SBS Punjabi - ਐਸ ਬੀ ਐਸ ਪੰਜਾਬੀ

ਆਸਟ੍ਰੇਲੀਆ ਵਧਾਏਗਾ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ, 'ਖਰਚੇ ਪੂਰੇ ਕਰਨ ਲਈ ਸੰਘਰਸ਼ ਕਰ ਰਹੇ' ਨੌਜਵਾਨਾਂ ਨੂੰ

2026 ਤੋਂ ਆਸਟ੍ਰੇਲੀਆ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ 295,000 ਤੱਕ ਵਧਾ ਦਿੱਤੀ ਜਾਵੇਗੀ। ਇਹ 2025 ਦੇ ਮੁਕਾਬਲੇ 25,000 ਸਥਾਨਾਂ ਦਾ ਵਾਧਾ ਹੈ। ਸਰਕਾਰ ਨੇ ਕਿਹਾ ਕਿ ਇਸਦਾ ਉੱਦੇਸ਼ "ਅੰਤਰਰਾਸ਼ਟਰੀ ਸਿੱਖਿਆ ਖੇਤਰ ਲਈ ਸਥਿਰਤਾ ਪ੍ਰਦਾਨ ਕਰਨਾ ਹੈ।" ਪਰ ਆਸਟ੍ਰੇਲੀਆ ਵਿੱਚ ਮੌਜੂਦ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਲਈ ਹੋਰ ਮੁਸ਼ਕਲਾਂ ਪੈਦਾ ਕਰ ਸਕਦਾ ਹੈ ਕਿਉਂਕਿ ਉਹ ਪਹਿਲਾਂ ਹੀ ਨੌਕਰੀਆਂ ਲੱਭਣ ਲਈ ਸੰਘਰਸ਼ ਕਰ ਰਹੇ ਹਨ।