SBS Punjabi - ਐਸ ਬੀ ਐਸ ਪੰਜਾਬੀ

‘ਕਲੋਨ’ ਕਰਨ ਦੇ ਮਕਸਦ ਨਾਲ ਆਸਟ੍ਰੇਲੀਆ ਤੋਂ 3200 ਮੱਝਾਂ-ਗਾਵਾਂ ਨੂੰ ਆਪਣੇ ਵਤਨ ਲਿਜਾ ਰਿਹੈ ਇਹ ਪਾਕਿਸਤਾਨੀ ਪੰਜਾਬੀ

'ਆਸਟ੍ਰੇਲੀਅਨ ਗਾਵਾਂ-ਮੱਝਾਂ ਦੀ ਬਹੁਤ ਮੰਗ ਹੈ', ਇਹ ਕਹਿਣਾ ਹੈ ਪਾਕਿਸਤਾਨ ਦੇ ਨਈਮ ਸੁਖੇਰਾ ਦਾ ਜੋ ਲਹਿੰਦੇ ਪੰਜਾਬ 'ਚ ਡੇਅਰੀ ਖਿੱਤੇ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਤਹਿਤ ਅੱਜ ਕਲ ਆਸਟ੍ਰੇਲੀਆ ਪਸ਼ੂਆਂ ਦੀ ਦਰਾਮਦ ਕਰਨ ਮੈਲਬਰਨ ਆਏ ਹੋਏ ਹਨ ਅਤੇ 3200 ਆਸਟ੍ਰੇਲੀਅਨ ਗਾਵਾਂ-ਮੱਝਾਂ ਦੀ ਖੇਪ ਪਾਕਿਸਤਾਨ ਲੈਕੇ ਜਾ ਰਹੇ ਹਨ ਅਤੇ ਇੰਨ੍ਹਾ ਪਸ਼ੂਆਂ ਨੂੰ 'ਕਲੋਨ' ਕਰਨ ਦਾ ਟੀਚਾ ਰੱਖਦੇ ਹਨ।