SBS Punjabi - ਐਸ ਬੀ ਐਸ ਪੰਜਾਬੀ

ਬਾਬਾ ਫੌਜਾ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਐਲਾਨ

ਬੀਤੀ 14 ਜੁਲਾਈ ਨੂੰ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਵਿਸ਼ਵ ਪ੍ਰਸਿੱਧ ਉਮਰਦਰਾਜ ਮੈਰਾਥਨ ਦੌੜਾਕ ਬਾਬਾ ਫੌਜਾ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿਆਸ (ਜਲੰਧਰ) ਵਿਖੇ ਐਤਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਉਚੇਚੇ ਤੌਰ ਉੇਤੇ ਹਾਜ਼ਰ ਹੋਏ। ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਫੌਜਾ ਸਿੰਘ ਦੇ ਮਹਾਨ ਯੋਗਦਾਨ ਨੂੰ ਸਤਿਕਾਰ ਭੇਟ ਕਰਦੇ ਹੋਏ ਸੂਬਾ ਸਰਕਾਰ ਉਨ੍ਹਾਂ ਦੇ ਪਿੰਡ ਦੇ ਸਕੂਲ ਦਾ ਨਾਮ ਬਾਬਾ ਫੌਜਾ ਸਿੰਘ ਦੇ ਨਾਮ 'ਤੇ ਰੱਖੇਗੀ ਅਤੇ ਪਿੰਡ ਦੇ ਸਟੇਡੀਅਮ ਅਤੇ ਸਪੋਰਟਸ ਕਾਲਜ, ਜਲੰਧਰ ਵਿੱਚ ਉਨ੍ਹਾਂ ਦੇ ਬੁੱਤ ਵੀ ਸਥਾਪਿਤ ਕੀਤੇ ਜਾਣਗੇ। ਯਾਦ ਰਹੇ ਕਿ ਫੌਜਾ ਸਿੰਘ ਹਮੇਸ਼ਾ ਪਗੜੀ ਪਹਿਨ ਕੇ ਮੈਰਾਥਨ ਵਿੱਚ ਹਿੱਸਾ ਲੈਂਦੇ ਸਨ ਅਤੇ ਉਨ੍ਹਾਂ ਆਪਣੀ ਜ਼ਿੰਦਾਦਿਲੀ ਅਤੇ ਜ਼ਜ਼ਬੇ ਨਾਲ ਦੁਨੀਆ ਭਰ ਵਿੱਚ ਅਨੇਕਾਂ ਕੀਰਤੀਮਾਨ ਸਥਾਪਿਤ ਕੀਤੇ ਸਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ