SBS Punjabi - ਐਸ ਬੀ ਐਸ ਪੰਜਾਬੀ

ਭਾਰਤ ਦੇ ਲਾਲ ਕਿਲ੍ਹੇ ਨੇੜੇ ਧਮਾਕਾ: ਤਕਰੀਬਨ 8 ਮੌਤਾਂ, ਕਈ ਜ਼ਖਮੀ, ਆਸਟ੍ਰੇਲੀਆ ਵੱਲੋਂ ਯਾਤਰੀਆਂ ਲਈ ਚਿਤਾਵਨੀ ਜਾਰੀ

10 ਨਵੰਬਰ 2025 ਦੀ ਸ਼ਾਮ ਨੂੰ ਨਵੀਂ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਇੱਕ ਧਮਾਕਾ ਹੋਇਆ, ਜਿਸ ਵਿੱਚ ਕਈਆਂ ਦੇ ਜ਼ਖ਼ਮੀ ਅਤੇ ਤਕਰੀਬਨ 8 ਮੌਤਾਂ ਦੀ ਖ਼ਬਰ ਮਿਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੌਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਵਿਸ਼ਵ ਦੇ ਕਈ ਨੇਤਾਵਾਂ ਨੇ ਇਸ ਘਟਨਾਂ ਦੀ ਨਿੰਦਾ ਕਰਦੇ ਹੋਏ ਪ੍ਰਭਾਵਤ ਵਿਅਕਤੀਆਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਾਲ ਹੀ ਯਾਤਰੀਆਂ ਲਈ ਚੇਤਾਵਨੀਆਂ ਵੀ ਜਾਰੀ ਕੀਤੀਆਂ ਗਈਆਂ ਹਨ।