SBS Punjabi - ਐਸ ਬੀ ਐਸ ਪੰਜਾਬੀ

ਵਿਕਟੋਰੀਅਨ ਪਾਰਲੀਮੈਂਟ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਰੋਹ

10 ਦਸੰਬਰ 2025 ਨੂੰ ਵਿਕਟੋਰੀਅਨ ਪਾਰਲੀਮੈਂਟ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ‘ਸਫ਼ਰ-ਏ-ਸ਼ਹਾਦਤ’ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਕੀਰਤੀਮਾਨ, ਹੌਂਸਲੇ ਅਤੇ ਕੁਰਬਾਨੀ ਦੇ ਪਵਿੱਤਰ ਸੁਨੇਹੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸੀ। ਭਾਈਚਾਰੇ ਦੇ ਨੁਮਾਇੰਦਿਆਂ ਦੇ ਨਾਲ-ਨਾਲ ਆਸਟ੍ਰੇਲੀਅਨ ਰਾਜਨੀਤਿਕ ਆਗੂਆਂ ਦੀ ਹਾਜ਼ਰੀ ਨੇ ਇਸ ਸਮਾਰੋਹ ਨੂੰ ਹੋਰ ਮਹੱਤਵਪੂਰਨ ਬਣਾਇਆ।