Jan 01 | 2025 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1