SBS Punjabi - ਐਸ ਬੀ ਐਸ ਪੰਜਾਬੀ

ਗੁਰੂ ਨਾਨਕ ਅਤੇ ਉਨ੍ਹਾਂ ਦੇ ਸਮਕਾਲੀਆਂ ਬਾਰੇ ਖੋਜ ਕਰਨ ਵਾਲੇ ਅਮਰਦੀਪ ਸਿੰਘ ਨੇ ਦੱਸੀਆਂ ਹੈਰਾਨੀਜਨਕ ਗੱਲਾਂ

ਪਿਛਲੇ ਕਰੀਬ ਇੱਕ ਦਹਾਕੇ ਤੋਂ ਸਿੱਖ ਇਤਿਹਾਸ ਦੇ ਖੋਜ ਕਾਰਜਾਂ ਨਾਲ ਜੁੜੇ ਸਿੰਗਾਪੁਰ ਨਿਵਾਸੀ ਅਮਰਦੀਪ ਸਿੰਘ ਹੁਰਾਂ ਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਦੇ ਸਮਕਾਲੀ ਸੂਫ਼ੀ ਸੰਤਾਂ ਵੱਲੋਂ ਦਿੱਤੀ ਗਈ ਸਿੱਖਿਆ ਬਾਰੇ ਖੋਜ ਕੀਤੀ ਹੈ। ਅਮਰਦੀਪ ਸਿੰਘ ਮੁਤਾਬਿਕ ਇਹ ਖੋਜ ਦੱਸਦੀ ਹੈ ਕਿ ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਦੇ ਰੂਹਾਨੀ ਸਾਥੀਆਂ ਵੱਲੋਂ ਚਲਾਈ ਗਈ ਅਧਿਆਤਮਿਕ ਲਹਿਰ ਸਿਰਫ ਧਾਰਮਿਕ ਨਹੀਂ ਸੀ, ਸਗੋਂ ਨੈਤਿਕ ਇਨਕਲਾਬ ਸੀ। ਐਸ ਬੀ ਐਸ ਪੰਜਾਬੀ ਨਾਲ ਖਾਸ ਗੱਲਬਾਤ ਕਰਦੇ ਹੋਏ ਅਮਰਦੀਪ ਸਿੰਘ ਨੇ ਦੱਸਿਆ ਕਿ ਇਸ ਖੋਜ ਨੂੰ ਭਾਈਚਾਰੇ ਸਾਹਮਣੇ ਲਿਆਉਣ ਲਈ ਉਹ ਆਸਟ੍ਰੇਲੀਆ ਦੌਰੇ 'ਤੇ ਹਨ।