SBS Punjabi - ਐਸ ਬੀ ਐਸ ਪੰਜਾਬੀ

ਖ਼ਬਰਨਾਮਾ: 'ਆਸਟ੍ਰੇਲੀਆ ਵਿੱਚ ਵੱਧ ਰਹੀ ਬੇਰੁਜ਼ਗਾਰੀ ਹੈਰਾਨੀ ਵਾਲੀ ਗੱਲ ਨਹੀਂ ਹੈ': ਖਜ਼ਾਨਚੀ

ਖਜ਼ਾਨਚੀ ਜਿਮ ਚੈਲਮਰਸ ਦਾ ਕਹਿਣਾ ਹੈ ਕਿ ਬੇਰੁਜ਼ਗਾਰੀ ਵਿੱਚ ਵਾਧਾ 'ਅਣਚਾਹਿਆ ਹੈ ਪਰ ਹੈਰਾਨੀਜਨਕ ਨਹੀਂ' ਹੈ। ਉਨ੍ਹਾਂ ਮੁਤਾਬਕ ਇਹ ਅੰਕੜੇ ਹੋਰ ਵੀ ਵਧਣਗੇ। ਜੂਨ ਵਿੱਚ ਆਸਟ੍ਰੇਲੀਆ ਵਿੱਚ ਬੇਰੁਜ਼ਗਾਰੀ ਦਰ 4.1 ਫ਼ੀਸਦੀ ਤੋਂ ਵਧ ਕੇ 4.3 ਫੀਸਦੀ ਹੋ ਗਈ ਹੈ। ਚੈਲਮਰਸ ਦਾ ਕਹਿਣਾ ਹੈ ਕਿ ਇਹ ਵਾਧਾ ਵਿਸ਼ਵਵਿਆਪੀ ਆਰਥਿਕ ਅਨਿਸ਼ਚਿਤਤਾ ਦਾ ਨਤੀਜਾ ਹੈ। ਉਨ੍ਹਾਂ ਮੁਤਾਬਕ ਆਸਟ੍ਰੇਲੀਆ ਦੀ ਅਰਥਵਿਵਸਥਾ ਠੀਕ ਹੈ ਅਤੇ ਅੱਗੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਹੈ। ਇਹ ਅਤੇ ਹੋਰ ਖਬਰਾਂ ਲਈ ਇਹ ਪੌਡਕਾਸਟ ਸੁਣੋ.....