1,238 episodes

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. Support this podcast: https://podcasters.spotify.com/pod/show/gsjhampur/support

Audio Gurbani - Podcast of Spotify Gurjit Singh Jhampur

    • Religion & Spirituality

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. Support this podcast: https://podcasters.spotify.com/pod/show/gsjhampur/support

    ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ

    ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ

    ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪||

    O (my) mind! By chanting the name of God, (this name from the world-ocean) will be removed. (God's name) destroys all the sins (committed) of many souls, God makes (the meditator) pass across the world-ocean. 1. Stay.
    (O brother!) The Master-Lord dwells in (our) body-city, (yet) He has no fear, He has no enmity, He has no particular shape. God dwells (always) close to us, (but we) do not see (yes,) He is found green with the grace of the Guru. 1.

    (With Guru's Bakhshi Mati, it is understood that) God Himself is the Diamond, Himself the Gem, Himself (the one who wields it) is the King, is the Seraph, He Himself has created this universe. O Nanak! The person on whom God favors, that person speaks his name, that person becomes the moneylender (of the name-gem), he continues to trade (this name-gem) forever. 2.4.

    ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, (ਇਹ ਨਾਮ ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਕਰ ਦੇਂਦਾ ਹੈ। (ਪਰਮਾਤਮਾ ਦਾ ਨਾਮ) ਅਨੇਕਾਂ ਜੂਨਾਂ ਦੇ (ਕੀਤੇ ਸਾਰੇ ਪਾਪ ਨਾਸ ਕਰ ਦੇਂਦਾ ਹੈ, ਪਰਮਾਤਮਾ (ਸਿਮਰਨ ਕਰਨ ਵਾਲੇ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੧।ਰਹਾਉ।
    (ਹੇ ਭਾਈ!) ਮਾਲਕ-ਪ੍ਰਭੂ (ਸਾਡੇ) ਸਰੀਰ-ਸ਼ਹਰ ਵਿਚ ਵੱਸਦਾ ਹੈ, (ਫਿਰ ਭੀ) ਉਸ ਨੂੰ ਕੋਈ ਡਰ ਨਹੀਂ ਪੋਂਹਦਾ, ਉਸ ਨੂੰ ਕਿਸੇ ਨਾਲ ਵੈਰ ਨਹੀਂ, ਉਸ ਦਾ ਕੋਈ ਖ਼ਾਸ ਆਕਾਰ ਨਹੀਂ। ਪਰਮਾਤਮਾ (ਸਦਾ ਸਾਡੇ) ਨੇੜੇ ਵੱਸਦਾ ਹੈ, (ਪਰ ਸਾਨੂੰ) ਦਿੱਸਦਾ ਨਹੀਂ (ਹਾਂ,) ਗੁਰੂ ਦੀ ਬਖ਼ਸ਼ੀ ਸੂਝ ਨਾਲ ਉਹ ਹਰੀ ਲੱਭ ਪੈਂਦਾ ਹੈ।੧।
    (ਗੁਰੂ ਦੀ ਬਖ਼ਸ਼ੀ ਮਤਿ ਨਾਲ ਇਹ ਸਮਝ ਆ ਜਾਂਦੀ ਹੈ ਕਿ) ਪਰਮਾਤਮਾ ਆਪ ਹੀ ਹੀਰਾ ਹੈ ਆਪ ਹੀ ਰਤਨ ਹੈ, ਆਪ ਹੀ (ਇਸ ਨੂੰ ਵਿਹਾਝਣ ਵਾਲਾ) ਸ਼ਾਹ ਹੈ ਸਰਾਫ਼ ਹੈ, ਉਸ ਨੇ ਆਪ ਹੀ ਇਹ ਜਗਤ ਦਾ ਖਿਲਾਰਾ ਰਚਿਆ ਹੋਇਆ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਹ ਮਨੁੱਖ ਉਸ ਦਾ ਨਾਮ ਵਿਹਾਝਦਾ ਹੈ, ਉਹ ਮਨੁੱਖ (ਨਾਮ-ਰਤਨ ਦਾ) ਸਾਹੂਕਾਰ ਬਣ ਜਾਂਦਾ ਹੈ, ਉਹ ਸਦਾ ਲਈ (ਇਸ ਨਾਮ-ਰਤਨ ਦਾ) ਵਣਜ ਕਰਦਾ ਰਹਿੰਦਾ ਹੈ।੨।੪।


    ---

    Send in a voice message: https://podcasters.spotify.com/pod/show/gsjhampur/message
    Support this podcast: https://podcasters.spotify.com/pod/show/gsjhampur/support

    • 5 min
    ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾ

    ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾ

    ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥

    ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ।
    (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧।
    ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨।
    (ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩।
    ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱ

    • 6 min
    Audio Gurbani

    Audio Gurbani

    Audio Gurbani podcast was created on the public demand to publish The Hukamnama Sahib from Sri Darbaar Sahib Amritsar including English and Punjabi translation.

    ਇਹ ਚੈਨਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹੁਕਮਨਾਮਾ ਸਾਹਿਬ ਅੰਗਰੇਜ਼ੀ ਅਤੇ ਪੰਜਾਬੀ ਅਨੁਵਾਦ ਸਮੇਤ ਪ੍ਰਕਾਸ਼ਿਤ ਕਰਨ ਦੀ ਲੋਕਾਂ ਦੀ ਮੰਗ 'ਤੇ ਬਣਾਇਆ ਗਿਆ ਸੀ। ਕਈ ਵਾਰ ਅਸੀਂ ਪ੍ਰਮੁੱਖ ਹਸਤੀਆਂ ਦੇ ਇੰਟਰਵਿਊ ਵੀ ਪ੍ਰਕਾਸ਼ਿਤ ਕਰਦੇ ਹਾਂ। ਜੇ ਤੁਸੀਂ ਇਸ ਨੂੰ ਪਸੰਦ ਕਰਦੇ ਹੋ ਅਤੇ ਸਾਂਝਾ ਕਰਦੇ ਹੋ ਤਾਂ ਇਸਦੀ ਬਹੁਤ ਪ੍ਰਸ਼ੰਸਾ ਕੀਤੀ ਜਾਵੇਗੀ.
    ਅਧਿਆਤਮਿਕ ਅਤੇ ਧਾਰਮਿਕ ਮੁੱਲ: ਸਿੱਖਾਂ ਅਤੇ ਸਿੱਖ ਧਰਮ ਵਿੱਚ ਦਿਲਚਸਪੀ ਰੱਖਣ ਵਾਲਿਆਂ ਲਈ, ਪੋਡਕਾਸਟ ਪਵਿੱਤਰ ਗੁਰਬਾਣੀ ਪਾਠਾਂ ਅਤੇ ਹੁਕਮਨਾਮਿਆਂ ਤੱਕ ਪਹੁੰਚ ਪ੍ਰਦਾਨ ਕਰਦਾ ਹੈ, ਜੋ ਬਹੁਤ ਅਧਿਆਤਮਿਕ ਅਤੇ ਧਾਰਮਿਕ ਮਹੱਤਵ ਰੱਖਦੇ ਹਨ। ਇਹ ਮੁੱਲ ਬੇਅੰਤ ਹੈ ਅਤੇ ਮਿਣਿਆ ਨਹੀਂ ਜਾ ਸਕਦਾ।

    Spiritual and religious value: For Sikhs and those interested in Sikhism, the podcast provides access to sacred Gurbani recitations and Hukamnamas, which hold immense spiritual and religious significance. This value is immeasurable and cannot be quantified.. your kind appreciation is always welcomed.

    ---

    Send in a voice message: https://podcasters.spotify.com/pod/show/gsjhampur/message
    Support this podcast: https://podcasters.spotify.com/pod/show/gsjhampur/support

    • 31 sec
    ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

    ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

    ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ

    • 8 min
    ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

    ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

    ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
    ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
    ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
    ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।
    SORAT’H, FIFTH MEHL:
    He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

    ---

    Send in a voice message: https://podcasters.spotify.com/pod/show/gsjhampur/message
    Support this podcast: https://podcasters.spotify.com/pod/show/gsjhampur/support

    • 6 min
    ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪ

    ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪ

    ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

    ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।
    ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।
    ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।
    ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।
    ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ

    • 7 min

Top Podcasts In Religion & Spirituality

Tara Brach
Tara Brach
Timothy Keller Sermons Podcast by Gospel in Life
Tim Keller
BibleProject
BibleProject Podcast
With The Perrys
The Perrys
Girls Gone Bible
Girls Gone Bible
The Surprising Rebirth Of Belief In God
Justin Brierley

You Might Also Like

KhojGurbani
Khoj Gurbani
Coaches Don't Play
Coach P Media
Dhadrianwale - Gurdwara Parmeshar dwar sahib
Dhadrianwale
Dhur Ki Bani Aayi Tin Sagli Chint Mitai
Harsimran Singh
Sri Nanak Prakash (Suraj Prakash) English Katha
Basics of Sikhi
BSA Speaks - Gurbani Steek
B S Ahuja