SBS Punjabi - ਐਸ ਬੀ ਐਸ ਪੰਜਾਬੀ

ਪੰਜਾਬੀ ਡਾਇਸਪੋਰਾ: ਭਾਰਤ-ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮੇਤ ਕਈ ਸਮਝੌਤੇ ਹੋਣ ਦੀ ਸੰਭਾਵਨਾ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤੇ ਸੰਬੰਧੀ ਕਈ ਗੇੜਾਂ ਦੀ ਗੱਲਬਾਤ ਹੋ ਜਾਣ ਤੋਂ ਬਾਅਦ ਭਾਰਤ ਦੇ ਕੇਂਦਰੀ ਮੰਤਰੀ ਸ਼੍ਰੀ ਪਿਊਸ਼ ਗੋਇਲ ਨਿਊਜ਼ੀਲੈਂਡ ਦੇ ਦੌਰੇ ਉੱਤੇ ਹਨ। ਇੱਥੇ ਉਨ੍ਹਾਂ ਆਪਣੇ ਹਮਰੁਤਬਾ ਟੌਡ ਮੈਕਲੇ ਨਾਲ ਮੁਲਾਕਾਤ ਦੌਰਾਨ ਦੁਵੱਲੀ ਗੱਲਬਾਤ ਦੇ ਆਖਰੀ ਗੇੜ ਨੂੰ ਮੁਕੰਮਲ ਕੀਤਾ। ਇਸ ਵਾਰ ਉਨ੍ਹਾਂ ਦੇ ਨਾਲ ਫੈਡਰੇਸ਼ਨਜ਼ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ ਦੇ ਪ੍ਰਤੀਨਿਧੀ ਵੀ ਸ਼ਾਮਿਲ ਹੋ ਰਹੇ ਹਨ। ਇਸ ਤੋਂ ਬਾਅਦ ਜਲਦੀ ਹੀ ਡੇਅਰੀ ਇੰਡਸਟਰੀ, ਮੀਟ ਅਤੇ ਖੇਤੀਬਾੜੀ ਦੇ ਵਿੱਚ ਨਵੇਂ ਸਮਝੌਤੇ ਹੋਂਦ ਵਿੱਚ ਆ ਸਕਦੇ ਹਨ। ਇਹ ਖ਼ਬਰ ਅਤੇ ਵਿਦੇਸ਼ ਵਿੱਚ ਰਹਿੰਦੇ ਪੰਜਾਬੀਆਂ ਨਾਲ ਜੁੜੀਆਂ ਹੋਰ ਮੁੱਖ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।