SBS Punjabi - ਐਸ ਬੀ ਐਸ ਪੰਜਾਬੀ

ਬੈਟਰੀਆਂ ਨੂੰ ਲੱਗਣ ਵਾਲੀ ਅੱਗ ਨੂੰ ਕਿੰਝ ਰੋਕੀਏ?

ਮਾਹਿਰਾਂ ਵਲੋਂ ਬੈਟਰੀਆਂ ਨੂੰ ਅੱਗ ਲੱਗਣ ਦੇ ਖ਼ਤਰਿਆਂ ਬਾਰੇ ਚੇਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ 2023 ਦੇ ਪਹਿਲੇ ਛੇ ਮਹੀਨਿਆਂ ਵਿੱਚ ਹੀ ਦੁਨੀਆ ਭਰ ਵਿੱਚ ਇਲੈਕਟ੍ਰਿਕ ਬਾਈਕਾਂ, ਸਕੂਟਰਾਂ ਅਤੇ ਸਕੇਟਬੋਰਡਾਂ ਵਿੱਚ 500 ਤੋਂ ਵੱਧ ਬੈਟਰੀਆਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 138 ਲੋਕ ਜ਼ਖਮੀ ਹੋਏ ਅਤੇ 36 ਮੌਤਾਂ ਹੋਈਆਂ।ਮਾਹਿਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਲੜੀਵਾਰ ਪ੍ਰਤੀਕ੍ਰਿਆ ਨੂੰ ਰੋਕਣਾ ਬਹੁਤ ਮੁਸ਼ਕਿਲ ਹੈ ਪਰ ਕੁਝ ਸਾਵਧਾਨੀਆਂ ਵਰਤ ਕੇ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...