AUDIO GURBANI

Gurjit Singh Jhampur

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

  1. HACE 19 H

    ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥

    ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥ English Translation GUJRI, FOURTH MEHL, SECOND HOUSE: ONE UNIVERSAL CREATOR GOD. BY THE GRACE OF THE TRUE GURU: Without the Lord, my soul cannot survive, like an infant without milk. The inaccessible and incomprehensible Lord God is obtained by the Gurmukh; I am a sacrifice to my True Guru. || 1 || O my mind, the Kirtan of the Lord’s Praise is a boat to carry you across. The Gurmukhs obtain the Ambrosial Water of the Naam, the Name of the Lord. You bless them with Your Grace. || Pause || Sanak, Sanandan and Naarad the sage serve You; night and day, they continue to chant Your Name, O Lord of the jungle. Slave Prahlaad sought Your Sanctuary, and You saved his honor. || 2 || The One unseen immaculate Lord is pervading everywhere, as is the Light of the Lord. All are beggars, You alone are the Great Giver. Reaching out our hands, we beg from You. || 3 || The speech of the humble devotees is sublime; they sing continually the wondrous, Unspoken Speech of the Lord. Their lives become fruitful; they save themselves, and all their generations. || 4 || The self-willed manmukhs are engrossed in duality and evil-mindedness; within them is the darkness of attachment. They do not love the sermon of the humble Saints, and they are drowned along with their families. || 5 || By slandering, the slanderer washes the filth off others; he is an eater of filth, and a worshipper of Maya. He indulges in the slander of the humble Saints; he is neither on this shore, nor the shore beyond. || 6 || All this worldly drama is set in motion by the Creator Lord; He has infused His almighty strength into all. The thread of the One Lord runs through the world; when He pulls out this thread, the One Creator alone remains. || 7 || With their tongues, they sing the Glorious Praises of the Lord, and savor Them. They place the sublime essence of the Lord upon their tongues, and savor it. O Nanak, other than the Lord, I ask for nothing else; I am in love with the Love of the Lord’s sublime essence. || 8 || 1 || 7 ||

    13 min
  2. HACE 1 DÍA

    ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥

    ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨੑਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥ ਸ਼ੁੱਕਰਵਾਰ, ੨੨ ਕੱਤਕ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੫੩੯) ਪੰਜਾਬੀ ਵਿਆਖਿਆ ਹੇ ਮੇਰੀ ਸੋਹਣੀ ਜਿੰਦੇ ! ਆਖ – ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਆਸਰਾ ਬਣਾ ਲਿਆ ਹੈ । ਹੇ ਮੇਰੀ ਸੋਹਣੀ ਜਿੰਦੇ ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ । ਗੁਰੂ ਮਾਇਆ ਦੇ ਮੋਹ ਦੇ ਜਹਿਰ ਭਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰਥਾ ਰੱਖਦਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਜਿਨ੍ਹਾਂ ਸੰਤ ਜਨਾਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਹਰ ਥਾਂ ਸੋਭਾ- ਵਡਿਆਈ ਹੁੰਦੀ ਹੈ । ਹੇ ਨਾਨਕ ! ਆਖ- ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ ।੧।ਹੇ ਮੇਰੀ ਸੋਹਣੀ ਜਿੰਦੇ !ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ ਸਦਾ ਪਰਮਾਤਮਾ ਦੇ ਗੁਣ ਗਾਂਦੀ ਰਹਿੰਦੀ ਹੈ ।ਹੇ ਮੇਰੀ ਸੋਹਣੀ ਜਿੰਦੇ ! ਆਖ- ਹੇ ਪ੍ਰਭੂ ! ਉਹ ਕੰਨ ਸੋਹਣੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ ਜਿੰਦੇ ! ਉਹ ਸਿਰ ਭਾਗਾਂ ਵਾਲਾ ਹੈ ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਨਾਨਕ ਉਸ ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ ਨਾਨਕ ਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ ।੨।ਹੇ ਮੇਰੀ ਸੋਹਣੀ ਜਿੰਦੇ ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸ਼ਨ ਕਰਦੀਆਂ ਰਹਿੰਦੀਆਂ ਹਨ, ਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਲਿਖਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ ਜਿੰਦੇ ! ਉਸ ਮਨੁੱਖ ਦੇ ਉਹ ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ ਪੈਰ ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ ਜਿੰਦੇ ! ਨਾਨਕ ਉਹਨਾਂ ਵਡ-ਭਾਗੀ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ , ਜੀਵਨ-ਅਧਾਰ ਬਣਾ ਲੈਂਦੇ ਹਨ ।੩।ਹੇ ਮੇਰੀ ਸੋਹਣੀ ਜਿੰਦੇ ! ਧਰਤੀ, ਪਾਤਾਲ, ਆਕਾਸ਼-ਹਰੇਕ ਹੀ ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਹਵਾ, ਪਾਣੀ, ਅੱਗ-ਹਰੇਕ ਤੱਤ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾ ਰਿਹਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਜੰਗਲ, ਘਾਹ, ਇਹ ਸਾਰਾ ਦਿੱਸਦਾ ਸੰਸਾਰ-ਆਪਣੇ ਮੂੰਹ ਨਾਲ ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ। ਹੇ ਨਾਨਕ ! ਆਖ- ਹੇ ਮੇਰੀ ਸੋਹਣੀ ਜਿੰਦੇ ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ ਪਰਮਾਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ ।੪।੪। English Translation BIHAAGRAA, FOURTH MEHL: I am a sacrifice, O my soul, to those who take the Support of the Name of the Lord, Har, Har. The Guru, the True Guru, implanted the Name within me, O my soul; He has carried me across the terrifying world-ocean of poison. Those who have single-mindedly meditated on the Lord, O my soul — I proclaim the victory of those saintly beings. Nanak has found peace, meditating on the Lord, O my soul; the Lord is the Destroyer of all pain. || 1 || Blessed, blessed is that tongue, O my soul, which sings the Glorious Praises of the Lord God. Sublime and splendid are those ears, O my soul, which listen to the Kirtan of the Your Praises, O Lord. Sublime, pure and sacred is that head, O my soul, which falls at the Guru’s feet. Nanak is a sacrifice to the Guru, O my soul, who has placed the Name of the Lord, Har, Har, in my consciousness. || 2 || Blessed and approved are those eyes, O my soul, which gaze upon the Holy True Guru. Sacred and pure are those hands, O my soul, which write the Praises of the Lord, Har, Har. I worship continually the feet of that humble being, O my soul, who walks on the Path of Dharma, the path of righteousness. Nanak is a sacrifice to those, O my soul, who hear of the Lord, and believe in the Lord’s Name. || 3 || The earth, the nether regions of the underworld, and the Akaashic ethers, O my soul, all meditate on the Name of the Lord, Har, Har. Wind, water and fire, O my soul, continually sing the Praises of the Lord, Har, Har, Har. The woods, the meadows and the whole creation, O my soul, meditate with their mouths on the Name of the Lord, Har, Har. O Nanak, one who, as Gurmukh, focuses his consciousness on the Lord’s devotional worship, O my soul, is robed in honor in the Court of the Lord. || 4 || 4 ||

    11 min
  3. ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕ

    HACE 2 DÍAS

    ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕ

    ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮। Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting the Name of the Lord, I am carried across. || 4 || 12 || 18 || SOOHEE, FIFTH MEHL:

    5 min
  4. HACE 3 DÍAS

    ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥

    ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।  SORAT’H, FIFTH MEHL:  The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||

    9 min
  5. HACE 4 DÍAS

    ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥

    ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧।ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ।ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ।ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ ਅਰਥ: ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮ' ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ।ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।SHALOK, THIRD MEHL:Consumed by desire, the world is burning and dying; burning and burning, it screams. But if it meets with the cooling and soothing True Guru, it does not burn any longer. O Nanak, without the Name, and without contemplating the Word of the Shabad, no one becomes fearless. || 1 || THIRD MEHL: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Word of the Shabad comes to abide in the mind. The mind and body are cooled and soothed; peace ensues, and the fire of desire is quenched. The greatest comforts and lasting peace are obtained, when one eradicates selfishness from within. He alone becomes a detached Gurmukh, who lovingly focuses his awareness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. || 2 || PAUREE: Those who meditate on the Name of the Lord, Har, Har, obtain all peace and comforts. Fruitful is the entire life of those, who feel hunger for the Name of the Lord in their minds. Those who worship and adore the Lord through the Guru’s Word, forget all their pain and suffering. Those Gursikhs are good Saints, who care for nothing other than the Lord. Blessed, blessed is their Guru, whose mouth tastes the Ambrosial Fruit of the Lord. || 6 ||

    8 min
  6. HACE 5 DÍAS

    ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥

    ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ। ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨। ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ। RAAG SORAT’H, THE WORD OF DEVOTEE KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

    8 min

Tráiler

Calificaciones y reseñas

5
de 5
7 calificaciones

Acerca de

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

También te podría interesar