SBS Punjabi - ਐਸ ਬੀ ਐਸ ਪੰਜਾਬੀ

ਖਬਰਨਾਮਾ: ਜਪਾਨ ਤਿਆਰ ਕਰੇਗਾ ਆਸਟ੍ਰੇਲੀਆ ਲਈ ਜੰਗੀ ਬੇੜੇ, ਸਿਰਾਜ ਨੇ ਦਿਵਾਈ ਭਾਰਤ ਨੂੰ ਰੋਮਾਂਚਕ ਜਿੱਤ ਤੇ ਹੋਰ ਖਬਰਾ

ਆਸਟ੍ਰੇਲੀਆ ਨੇ ਜਾਪਾਨ ਦੀ ਇਕ ਕੰਪਨੀ ਨਾਲ ਰਾਇਲ ਆਸਟ੍ਰੇਲੀਆਈ ਨੇਵੀ ਲਈ 10 ਅਰਬ ਡਾਲਰ ਮੁੱਲ ਦੇ ਜੰਗੀ ਜਹਾਜ਼ਾਂ ਦੇ ਬੇੜੇ ਦੇ ਨਿਰਮਾਣ ਲਈ ਇੱਕ ਨਵਾਂ ਸਮਝੌਤਾ ਕੀਤਾ ਹੈ। ਓਧਰ, ਮੁਹੰਮਦ ਸਿਰਾਜ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤ ਨੇ ਕੱਲ੍ਹ ਪੰਜਵੇਂ ਅਤੇ ਆਖਰੀ ਟੈਸਟ ਵਿੱਚ ਜ਼ਬਰਦਸਤ ਵਾਪਸੀ ਕਰਦੇ ਹੋਏ ਇੰਗਲੈਂਡ ਨੂੰ ਛੇ ਦੌੜਾਂ ਨਾਲ ਹਰਾ ਕੇ ਲੜੀ 2-2 ਨਾਲ ਬਰਾਬਰ ਕਰ ਦਿੱਤੀ। ਅੱਜ ਦੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ..