ਸਮਾਜਿਕ ਅਤੇ ਅਕਾਦਮਿਕ ਤੌਰ ’ਤੇ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ-ਚਰਚਾ

ਡਾ. ਅਮਰੀਕ ਸਿੰਘ ਪੂਨੀ, ਦਿੱਲੀ ਯੂਨੀਵਰਸਿਟੀ ਵਿਖੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਸੇਵਾਵਾਂ ਨਿਭਾਅ ਕੇ ਸਾਲ 2004 ਵਿੱਚ ਸੇਵਾਮੁਕਤ ਹੋਏ ਸਨ। ਉਨ੍ਹਾਂ ਪੰਜਾਬੀ ਕਵੀ ਪ੍ਰੋ ਪੂਰਨ ਸਿੰਘ ਦੀਆਂ ਕਾਵਿ ਰਚਨਾਵਾਂ ਉੱਤੇ ਪੀਐੱਚਡੀ ਵੀ ਕੀਤੀ ਹੈ। ਪੰਜਾਬੀ ਸਾਹਿਤ ਅਤੇ ਖਾਸ ਕਰ ਪੰਜਾਬੀ ਕਵਿਤਾ ਬਾਰੇ ਖੂਬ ਗਿਆਨ ਰੱਖਣ ਵਾਲੇ ਡਾ. ਅਮਰੀਕ ਸਿੰਘ ਪੂਨੀ ਅੱਜ ਕੱਲ ਆਸਟ੍ਰੇਲੀਆ ਦੌਰੇ ਉੱਤੇ ਹਨ। ਐਸ ਬੀ ਐਸ ਪੰਜਾਬੀ ਨਾਲ ਖਾਸ ਗੱਲਬਾਤ ਕਰਦਿਆਂ ਡਾ. ਪੂਨੀ ਨੇ ਸਮਾਜਿਕ ਗਲਿਆਰਿਆਂ ਦੇ ਨਾਲ-ਨਾਲ ਅਕਾਦਮਿਕ ਸੰਸਥਾਵਾਂ ਵਿੱਚ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਾਹਿਤ ਦੀ ਮੌਜੂਦਾ ਸਥਿਤੀ ਅਤੇ ਭਵਿੱਖ ਬਾਰੇ ਅਹਿਮ ਵਿਚਾਰ ਸਾਂਝੇ ਕੀਤੇ ਹਨ। ਹੋਰ ਜਾਣਕਾਰੀ ਲਈ ਸੁਣੋ ਇਹ ਪੂਰੀ ਗੱਲਬਾਤ...
Information
- Show
- Channel
- FrequencyUpdated Daily
- PublishedJuly 14, 2025 at 1:55 AM UTC
- Length17 min
- RatingClean