SBS Punjabi - ਐਸ ਬੀ ਐਸ ਪੰਜਾਬੀ

ਪੰਜਾਬੀ ਡਾਇਸਪੋਰਾ: ਨਿਊਜ਼ੀਲੈਂਡ ਤੋਂ ਆਸਟ੍ਰੇਲੀਆ ਵੱਲ ਪਰਵਾਸ ਦੇ ਰੁਝਾਨ 'ਚ ਵਾਧਾ

ਨਿਊਜ਼ੀਲੈਂਡ ਵਿਖੇ ਤਾਜ਼ੇ ਅੰਕੜਿਆਂ ਦੇ ਮੁਤਾਬਕ ਪਿਛਲੇ ਦੋ ਸਾਲਾਂ ਵਿੱਚ 92,000 ਤੋਂ ਵੱਧ ਨਾਗਰਿਕਾਂ ਨੇ ਆਸਟ੍ਰੇਲੀਆਈ ਨਾਗਰਿਕਤਾ ਲਈ ਅਰਜ਼ੀ ਦਿੱਤੀ ਹੈ। ਕੁਲ ਮਿਲਾ ਕੇ 35% ਵਿਦੇਸ਼ੀ ਮੂਲ ਨਿਵਾਸੀਆਂ ਨੇ ਨਿਊਜ਼ੀਲੈਂਡ ਨੂੰ ਨਾਗਰਿਕਤਾ ਹਾਸਲ ਕਰਨ ਦੀ ਪ੍ਰਕ੍ਰਿਆ ਨੂੰ ਪੂਰਾ ਕਰਨ ਲਈ ਪੌੜੀ ਵਾਂਗ ਵਰਤਿਆ। ਇੱਥੇ ਜ਼ਿਕਰਯੋਗ ਹੈ ਕਿ ਇਹ ਅੰਕੜੇ ਪਿਛਲੇ ਇੱਕ ਦਹਾਕੇ ਦੌਰਾਨ ਸਭ ਤੋਂ ਵੱਧ ਰਿਕਾਰਡ ਕੀਤੇ ਗਏ ਹਨ।