AUDIO GURBANI

Gurjit Singh Jhampur

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

  1. قبل يوم واحد

    JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart;

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1

    ٤ من الدقائق
  2. قبل يومين

    ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥

    ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।JAITSREE, FOURTH MEHL, SECOND HOUSE:ONE UNIVERSAL CREATOR GOD. BY THE GRACE OF THE TRUE GURU:Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||

    ١١ من الدقائق
  3. قبل ٣ أيام

    ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ

    ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥  ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।

    ١٨ من الدقائق
  4. You are the Giver, O Lord, O Cherisher, my Master, my Husband Lord.

    قبل ٤ أيام

    You are the Giver, O Lord, O Cherisher, my Master, my Husband Lord.

    ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।DHANAASAREE, FIFTH MEHL:You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||.

    ٥ من الدقائق
  5. قبل ٤ أيام

    KATAK SANGRAND HUKAMNAMA

    THE HUKAMNAMA SAHIB SANGRAND.HUKAMNAMA SANGRANDਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ।(ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ।ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Katak, do good deeds. Do not try to blame anyone else. Forgetting the Transcendent Lord, all sorts of illnesses are contracted. Those who turn their backs on the Lord shall be separated from Him and consigned to reincarnation, over and over again. In an instant, all of Maya’s sensual pleasures turn bitter. No one can then serve as your intermediary. Unto whom can we turn and cry? By one’s own actions, nothing can be done; destiny was pre-determined from the very beginning. By great good fortune, I meet my God, and then all pain of separation departs. Please protect Nanak, God; O my Lord and Master, please release me from bondage. In Katak, in the Company of the Holy, all anxiety vanishes. || 9 ||

    ٧ من الدقائق
  6. قبل ٥ أيام

    O Lord! O Lord! The devotees take refuge in You, You preserve the honor of Your devotees.

    ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

    ١٧ من الدقائق
  7. قبل ٦ أيام

    O brother! Whatever good or bad deeds you have done day and night, that has become a form of culture

    ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਅਰਥ:  ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ।  ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ।  ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ! (ਆਖ– ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ।1।  ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥ ਅਰਥ:  ਹੇ ਮੂਰਖ! ਹੇ ਗੰਵਾਰ! ਤੂੰ (ਹੋਰਨਾਂ ਨਾਲ) ਵਲ-ਛਲ ਕਰ ਕੇ (ਆਪਣਾ) ਪੇਟ ਭਰਦਾ ਹੈਂ (ਰੋਜ਼ੀ ਕਮਾਂਦਾ ਹੈਂ। ਤੈਨੂੰ ਇਹ ਗੱਲ ਭੁੱਲ ਚੁਕੀ ਹੋਈ ਹੈ ਕਿ) ਹਰੀ ਦਾਤਾਰ (ਸਭਨਾਂ ਜੀਵਾਂ ਨੂੰ) ਹਰੇਕ ਚੀਜ਼ ਦੇ ਰਿਹਾ ਹੈ। ਹੇ ਭਾਈ! ਸਭ ਦਾਤਾਂ ਦੇਣ ਵਾਲਾ ਮਾਲਕ ਸਦਾ ਦਇਆਵਾਨ ਰਹਿੰਦਾ ਹੈ, ਉਸ ਨੂੰ ਕਦੇ ਭੀ ਆਪਣੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ। ਹੇ ਭਾਈ! ਸਾਧ ਸੰਗਤਿ ਵਿਚ ਮਿਲ (-ਬੈਠ) , ਝਾਕਾ ਲਾਹ ਕੇ ਉਸ ਦਾ ਭਜਨ ਕਰਿਆ ਕਰ, (ਭਜਨ ਦੀ ਬਰਕਤਿ ਨਾਲ ਆਪਣੀਆਂ) ਸਾਰੀਆਂ ਕੁਲਾਂ ਤਾਰ ਲਈਦੀਆਂ ਹਨ। ਜੋਗ-ਸਾਧਨਾਂ ਵਿਚ ਪੁੱਗੇ ਜੋਗੀ, ਜੋਗ-ਸਾਧਨ ਕਰਨ ਵਾਲੇ, ਦੇਵਤੇ, ਸਮਾਧੀਆਂ ਲਾਣ ਵਾਲੇ, ਭਗਤ = ਸਭਨਾਂ ਦੀ ਜ਼ਿੰਦਗੀ ਦਾ ਹਰਿ-ਨਾਮ ਹੀ ਸਹਾਰਾ ਬਣਿਆ ਚਲਿਆ ਆ ਰਿਹਾ ਹੈ।  ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਸਦਾ ਉਸ ਪਰਮਾਤਮਾ ਦਾ ਭਜਨ ਕਰਨਾ ਚਾਹੀਦਾ ਹੈ ਜੋ ਆਪ ਹੀ ਸਾਰੇ ਸੰਸਾਰ ਦਾ ਪੈਦਾ ਕਰਨ ਵਾਲਾ ਹੈ।2।  ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨ੍ਹ੍ਹੀ ਤਰਿਆ ਜਿਨ੍ਹ੍ਹੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥  ਅਰਥ:  (ਹੇ ਭਾਈ! ਕਦੇ ਕਿਸੇ ਨਾਲ) ਧੋਖਾ ਨਹੀਂ ਕਰਨਾ ਚਾਹੀਦਾ, (ਪਰਮਾਤਮਾ ਖਰੇ ਖੋਟੇ ਦੀ) ਪਛਾਣ ਕਰਨ ਦੀ ਸਮਰੱਥਾ ਰੱਖਦਾ ਹੈ। ਜੇਹੜੇ ਮਨੁੱਖ (ਹੋਰਨਾਂ ਨੂੰ ਠੱਗਣ ਵਾਸਤੇ) ਝੂਠ ਬੋਲਦੇ ਹਨ, ਉਹ ਸੰਸਾਰ ਵਿਚ (ਮੁੜ ਮੁੜ) ਜੰਮਦੇ (ਮਰਦੇ) ਰਹਿੰਦੇ ਹਨ।  ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਹੈ, ਜੇਹੜੇ ਕਾਮ ਕ੍ਰੋਧ ਤਿਆਗ ਕੇ ਭਲਿਆਂ ਦੀ ਨਿੰਦਾ ਛੱਡ ਕੇ ਪ੍ਰਭੂ ਦੀ ਸਰਨ ਆ ਗਏ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ਹਨ।  ਨਾਨਕ ਬੇਨਤੀ ਕਰਦਾ ਹੈ (= ਹੇ ਭਾਈ!) ਜੇਹੜਾ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ, ਜੋ ਸਭ ਤੋਂ ਉੱਚਾ ਹੈ, ਜੋ ਅਪਹੁੰਚ ਹੈ ਤੇ ਬੇਅੰਤ ਹੈ, ਉਹ ਆਪਣੇ ਸੇਵਕਾਂ (ਦੀ ਜ਼ਿੰਦਗੀ) ਦਾ ਸਹਾਰਾ ਹੈ, ਉਸ ਦੇ ਸੋਹਣੇ ਕੋਮਲ ਚਰਨ ਉਸ ਦੇ ਸੇਵਕਾਂ ਲਈ ਆਸਰਾ ਹਨ।3।  ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥  ਅਰਥ:  (ਹੇ ਭਾਈ! ਇਹ ਸਾਰਾ ਸੰਸਾਰ ਜੋ ਦਿੱਸ ਰਿਹਾ ਹੈ ਇਸ ਨੂੰ) ਧੂਏਂ ਦਾ ਪਹਾੜ (ਕਰ ਕੇ) ਵੇਖ (ਇਸ ਵਿਚ) ਕੋਈ ਭੀ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ। ਮਾਇਆ ਦੇ ਜਿਤਨੇ ਭੀ ਮੌਜ-ਮੇਲੇ ਹਨ ਉਹ ਸਾਰੇ (ਕਿਸੇ ਦੇ) ਨਾਲ ਨਹੀਂ ਜਾਂਦੇ। ਹੇ ਭਾਈ! ਪਰਮਾਤਮਾ ਹੀ ਸਦਾ ਤੇਰੇ ਨਾਲ ਨਿਭਣ ਵਾਲਾ ਸਾਥੀ ਹੈ, ਦਿਨ ਰਾਤ ਹਰ ਵੇਲੇ ਉਸ ਨੂੰ ਆਪਣੇ ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ। ਇਕ ਪਰਮਾਤਮਾ ਤੋਂ ਬਿਨਾ ਹੋਰ ਕੁਝ ਭੀ (ਸਦਾ ਟਿਕੇ ਰਹਿਣ ਵਾਲਾ) ਨਹੀਂ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕੋਈ ਹੋਰ ਪਿਆਰ (ਮਨ ਵਿਚੋਂ) ਸਾੜ ਦੇਣਾ ਚਾਹੀਦਾ ਹੈ।  ਹੇ ਭਾਈ! ਮਿੱਤਰ, ਜਵਾਨੀ, ਧਨ, ਆਪਣਾ ਹੋਰ ਸਭ ਕੁਝ = ਇਹ ਸਭ ਕੁਝ ਇਕ ਪਰਮਾਤਮਾ ਨੂੰ ਹੀ ਆਪਣੇ ਮਨ ਵਿਚ ਸਮਝ। ਨਾਨਕ ਬੇਨਤੀ ਕਰਦਾ ਹੈ (= ਹੇ ਭਾਈ!) ਪਰਮਾਤਮਾ ਵੱਡੀ ਕਿਸਮਤਿ ਨਾਲ ਮਿਲਦਾ ਹੈ (ਜਿਨ੍ਹਾਂ ਨੂੰ ਮਿਲਦਾ ਹੈ ਉਹ ਸਦਾ) ਆਨੰਦ ਵਿਚ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ।4। 4।13।

    ١٤ من الدقائق
  8. قبل ٦ أيام

    GUJRI, FIRST MEHL: O Dear One, I am not high or low or in the middle. I am the Lord’s slave, and I seek the Lord’s Sanctuary.

    ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥ ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥ English Translation GUJRI, FIRST MEHL: O Dear One, I am not high or low or in the middle. I am the Lord’s slave, and I seek the Lord’s Sanctuary. Imbued with the Naam, the Name of the Lord, I am detached from the world; I have forgotten sorrow, separation and disease. || 1 || O Siblings of Destiny, by Guru’s Grace, I perform devotional worship to my Lord and Master. One whose heart is filled with the Hymns of the True Guru, obtains the Pure Lord. He is not under the power of the Messenger of Death, nor does he owe Death anything. || 1 || Pause || He chants the Glorious Praises of the Lord with his tongue, and abides with God; he does whatever pleases the Lord. Without the Lord’s Name, life passes in vain in the world, and every moment is useless. || 2 || The false have no place of rest, either inside or outside; the slanderer does not find salvation. Even if one is resentful, God does not withhold His blessings; day by day, they increase. || 3 || No one can take away the Guru’s gifts; my Lordand Master Himself has given them. The black-faced slanderers, with slander in their mouths, do not appreciate the Guru’s gifts. || 4 || God forgives and blends with Himself those who take to His Sanctuary; He does not delay for an instant. He is the source of bliss, the Greatest Lord; through the True Guru, we are united in His Union. || 5 || Through His Kindness, the Kind Lord pervades us; through Guru’s Teachings, our wanderings cease. Touching the philosopher’s stone, metal is transformed into gold. Such is the glorious greatness of the Society of the Saints. || 6 || The Lord is the immaculate water; the mind is the bather, and the True Guru is the bath attendant, O Siblings of Destiny. That humble being who joins the Sat Sangat shall not be consigned to reincarnation again; his light merges into the Light. || 7 || You are the Great Primal Lord, the infinite tree of life; I am a bird perched on Your branches. Grant to Nanak the Immaculate Naam; throughout the ages, he sings the Praises of the Shabad. || 8 || 4 ||

    ١٤ من الدقائق

مقطع ترويجي

التقييمات والمراجعات

٥
من ٥
‫٧ من التقييمات‬

حول

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

قد يعجبك أيضًا