SBS Punjabi - ਐਸ ਬੀ ਐਸ ਪੰਜਾਬੀ

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਹੁਣ ਯੂਟਿਊਬ ਹੋਵੇਗਾ ਬੈਨ

ਆਸਟ੍ਰੇਲੀਆ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਜੋ ਸੋਸ਼ਲ ਮੀਡੀਆ ਪਾਬੰਦੀ ਲਾਗੂ ਕੀਤੀ ਜਾ ਰਹੀ ਹੈ, ਉਸ ਵਿੱਚ ਹੁਣ ਯੂਟਿਊਬ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ। ਇਹ ਐਲਾਨ ਫੈਡਰਲ ਸਰਕਾਰ ਨੇ ਕੀਤਾ ਹੈ। ਸਾਲ ਦੇ ਅੰਤ ਵਿੱਚ ਇਸਨੂੰ ਲਾਗੂ ਕੀਤਾ ਜਾਏਗਾ। ਹਾਲਾਕਿ ਆਲੋਚਕਾਂ ਦਾ ਮੰਨਣਾ ਹੈ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਤੇ ਵਿਅਪਕ ਅਤੇ ਗੰਭੀਰ ਸੁਧਾਰ ਲਿਆਂਦੇ ਜਾਣੇ ਚਾਹੀਦੇ ਹਨ। ਪੂਰੀ ਰਿਪੋਰਟ ਇਸ ਪੌਡਕਾਸਟ ਰਾਹੀਂ ਸੁਣੋ।