SBS Punjabi - ਐਸ ਬੀ ਐਸ ਪੰਜਾਬੀ

ਆਸਟ੍ਰੇਲੀਆ ਵਿੱਚ ਡੁੱਬਣ ਨਾਲ ਮਰਨ ਵਾਲੇ ਪ੍ਰਵਾਸੀਆਂ ਵਿੱਚ ਭਾਰਤੀਆਂ ਦੀ ਗਿਣਤੀ ਸਭ ਤੋਂ ਵੱਧ

'ਕੋਈ ਵੀ ਡੁੱਬ ਸਕਦਾ ਹੈ, ਪਰ ਕਿਸੇ ਨੂੰ ਵੀ ਨਹੀਂ ਡੁੱਬਣਾ ਚਾਹੀਦਾ' ਇਹ ਕਹਿਣਾ ਹੈ ਰਾਇਲ ਲਾਈਫ ਸੇਵਿੰਗ ਸੋਸਾਇਟੀ ਆਸਟ੍ਰੇਲੀਆ ਦਾ, ਜੋ ਕਿ ਆਸਟ੍ਰੇਲੀਆ ਵਿੱਚ ਡੁੱਬਣ ਨਾਲ ਹੋਣ ਵਾਲੀਆਂ ਮੌਤਾਂ ਉੱਤੇ ਕਾਬੂ ਪਾਉਣ ਲਈ ਕੰਮ ਕਰ ਰਹੇ ਹਨ। ਆਸਟ੍ਰੇਲੀਆ ਵਿੱਚ ਡੁੱਬਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧੀ ਹੈ ਅਤੇ ਇਸ ਵਿੱਚ ਭਾਰਤ ਤੋਂ ਆਏ ਪ੍ਰਵਾਸੀਆਂ ਦਾ ਸਭ ਤੋਂ ਵੱਡਾ ਹਿੱਸਾ ਹੈ। ਜਿਸਦੇ ਚਲਦੇ ਆਸਟ੍ਰੇਲੀਆ ਦੇ ਪ੍ਰਵਾਸੀ ਅਤੇ ਸ਼ਰਨਾਰਥੀ ਭਾਈਚਾਰਿਆਂ ਦੀ ਦੇਖਭਾਲ ਲਈ ਤੈਰਾਕੀ ਪ੍ਰੋਗਰਾਮਾਂ ਦੀ ਮੰਗ ਵਿੱਚ ਵਾਧਾ ਦਰਜ ਕੀਤਾ ਗਿਆ ਹੈ।