SBS Punjabi - ਐਸ ਬੀ ਐਸ ਪੰਜਾਬੀ

ਖ਼ਬਰਨਾਮਾ : ਵਿਦੇਸ਼ ਮੰਤਰੀ ਵਲੋਂ ਆਸਟ੍ਰੇਲੀਅਨ ਲੋਕਤੰਤਰ ਦੀ ਮਜ਼ਬੂਤੀ ਲਈ ਇੱਕਜੁੱਟ ਹੋਣ ਦੀ ਅਪੀਲ

ਆਸਟ੍ਰੇਲੀਅਨ ਵਿਦੇਸ਼ ਮੰਤਰੀ ਪੈਨੀ ਵੌਂਗ ਨੇ ਕਿਹਾ ਹੈ ਕਿ ਕੁਝ ਮੁਲਕ ਆਸਟ੍ਰੇਲੀਆ ਦੇ ਲੋਕਤੰਤਰ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ, ਕਿਉਂਕਿ ਉਨ੍ਹਾਂ ਨੇ ਉੱਤਰੀ ਕੋਰੀਆ ਵੱਲੋਂ ਇਸ ਖੇਤਰ ਲਈ ਪੈਦਾ ਕੀਤੇ ਗਏ ਜੋਖਮਾਂ ਅਤੇ ਖ਼ਤਰਿਆਂ ਦੇ ਪੈਮਾਨੇ ਦਾ ਜ਼ਿਕਰ ਕੀਤਾ ਹੈ।ਉਨ੍ਹਾਂ ਕਿਹਾ ਕਿ ਵਿਦੇਸ਼ੀ ਦਖਲ ਅੰਦਾਜ਼ੀ ਨੂੰ ਰੋਕਣ ਲਈ ਸਮਾਜਿਕ ਏਕਤਾ ਬਣਾਈ ਰੱਖਣਾ ਮਹੱਤਵਪੂਰਨ ਹੈ। ਕਾਬਲੇਗੌਰ ਹੈ ਅੱਜ ਹੀ ਆਸਟ੍ਰੇਲੀਆ ਨੇ ਉੱਤਰੀ ਕੋਰੀਆਂ ਦੇ ਹਥਿਆਰ ਪ੍ਰੋਗਰਾਮਾਂ ਨੂੰ ਫੰਡ ਦੇਣ ਲਈ ਸਾਈਬਰ ਅਪਰਾਧ ਦਾ ਇਸਤੇਮਾਲ ਕਰਨ ਦੇ ਦੋਸ਼ ਵਿੱਚ ਚਾਰ ਸੰਸਥਾਵਾਂ ਅਤੇ ਇਕ ਵਿਅਕਤੀ ਉੱਤੇ ਪਾਬੰਦੀ ਲਗਾਈ ਹੈ। ਇਹ ਅਤੇ ਅੱਜ ਦੀਆਂ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਸਾਡਾ ਅੱਜ ਦਾ ਖਬਰਨਾਮਾ…