SBS Punjabi - ਐਸ ਬੀ ਐਸ ਪੰਜਾਬੀ

ਪਾਕਿਸਤਾਨ ਡਾਇਰੀ: ਡਾ. ਆਫੀਆ ਮਾਮਲਾ, ਸ਼ਹਿਬਾਜ਼ ਸ਼ਰੀਫ ਤੇ ਮੰਤਰੀਆਂ ਨੂੰ ਅਦਾਲਤ ਵੱਲੋਂ ਨੋਟਿਸ ਜਾਰੀ

ਇਸਲਾਮਾਬਾਦ ਦੀ ਉੱਚ ਅਦਾਲਤ ਨੇ ਅਮਰੀਕਾ ਦੀ ਜੇਲ੍ਹ ਵਿੱਚ ਕੈਦ ਨਿਊਰੋ-ਸਾਇੰਟਿਸਟ ਡਾ. ਆਫੀਆ ਸਿੱਧੀਕੀ ਦੇ ਮਾਮਲੇ ਵਿੱਚ ਜਵਾਬ ਨਾ ਦੇਣ ਕਾਰਨ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਕੈਬਿਨੇਟ ਮੈਂਬਰਾਂ ਨੂੰ ਅਦਾਲਤ ਦੀ ਬੇਅਦਬੀ ਦੇ ਨੋਟਿਸ ਜਾਰੀ ਕੀਤੇ ਹਨ। ਡਾ. ਆਫੀਆ ਸਿੱਧੀਕੀ ਨੂੰ 2010 ਵਿੱਚ ਅਫਗਾਨਿਸਤਾਨ ਵਿੱਚ ਅਮਰੀਕੀ ਅਧਿਕਾਰੀਆਂ ਨੂੰ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ 'ਚ ਇਕ ਅਮਰੀਕੀ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਸੀ। ਇਸ ਬਾਰੇ ਵਿਸਥਾਰ ਨਾਲ ਜਾਨਣ ਅਤੇ ਪਾਕਿਸਤਾਨ ਤੋਂ ਹੋਰ ਖਬਰਾਂ ਲਈ ਸੁਣੋ ਇਹ ਪੌਡਕਾਸਟ..