SBS Punjabi - ਐਸ ਬੀ ਐਸ ਪੰਜਾਬੀ

ਪਾਕਿਸਤਾਨ ਡਾਇਰੀ: '1971 ਦਾ ਵਿਵਾਦ ਪਹਿਲਾਂ ਹੀ ਸੁਲਝ ਚੁੱਕਾ ਹੈ', ਬੰਗਲਾਦੇਸ਼ ਦੌਰੇ ਦੌਰਾਨ ਇਸਾਕ ਦਾਰ ਦਾ ਬਿਆਨ

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਾਕ ਦਾਰ ਨੇ ਬੰਗਲਾਦੇਸ਼ ਦੌਰੇ ਦੌਰਾਨ ਕਿਹਾ ਕਿ 1971 ਵਿੱਚ ਬੰਗਲਾਦੇਸ਼ ਨਾਲ ਹੋਇਆ ਵਿਵਾਦ ਹੁਣ ਸੁਲਝਾ ਦਿੱਤਾ ਗਿਆ ਹੈ। ਬੰਗਲਾਦੇਸ਼ ਵੱਲੋਂ ਪਾਕਿਸਤਾਨ ਨੂੰ ਇੱਕ ਵਾਰ ਫਿਰ ਇਸ ਮਸਲੇ 'ਤੇ ਮੁਆਫੀ ਮੰਗਣ ਲਈ ਕਿਹਾ ਗਿਆ ਸੀ। ਜਿਸਦੇ ਜਵਾਬ ਵਿੱਚ ਦਾਰ ਨੇ ਮੀਡੀਆ ਨੂੰ ਦੱਸਿਆ ਕਿ ਇਹ ਮਸਲਾ ਪਹਿਲਾਂ ਵੀ ਦੋ ਵਾਰ 1974 ਅਤੇ ਫਿਰ 2002 ਵਿੱਚ ਹੱਲ ਕੀਤਾ ਜਾ ਚੁੱਕਾ ਹੈ। ਇਸ ਬਾਰੇ ਅਤੇ ਪਾਕਿਸਤਾਨ ਤੋਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...