SBS Punjabi - ਐਸ ਬੀ ਐਸ ਪੰਜਾਬੀ

ਖ਼ਬਰਾਂ ਫਟਾਫੱਟ: ਕੌਮਾਂਤਰੀ ਹਲਚਲ, ਆਸਟ੍ਰੇਲੀਅਨ ਰਾਜਨੀਤੀ ਅਤੇ ਪੰਜਾਬ ਤੋਂ ਇਸ ਹਫ਼ਤੇ ਦੀਆਂ ਅਹਿਮ ਖ਼ਬਰਾਂ

ਵਾਤਾਵਰਨ ਮੰਤਰੀ ਮਰੇ ਵਾਟ ਨੇ ਗਠਜੋੜ ਅਤੇ ਗ੍ਰੀਨਜ਼ ਪਾਰਟੀ ਨੂੰ ਸਰਕਾਰ ਦੇ ਨਵੇਂ ਵਾਤਾਵਰਨ ਕਾਨੂੰਨਾਂ ਦੇ ਮੁੜ-ਲਿਖਤ ਬਿੱਲਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਇਸਤੋਂ ਇਲਾਵਾ, ਆਸਟ੍ਰੇਲੀਆ ਨੇ ਉੱਤਰੀ ਕੋਰੀਆਂ ਦੇ ਹਥਿਆਰ ਪ੍ਰੋਗਰਾਮਾਂ ਨੂੰ ਫੰਡ ਦੇਣ ਦੇ ਦੋਸ਼ ਵਿੱਚ ਚਾਰ ਸੰਸਥਾਵਾਂ ਅਤੇ ਇਕ ਵਿਅਕਤੀ ਉੱਤੇ ਪਾਬੰਦੀ ਲਗਾਈ ਹੈ। ਓਧਰ, ਨਿਊਯਾਰਕ ਦੇ ਨਵੇਂ ਚੁਣੇ ਗਏ ਮੇਅਰ ਜ਼ੋਹਰਾਨ ਮਮਦਾਨੀ ਨੇ ਕਿਹਾ ਕਿ ਉਹ ਆਪਣੇ ਏਜੰਡੇ ਨੂੰ ਪੂਰਾ ਕਰਨ ਵਿੱਚ ਭਰੋਸਾ ਰੱਖਦੇ ਹਨ। ਪੰਜਾਬ ਦੀ ਗੱਲ ਕਰੀਏ ਤਾਂ, ਗਾਇਕ ਸਤਿੰਦਰ ਸਰਤਾਜ ਦੇ ਨਾਮ 'ਤੇ ਹੁਣ ਇੱਕ ਸੜਕ ਦਾ ਨਾਮ ਰੱਖਿਆ ਜਾਵੇਗਾ। ਇਹਨਾਂ ਸਮੇਤ ਹਫ਼ਤੇ ਦੀਆਂ ਹੋਰ ਖਾਸ ਖ਼ਬਰਾਂ ਲਈ ਸੁਣੋ ਪੂਰਾ ਪੌਡਕਾਸਟ।