Audio Gurbani (Blessed Day)

Gurjit Singh JHAMPUR

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. Contact : USA Phone Number 5106578205

  1. 10h ago

    ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥

    ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। (ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯। SORAT�H, FIFTH MEHL: When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

  2. 1d ago

    ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ

    ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥  ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ। ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨। SORAT’H, FIFTH MEHL: The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares an

  3. 2d ago

    ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥

    Episode Description / Summary: In this hymn composed by Guru Ram Das Ji in Raag Tilang (Guru Granth Sahib Ji, Ang 725), the Guru shares a profound reflection on the divine role of the True Guru and the blessings of holy company (Sadh Sangat). Expressing deep humility and devotion, the Guru honors the Sikh seekers who align their lives with the Divine Will, emphasizing that true peace and liberation come through meditating on the Lord’s Name under the True Guru's guidance. The hymn highlights the stark contrast between those absorbed in transient material pleasures and those rooted in spiritual awareness. While worldly distractions lead to spiritual bondage, meditating on the Divine Name releases standard human fears and brings eternal joy. Through devotion to the True Guru, who imparts the treasure of Naam, the soul is welcomed with honor into the Divine Presence. Key Themes: Devotion to the Guru: Deep reverence and gratitude for the Guru, who reveals the spiritual path and imparts the life-transforming gift of Naam.Fellowship of Seekers (Sadh Sangat): Cherishing and serving fellow seekers on the spiritual path.The Power of the Divine Name: Recognizing Naam as the ultimate cure for sorrow, fear, and spiritual separation.Futility of Material Distractions: The transient nature of worldly indulgences compared to the lasting peace of divine remembrance.Submission to Divine Will: Surrendering completely to the Sovereign Lord, who is both unified and manifest in all creation.

  4. 3d ago

    ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ

    ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥Here is a structured summary of the composition from Sorat’h, Third Mehl (Guru Amar Das Ji): Key Themes & Summary  * Divine Protection of Devotees: God has protected His true devotees (Bhagats) throughout history, just as He saved Prahlad and defeated the tyrant Harnakhash.  * The Gurmukh vs. The Manmukh:    * Gurmukh (Guru-oriented): They place unwavering faith in God, live by the Guru’s teachings (Shabad), and remain immune to the fear of death. Through the Divine Name (Naam), they achieve spiritual liberation, peace, and inner poise.    * Manmukh (Self-willed/Ego-driven): Lacking faith, they are driven by greed, hypocrisy, and worldly attachment (Maya). Rituals, endless debates, or reading scriptures without devotion cannot free them from the cycle of birth and death, leading only to spiritual distress.  * Grace and Fulfillment: God handles the affairs of those who love His Name. When self-centered desire and ego are subdued through the Guru’s word, one realizes the divine presence everywhere.  * Ultimate Honor: Those who enshrine God in their hearts are accepted and honored in the divine court across all ages. You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 ||

  5. 4d ago

    ਬਿਲਾਵਲੁ ਮਹਲਾ ੩ ਘਰੁ ੧  ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿ

    ਬਿਲਾਵਲੁ ਮਹਲਾ ੩ ਘਰੁ ੧  ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿਬਿਦਾਰੇ ॥੪॥੧॥  ਅਰਥ: ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ।ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ।੧।ਰਹਾਉ। ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਹੇਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ।੧। ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ(ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ। ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ-ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ। ਜੇਹੜਾਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ।੨। ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂਵਿਚ ਜੁੜਿਆ ਰਹਿੰਦਾ ਹੈ। ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਥਿਰਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ। ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ।੩। (ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ। (ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ।੪।੧। ਨੋਟ: ਮ: ੩ ਦੇ ਇਸ ਸੰਗ੍ਰਹ ਦਾ ਇਹ ਪਹਿਲਾ ਸ਼ਬਦ ਹੈ। ਵੇਖੋ ਅਖ਼ੀਰਲਾ ਅੰਕ ੧।

  6. 5d ago

    ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ

    ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥. ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।DHANAASAREE, THIRD MEHL:Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 ||

  7. 6d ago

    ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥

    ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥  ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ। ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫। DHANAASAREE, FIFTH MEHL: Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||

  8. Sep 27

    ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥

    ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ ਅਰਥ: ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ। ਹੇ ਮਨ! ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ) , ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ।੨। ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ।੩।੧।੨੯। DHANAASAREE, FIFTH MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: Listen, O Dear Beloved Saints, to my prayer. Without the Lord, no one is liberated. || Pause || O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. || 1 || Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. || 2 || In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. || 3 || 1 || 29 ||

Trailer

Ratings & Reviews

5
out of 5
7 Ratings

About

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. Contact : USA Phone Number 5106578205

You Might Also Like