Audio Gurbani - A Spotify Podcast

Gurjit Singh Jhampur
Audio Gurbani - A Spotify Podcast

Welcome to Audio Gurbani - A Spotify Podcast

  1. 7시간 전

    Jan 09 | 2025 | Hukamnama Sahib | ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾ

    ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗਆਭਰਣੀ ॥੨॥੮॥੧੨॥  ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾਸਕੇ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾਗਹਣਾ ਹੈ।੨।੮।੧੨। JAITSREE, FIFTH MEHL: After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||

    4분
  2. 1일 전

    Jan 08 | 2025| Hukamnama Sahib | ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ

    ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। (ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯। Sorath fifth mehal || When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

    7분
  3. 2일 전

    Jan 07 | 2025 | Hukamnama Sahib | ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥

    ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥  ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨। TODEE, FIFTH MEHL: Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||

    5분
  4. 3일 전

    Jan 06 | 2025 | Hukamnama Sahib | ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ     ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦ

    ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ     ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥  ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥  ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਅਰਥ: ਮਨੁੱਖ ਆਪਣੇ ਟੱਬਰ ਵਾਸਤੇ ਕਈ ਕੋਸ਼ਿਸ਼ਾਂ ਕਰਦੇ ਹਨ, ਮਾਇਆ ਦੀ ਖ਼ਾਤਰ ਅਨੇਕਾਂ ਆਹਰ ਕਰਦੇ ਹਨ, ਪਰ ਪ੍ਰਭੂ ਦੀ ਭਗਤੀ ਦੀ ਤਾਂਘ ਤੋਂ ਸੱਖਣੇ ਰਹਿੰਦੇ ਹਨ, ਤੇ ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਵਿਸਾਰਦੇ ਹਨ ਉਹ (ਮਾਨੋ) ਜਿੰਨ ਭੂਤ ਹਨ।੧। ਜੇਹੜੀ ਪ੍ਰੀਤਿ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਨਾਲ ਲਾਈਦੀ ਹੈ, ਉਹ ਆਖ਼ਰ ਟੁੱਟ ਜਾਂਦੀ ਹੈ। ਪਰ, ਹੇ ਨਾਨਕ! ਜੇ ਸਾਈਂ ਪ੍ਰਭੂ ਨਾਲ ਰੱਤੇ ਰਹੀਏ, ਤਾਂ ਇਹੋ ਜਿਹੀ ਜੀਵਨ-ਜੁਗਤਿ ਸਦਾ ਕਾਇਮ ਰਹਿੰਦੀ ਹੈ।੨। ਅਰਥ: ਜਿਸ ਜਿੰਦ ਦੇ ਵਿਛੁੜਨ ਨਾਲ (ਮਨੁੱਖ ਦਾ) ਸਰੀਰ ਸੁਆਹ ਹੋ ਜਾਂਦਾ ਹੈ, ਸਾਰੇ ਲੋਕ (ਉਸ ਸਰੀਰ) ਨੂੰ ਅਪਵਿੱਤ੍ਰ ਆਖਣ ਲੱਗ ਪੈਂਦੇ ਹਨ; ਜਿਨ੍ਹਾਂ ਸਨਬੰਧੀਆਂ ਨਾਲ ਇਤਨਾ ਪਿਆਰ ਹੁੰਦਾ ਹੈ, ਉਹ ਇਕ ਪਲਕ ਲਈ ਭੀ ਘਰ ਵਿਚ ਰਹਿਣ ਨਹੀਂ ਦੇਂਦੇ। ਪਾਪ ਕਰ ਕਰ ਕੇ ਧਨ ਇਕੱਠਾ ਕਰਦਾ ਰਿਹਾ, ਪਰ ਉਸ ਜਿੰਦ ਦੇ ਕਿਸੇ ਕੰਮ ਨਾਹ ਆਇਆ। ਇਹ ਸਰੀਰ (ਕੀਤੇ) ਕਰਮਾਂ ਦੀ (ਮਾਨੋ) ਪੈਲੀ ਹੈ (ਇਸ ਵਿਚ) ਜਿਹੋ ਜਿਹਾ (ਕਰਮ-ਰੂਪ ਬੀਜ ਕੋਈ) ਬੀਜਦਾ ਹੈ ਉਹੀ ਵੱਢਦਾ ਹੈ। ਜੋ ਮਨੁੱਖ (ਪ੍ਰਭੂ ਦੇ) ਕੀਤੇ (ਉਪਕਾਰਾਂ) ਨੂੰ ਭੁਲਾਉਂਦੇ ਹਨ ਉਹ ਉਸ ਨੂੰ ਵਿਸਾਰ ਦੇਂਦੇ ਹਨ (ਆਖ਼ਰ) ਜੂਨਾਂ ਵਿਚ ਭਟਕਦੇ ਹਨ।੪। People make many efforts for their families, they make many sacrifices for the sake of Maya, but they remain devoid of the desire for the devotion of the Lord, and O Nanak! Those who forget the Lord are like ghosts. 1. The love that one has for someone else (other than the Lord) is ultimately broken. But, O Nanak! If one remains attached to the Lord, then such a life-world remains forever. 2. Meaning: With the separation of the soul, the body (of a person) turns to ashes, all people start calling (that body) impure; Those relatives with whom one has so much love, they do not allow to stay in the house even for a moment. He kept accumulating wealth by committing sins, but that soul was of no use. This body is a field of (done) deeds (as if). Whatever one sows (in it), that is what one reaps. Those who forget the (benefits) done by (the Lord), they forget it and (eventually) wander in the lives. 4.

    6분
  5. 4일 전

    Jan 05 | 2024 | Hukamnama Sahib | ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰ

    ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬਜਾਨਿਆ ਗੋਬਿਦ ਮਨੁ ਮਾਨਾ ॥੩॥੧੧॥  ਅਰਥ: (ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇਮਾਇਆ ਦੇ ਫੁਰਨੇ ਨਹੀਂ ਉਠਦੇ।੧।ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ। (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ(ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ) , ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇਜਾ ਗੁੰਮ ਹੋਈ ਹੈ।੧। (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ।੨। ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ। ਹੇ ਕਬੀਰ! ਆਖ-ਹੁਣ ਮੈਂ ਗੋਬਿੰਦ ਨਾਲਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ।੩।੧੧। ਸ਼ਬਦ ਦਾ ਭਾਵ: ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ। ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤ੍ਰਿਊੜੀ ਮੁੱਕ ਜਾਂਦੀ ਹੈ। BILAAVAL: The illusion of birth and death is gone; I lovingly focus on the Lord of the Universe. In my life, I am absorbed in deep silent meditation; the Guru’s Teachings have awakened me. || 1 || Pause || The sound made from bronze, that sound goes into the bronze again. But when the bronze is broken, O Pandit, O religious scholar, where does the sound go then? || 1 || I gaze upon the world, the confluence of the three qualities; God is awake and aware in each and every heart. Such is the understanding revealed to me; within my heart, I have become a detached renunciate. || 2 || I have come to know my own self, and my light has merged in the Light. Says Kabeer, now I know the Lord of the Universe, and my mind is satisfied. || 3 || 11 ||

    6분
  6. 5일 전

    Jan 04 | 2024 | Hukamnama Sahib | ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤ

    ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥ ਅਰਥ: ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ। ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧। ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨। ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ। ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ। ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩। ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! (ਆਖ-) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫। RAAMKALEE, FIFTH MEHL: God has made me His own, and vanquished all my enemies. Those enemies who have plundered this world, have all been placed in bondage. || 1 || The True Guru is my Transcendent Lord. I enjoy countless pleasures of power and tasty delights, chanting Your Name, and placing my faith in You. || 1 || Pause || I do not think of any other at all. The Lord is my protector, above my head. I am carefree and independent, when I have the Support of Your Name, O my Lord and Master. || 2 || I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else. || 3 || I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master. || 4 || 5 ||

    8분
  7. 6일 전

    Jan 03 | 2024 | Hukamnama Sahib |  ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹ

    ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧। SORAT’H, FIFTH MEHL, THIRD HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

    7분
  8. 1월 2일

    Jan 02 | 2025| Hukamnama Sahib | ਸਲੋਕ ਮਃ ੨ ॥ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥

    ਸਲੋਕ ਮਃ ੨ ॥ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥ ਵੀਰਵਾਰ, ੧੯ ਪੋਹ (ਸੰਮਤ ੫੫੬ ਨਾਨਕਸ਼ਾਹੀ) (ਅੰਗ: ੯੫੪) ਪੰਜਾਬੀ ਵਿਆਖਿਆ: ਸਲੋਕ ਮਃ ੨ ॥ ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ । (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ ।੧।ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਪ ਅੰਨ੍ਹਾ ਕਰ ਦਿੱਤਾ ਹੈ ਉਹ ਤਾਂ ਹੀ ਸੁਜਾਖਾ ਹੋ ਸਕਦਾ ਹੈ ਜੇ ਪ੍ਰਭੂ ਆਪ (ਸੁਜਾਖਾ) ਬਣਾਏ, (ਨਹੀਂ ਤਾਂ, ਅੰਨ੍ਹਾ ਮਨੁੱਖ ਤਾਂ) ਜਿਹੋ ਜਿਹੀ ਸਮਝ ਰੱਖਦਾ ਹੈ ਉਸੇ ਤਰ੍ਹਾਂ ਕਰੀ ਜਾਂਦਾ ਹੈ ਭਾਵੇਂ ਉਸ ਨੂੰ ਕੋਈ ਸੌ ਵਾਰੀ ਸਮਝਾਏ । ਜਿਸ ਮਨੁੱਖ ਦੇ ਅੰਦਰ ‘ਨਾਮ’-ਰੂਪ ਪਦਾਰਥ ਦੀ ਸੋਝੀ ਨਹੀਂ ਓਥੇ ਆਪਾ-ਭਾਵ ਦੀ ਵਰਤੋਂ ਹੋ ਰਹੀ ਸਮਝੋ, (ਕਿਉਂਕਿ) ਹੇ ਨਾਨਕ! ਗਾਹਕ ਜਿਸ ਸਉਦੇ ਨੂੰ ਪਛਾਣ ਹੀ ਨਹੀਂ ਸਕਦਾ ਉਸ ਨੂੰ ਉਹ ਵਿਹਾਵੇ ਕਿਵੇਂ? ।੨।ਜੋ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਨੇਤ੍ਰ-ਹੀਣ ਹੋ ਗਿਆ ਉਸ ਨੂੰ ਅਸੀਂ ਅੰਨ੍ਹਾ ਨਹੀਂ ਆਖਦੇ, ਹੇ ਨਾਨਕ! ਉਹ ਮਨੁੱਖ ਅੰਨ੍ਹਾ ਕਿਹਾ ਜਾਂਦਾ ਹੈ ਜੋ ਰਜ਼ਾ ਨੂੰ ਸਮਝਦਾ ਨਹੀਂ ।੩।(ਮਨੁੱਖਾ-) ਸਰੀਰ ਦੇ ਅੰਦਰ (ਮਨੁੱਖ ਦਾ ਹਿਰਦਾ-ਰੂਪ) ਜਿਸ ਪ੍ਰਭੂ ਦਾ ਕਿਲ੍ਹਾ ਹੈ ਗੜ੍ਹ ਹੈ ਉਹ ਪ੍ਰਭੂ ਸਾਰੇ ਦੇਸ ਦੇਸਾਂਤਰਾਂ ਵਿਚ ਮੌਜੂਦ ਹੈ, ਸਾਰੇ ਜੀਵਾਂ ਦੇ ਅੰਦਰ ਪਰਵੇਸ਼ ਕਰ ਕੇ ਉਸ ਨੇ ਆਪ ਹੀ (ਜੀਵਾਂ ਦੇ ਅੰਦਰ) ਤਾੜੀ ਲਾਈ ਹੋਈ ਹੈ (ਉਹ ਆਪ ਹੀ ਜੀਵਾਂ ਦੇ ਅੰਦਰ ਟਿਕਿਆ ਹੋਇਆ ਹੈ) । ਪ੍ਰਭੂ ਨੇ ਆਪ ਹੀ ਸ੍ਰਿਸ਼ਟੀ ਸਾਜੀ ਹੈ ਤੇ ਆਪ ਹੀ (ਉਸ ਸ੍ਰਿਸ਼ਟੀ ਵਿਚ ਉਸ ਨੇ ਆਪਣੇ ਆਪ ਨੂੰ) ਲੁਕਾਇਆ ਹੋਇਆ ਹੈ । ਉਸ ਪ੍ਰਭੂ ਦੀ ਸੂਝ ਸਤਿਗੁਰੂ ਦੇ ਹੁਕਮ ਵਿਚ ਤੁਰਿਆਂ ਆਉਂਦੀ ਹੈ (ਤਾਂ ਹੀ) ਸੱਚਾ ਪ੍ਰਭੂ ਪਰਗਟ ਹੁੰਦਾ ਹੈ ।ਹੈ ਤਾਂ ਹਰ ਥਾਂ ਸੱਚਾ ਪ੍ਰਭੂ ਆਪ ਹੀ ਆਪ, ਪਰ ਇਹ ਸਮਝ ਸਤਿਗੁਰੂ ਦੀ ਰਾਹੀਂ ਹੀ ਪੈਂਦੀ ਹੈ ।੧੬। English Translation: SHALOK, SECOND MEHL: He is truly blind, who follows the way shown by the blind man. O Nanak, why should the one who can see, get lost? Do not call them blind, who have no eyes in their face. They alone are blind, O Nanak, who wander away from their Lord and Master. || 1 || SECOND MEHL: One whom the Lord has made blind — the Lord can make him see again. He acts only as he knows, although he may be spoken to a hundred times. Where the real thing is not seen, self-conceit prevails there — know this well. O Nanak, how can the purshaser purchase the real thing, if he cannot recognize it? || 2 || SECOND MEHL: How can someone be called blind, if he was made blind by the Lord’s Command? O Nanak, one who does not understand the Hukam of the Lord’s Command should be called blind. || 3 || PAUREE: Deep within the body is the fortress of the Lord, and all lands and countries. He Himself sits in primal, profound Samaadhi; He Himself is all-pervading. He Himself created the Universe, and He Himself remains hidden within it. Serving the Guru, the Lord is known, and the Truth is revealed. He is True, the Truest of the True; the Guru has imparted this understanding. || 16 || Thursday, 19th Poh (Samvat 556 Nanakshahi)

    8분

예고편

평가 및 리뷰

5
최고 5점
6개의 평가

소개

Welcome to Audio Gurbani - A Spotify Podcast

좋아할 만한 다른 항목

무삭제판 에피소드를 청취하려면 로그인하십시오.

이 프로그램의 최신 정보 받기

프로그램을 팔로우하고, 에피소드를 저장하고, 최신 소식을 받아보려면 로그인하거나 가입하십시오.

국가 또는 지역 선택

아프리카, 중동 및 인도

아시아 태평양

유럽

라틴 아메리카 및 카리브해

미국 및 캐나다