SBS Punjabi - ਐਸ ਬੀ ਐਸ ਪੰਜਾਬੀ

ਖ਼ਬਰਨਾਮਾ: Bondi ਹਮਲੇ ਮਗਰੋਂ ਐਂਟੀਸੈਮੀਟਿਜ਼ਮ 'ਤੇ ਇਜ਼ਰਾਇਲੀ ਰਾਜਦੂਤ ਦੇ ਸਵਾਲ, ਮੋਦੀ ਨੇ ਜਤਾਇਆ ਦੁੱਖ ਤੇ ਹੋਰ ਖ਼ਬਰ

ਆਸਟ੍ਰੇਲੀਆ ਵਿੱਚ ਇਜ਼ਰਾਈਲੀ ਰਾਜਦੂਤ ਆਮਿਰ ਮੈਮਨ ਨੇ ਬੌਂਡਾਈ ਵਿੱਚ ਹੋਏ ਭਿਆਨਕ ਹਮਲੇ ਤੋਂ ਬਾਅਦ ਆਸਟ੍ਰੇਲੀਆ ਵਿੱਚ ਯਹੂਦੀ ਵਿਰੋਧੀ ਭਾਵਨਾ ਨੂੰ ਲੈ ਕੇ ਕਾਰਵਾਈ ਦੀ ਕਮੀ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ 7 ਅਕਤੂਬਰ 2023 ਨੂੰ ਇਜ਼ਰਾਈਲ ਵਿੱਚ ਹੋਏ ਹਮਾਸ ਹਮਲਿਆਂ ਤੋਂ ਬਾਅਦ ਆਸਟ੍ਰੇਲੀਆ ਵਿੱਚ ਯਹੂਦੀ ਵਿਰੋਧੀ ਪੱਖਪਾਤ ਵਧਣ ਦੇ ਕਾਫ਼ੀ ਸਬੂਤ ਸਾਹਮਣੇ ਆ ਚੁੱਕੇ ਹਨ। ਓਧਰ, ਭਾਰਤੀ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਨਿਊ ਸਾਊਥ ਵੇਲਜ਼ ਪੁਲਿਸ ਵੱਲੋਂ ਅੱਤਵਾਦੀ ਕਰਾਰ ਦਿੱਤੀ ਗਈ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ, ਸ਼੍ਰੀ ਮੋਦੀ ਨੇ ਓਹਨਾਂ ਪਰਿਵਾਰਾਂ ਪ੍ਰਤੀ ਦਿਲੋਂ ਸੰਵੇਦਨਾ ਪ੍ਰਗਟ ਕੀਤੀ ਜਿਨ੍ਹਾਂ ਨੇ ਆਪਣੇ ਕਰੀਬੀਆਂ ਨੂੰ ਗੁਆ ਦਿੱਤਾ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖਾਸ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ..