTH MEHL:O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

    7 min
  6. 3 SEPT

    ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧

    ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।SORAT’H, FIFTH MEHL:The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||

    5 min
  7. 2 SEPT

    ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰ

    The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off.

    10 min

Trailer

About

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

You Might Also Like