AUDIO GURBANI

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗਾਵੈ ਏਕੋ ਨਾਮ ॥੩॥ ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥ ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ ॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥ 

ਅਰਥ: ਹੇ ਜਗਤ ਦੇ ਮਾਲਕ-ਪ੍ਰਭੂ! ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ। (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ, ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ। ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ, ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ।੧।

ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ (ਉਸ ਦੇ) ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ, ਉਸ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤਿ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ) । ਹੇ ਭਾਈ! ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ, ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ।੨।

ਹੇ ਭਾਈ! ਹਰੇਕ ਮਨੁੱਖ ਦੇ) ਹਿਰਦੇ-ਘਰ ਵਿਚ ਸਾਰੇ (ਸੁਖਾਂ ਦੇ) ਖ਼ਜ਼ਾਨਿਆਂ ਦੇ (ਕੋਟਾਂ ਦੇ) ਕੋਟ ਮੌਜੂਦ ਹਨ। ਜਿਸ ਮਨੁੱਖ ਨੂੰ ਗੁਰੂ ਨੇ (ਇਹ ਕੋਟ) ਵਿਖਾ ਦਿੱਤੇ, ਉਸ ਦੇ ਅੰਦਰੋਂ ਅਹੰਕਾਰ ਦੂਰ ਹੋ ਗਿਆ। ਉਹ ਮਨੁੱਖ ਸਦਾ ਹੀ ਆਤਮਕ ਅਡੋਲਤਾ ਵਿਚ ਸੁਰਤਿ ਜੋੜੀ ਰੱਖਦਾ ਹੈ। ਉਹ ਮਨੁੱਖ ਹਰ ਵੇਲੇ ਇਕੋ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।੩।

ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਪਾਸੋਂ (ਸਿੱਖਿਆ ਲੈ ਕੇ) ਪ੍ਰਭੂ ਦਾ ਨਾਮ ਸਿਮਰਦਾ ਹੈ, ਉਹ ਇਸ ਜਗਤ ਵਿਚ ਇੱਜ਼ਤ ਪ੍ਰਾਪਤ ਕਰਦਾ ਹੈ। ਹੇ ਭਾਈ! ਮੈਂ ਤਾਂ ਜਿੱਧਰ ਵੇਖਦਾ ਹਾਂ, ਉਧਰ ਹੀ ਉਹ ਪਰਮਾਤਮਾ ਮੌਜੂਦ ਦਿੱਸਦਾ ਹੈ। ਉਹ ਸਦਾ ਹੀ (ਸਭਨਾਂ ਨੂੰ) ਸੁਖ ਦੇਣ ਵਾਲਾ ਹੈ। ਪਰ ਉਹ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ।੪।

ਹੇ ਭਾਈ! ਜਿਸ ਮਨੁੱਖ ਨੇ ਪੂਰੀ ਕਿਸਮਤ ਨਾਲ ਪੂਰਾ ਗੁਰੂ ਲੱਭ ਲਿਆ, ਗੁਰੂ ਨੇ ਉਸ ਨੂੰ ਉਸ ਦੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਾਮ-ਖ਼ਜ਼ਾਨਾ ਵਿਖਾਲ ਦਿੱਤਾ। ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਬਹੁਤ ਪਿਆਰਾ ਲੱਗਣ ਲੱਗ ਪਿਆ, ਉਸ ਦੇ ਅੰਦਰੋਂ ਮਾਇਆ ਦੀ ਤ੍ਰੇਹ ਬੁੱਝ ਗਈ। ਉਸ ਨੂੰ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਆਨੰਦ ਹੀ ਆਨੰਦ ਹਾਸਲ ਹੋ ਗਿਆ।੫।੬।੧੦।

O Lord of the world! Please let me keep on remembering (Your Name), (I do not find any other work better than this. (O Lord!) I seek Your Name, the bestower of (spiritual bliss), by taking refuge in the Guru, (so that) joy may always remain in my mind (with the blessings of that Name). 1. Stay.

O brother! The man who has received glory and honor from the perfect Guru, that Hari-Naam dwells in his mind which removes every kind of worry and anxiety. The man who has burned the ego born of Maya through the Guru's word (from within him), has, by the Guru's grace, attained glory at the door of the eternal God. 1.

O brother! The person who has gained the insight (of spiritual life) from the perfect Guru through his word, has found within himself the gift of faith and belief for his mind (this faith that God is equally present in the entire world). O brother! Whoever sees the Lord equally (dwelling) throughout his life, spiritual death never overtakes him, and the devil never looks at him. 2.

O brother! In the heart-house of every person, there are coats of all the treasures (of happiness). The person to whom the Guru has shown (these coats), ego is removed from within him. That person always keeps his mind fixed on spiritual equanimity. That person always keeps meditating on the name of the one God. 3.

O brother! The person who meditates on the Name of the Lord from the perfect Guru (after taking instruction), attains respect in this world. O brother! Wherever I look, that God is seen present there. He is always the giver of happiness (to all). But He cannot be obtained at any price. 4.