1 402 avsnitt

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. Support this podcast: https://podcasters.spotify.com/pod/show/gsjhampur/support

AUDİO GURBANI - A Spotify Podcast Gurjit Singh Jhampur

    • Religion och spiritualitet

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. Support this podcast: https://podcasters.spotify.com/pod/show/gsjhampur/support

    March 15,2022 Hukamnama Sahib

    March 15,2022 Hukamnama Sahib

    The daily Hukamnama Sahib from Sri Darbar Sahib Amritsar including translation in English and Punjabi audio ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

    ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ।
    ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ।
    (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ।੧।
    ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ 
    ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨ

    • 24 sek.
    Zindgi

    Zindgi

    Power of Naam

    ---

    Support this podcast: https://podcasters.spotify.com/pod/show/gsjhampur/support

    • 8 min
    March 26,2022 Hukamnama Sahib

    March 26,2022 Hukamnama Sahib

    The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੧ ਘਰੁ ੧ ਚਉਪਦੇ
    ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
    ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
    ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 

    ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
    (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

    ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
    ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

    ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇ

    • 24 sek.
    March 05,2022 Hukamnama Sahib

    March 05,2022 Hukamnama Sahib

    The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
    ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।
    (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।
    ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
    ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।
    ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

    DHANAASAREE, FIFTH MEHL

    • 24 sek.
    March 04,2022 Hukamnama Sahib

    March 04,2022 Hukamnama Sahib

    The daily Hukamnama Sahib from Sri Darbar Sahib Amritsar including translation in English and Punjabi audio.ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

    ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।
    ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।
    ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।
    ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।
    (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।
    ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰ

    • 24 sek.
    March 03,2022 Hukamnama Sahib

    March 03,2022 Hukamnama Sahib

    The daily Hukamnama Sahib from Sri Darbar Sahib Amritsar including translation in English and Punjabi audio ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ 
    ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।
    ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
    ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।
    (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।
    ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭ

    • 24 sek.

Mest populära poddar inom Religion och spiritualitet

Holy Crap Sverige
Holy Crap Podcast
MediumPodden - Vivi & Camilla
Vivi Linde & Camilla Elfving
Spökjakt På Riktigt – LaxTon Podden
Niclas Laaksonen & Tony Martinsson | LaxTon Ghost Sweden
Allvarligt talat
Sveriges Radio
Tankar för dagen
Sveriges Radio
Oförklarligt
Oförklarligt Podcast

Du kanske också gillar

BHAI LAKHWINDER SINGH GAMBHIR
LAKHWINDER SINGH GAMBHIR
Dhur Ki Bani Aayi Tin Sagli Chint Mitai
Harsimran Singh
Dhadrianwale - Gurdwara Parmeshar dwar sahib
Dhadrianwale
Kirtan Sohila | ਕੀਰਤਨ ਸੋਹਿਲਾ
Hubhopper
Guided Sikh Meditations by Nanak Naam
Nanak Naam
Sikh Discord
Sikh Discord