SBS Punjabi - ਐਸ ਬੀ ਐਸ ਪੰਜਾਬੀ

ਚਾਈਲਡ ਕੇਅਰ ਸਿਸਟਮ ਨੂੰ ਮਜ਼ਬੂਤ ਕਰਨ ਲਈ ਸੰਸਦ ਵਿੱਚ ਬਿੱਲ ਪੇਸ਼

48ਵੀਂ ਸੰਸਦ ਵਿੱਚ ਪੇਸ਼ ਕੀਤੇ ਗਏ ਪਹਿਲੇ ਦੋ ਬਿੱਲ ਸਿੱਖਿਆ 'ਤੇ ਕੇਂਦ੍ਰਿਤ ਸਨ। ਆਸਟ੍ਰੇਲੀਆਈ ਸਰਕਾਰ ਨੇ ਬਾਲ ਦੇਖਭਾਲ ਪ੍ਰਣਾਲੀ ਯਾਨੀ ਚਾਈਲਡ ਕੇਅਰ ਸਿਸਟਮ ਵਿੱਚ ਸੁਧਾਰ ਲਿਆਉਣ ਲਈ ਨਵੇਂ ਬਿੱਲ ਦੇ ਅਧੀਨ, ਉਹਨਾਂ ਕੇਂਦਰਾਂ ਦੀ ਸਰਕਾਰੀ ਫੰਡਿੰਗ 'ਚ ਕਟੌਤੀ ਕੀਤੇ ਜਾਣ ਦੀ ਗੱਲ ਰੱਖੀ ਹੈ, ਜੋ ਸੁਰੱਖਿਆ ਅਤੇ ਗੁਣਵੱਤਾ ਦੇ ਮਿਆਰਾਂ 'ਤੇ ਖਰੇ ਨਹੀਂ ਉਤਰਦੇ। ਇਸ ਸਬੰਧੀ ਹੋਰ ਜਾਣਕਾਰੀ ਇਸ ਰਿਪੋਰਟ ਰਾਹੀਂ ਸੁਣੋ।