Radio Haanji Podcast

Radio Haanji

Welcome to Australia’s No. 1 Punjabi Radio Station. You will enjoy Radio Haanji exclusive podcasts, interviews, stories and many more.

  1. 22시간 전

    ਹੜ੍ਹ-ਮਾਰੇ ਪੰਜਾਬ ਦੀ ਮਦਦ ਲਈ ਪ੍ਰਵਾਸੀ ਪੰਜਾਬੀ ਭਾਈਚਾਰੇ ਵੱਲੋਂ ਕੋਸ਼ਿਸ਼ਾਂ ਸ਼ੁਰੂ

    ਭਿਆਨਕ ਹੜ੍ਹਾਂ ਕਰਕੇ ਹੁਣ ਸਮੁੱਚਾ ਪੰਜਾਬ ਭਾਰੀ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਜ਼ਮੀਨੀ ਹਕੀਕਤ ਮੁਤਾਬਿਕ ਜ਼ਿਆਦਾਤਰ ਰਾਹਤ ਅਤੇ ਬਚਾਅ ਕੰਮਾਂ ਵਿੱਚ ਸਥਾਨਿਕ ਲੋਕ ਅਤੇ ਜਥੇਬੰਦੀਆਂ ਅੱਗੇ ਆਈਆਂ ਹਨ ਜਦਕਿ ਸਰਕਾਰੀ ਅਤੇ ਪ੍ਰਸ਼ਾਸ਼ਨਿਕ ਪੱਧਰ ਉੱਤੇ ਵੀ ਕਾਰਜ ਵਿੱਡੇ ਦੱਸੇ ਜਾ ਰਹੇ ਹਨ। ਮੀਡਿਆ ਰਿਪੋਰਟਾਂ ਮੁਤਾਬਿਕ ਪਹਾੜਾਂ ਤੋਂ ਮੈਦਾਨਾਂ ਵੱਲ ਨੂੰ ਆਏ ਪਾਣੀ ਅਤੇ ਹੁਣ ਸੂਬੇ ’ਚ ਪਏ ਭਾਰੀ ਮੀਂਹ ਕਾਰਨ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਇਸ ਵੇਲ਼ੇ ਪੰਜਾਬ ਵਿੱਚ 1400 ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਜਦੋਂ ਕਿ 3.54 ਲੱਖ ਲੋਕ ਬੁਰੀ ਤਰਾਂਹ ਪ੍ਰਭਾਵਿਤ ਹੋਏ ਹਨ। ਅੰਕੜਿਆਂ ਮੁਤਾਬਿਕ ਗੁਰਦਾਸਪੁਰ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ ਜਿਸ ਪਿੱਛੋਂ ਅੰਮ੍ਰਿਤਸਰ, ਹੁਸ਼ਿਆਰਪੁਰ ਦਾ ਨੰਬਰ ਹੈ।  ਇਸ ਦੌਰਾਨ ਬਚਾਅ ਅਭਿਆਨ, ਸੇਵਾ-ਸਮਰਪਣ ਵਿੱਚ ਜੁਟੇ ਸੇਵਾਦਾਰਾਂ ਨੇ ਅਪੀਲ ਕੀਤੀ ਹੈ ਕਿ ਪੈਸੇ ਦੇ ਨਾਲ਼-ਨਾਲ਼ ਸੇਵਾਦਾਰਾਂ ਦੀ ਵੀ ਲੋੜ ਹੈ ਜੋ ਕਿ ਅਗਲੇ ਤਿੰਨ-ਚਾਰ ਮਹੀਨੇ ਜਾਂ ਇਸਤੋਂ ਵੀ ਵੱਧ ਜਾਰੀ ਰਹਿਣ ਦੀ ਸੰਭਾਵਨਾ ਹੈ। ਇਧਰ ਆਸਟ੍ਰੇਲੀਆ ਵਸਦੇ ਪ੍ਰਵਾਸੀ ਪੰਜਾਬੀ ਭਾਈਚਾਰੇ ਵੱਲੋਂ ਕਈ ਫੰਡਰੇਜ਼ਰ ਵੀ ਸ਼ੁਰੂ ਕੀਤੇ ਗਏ ਹਨ ਅਤੇ ਲੋਕਾਂ ਨੂੰ ਆਪੋ-ਆਪਣੇ ਪਿੰਡ-ਸ਼ਹਿਰ ਹਰ ਸੰਭਵ ਮਦਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਹਾਂਜੀ ਮੈਲਬੌਰਨ ਦੇ ਇਸ ਹਿੱਸੇ ਵਿੱਚ ਬਲਕੀਰਤ ਸਿੰਘ ਅਤੇ ਪ੍ਰੀਤਇੰਦਰ ਗਰੇਵਾਲ ਇਸੇ ਵਿਸ਼ੇ ਉੱਤੇ ਚਰਚਾ ਕਰ ਰਹੇ ਹਨ ਜਿਸ ਦੌਰਾਨ ਸਾਡੇ ਸੁਨਣ ਵਾਲਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਹੋਰ ਵੇਰਵੇ ਲਈ ਇਹ ਪੋਡਕਾਸਟ ਸੁਣੋ...

    57분
  2. 22시간 전

    04 Sept, Laughter Therapy - Gautam Kapil - Mantej Singh - Radio Haanji

    ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

    46분
  3. 3일 전

    01 Sept, Laughter Therapy - Nonia P Dayal - Balkirat Singh - Radio Haanji

    ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

    41분
  4. 6일 전

    "ਮਾਰਚ ਫਾਰ ਆਸਟ੍ਰੇਲੀਆ" ਸਬੰਧੀ ਵੱਖੋ-ਵੱਖਰੇ ਵਿਚਾਰ, ਕੁਝ ਵੱਲੋਂ ਤਵੱਜੋ ਨਾ ਦੇਣ ਤੇ ਕੁਝ ਵੱਲੋਂ ਖ਼ਾਸ ਸਾਵਧਾਨੀ ਵਰਤ

    ਆਸਟ੍ਰੇਲੀਆ ਵਿੱਚ ਕੁਝ ਵਿਵਾਦਤ ਸਮੂਹਾਂ ਵੱਲੋਂ 31 ਅਗਸਤ ਨੂੰ ਦੇਸ਼ ਦੇ ਵੱਖੋ-ਵੱਖਰੇ ਸ਼ਹਿਰਾਂ ਵਿੱਚ ਆਯੋਜਿਤ ਕੀਤੇ ਜਾ ਰਹੇ "ਮਾਰਚ ਫਾਰ ਆਸਟ੍ਰੇਲੀਆ" ਵਿਰੋਧ ਪ੍ਰਦਰਸ਼ਨ ਸਬੰਧੀ ਕਈ ਤਰਾਂਹ ਦੀ ਵਿਚਾਰ-ਚਰਚਾ ਚੱਲ ਰਹੀ ਹੈ। ਜਿਥੇ ਕੁਝ ਲੋਕਾਂ ਵੱਲੋਂ ਸੋਸ਼ਲ ਮੀਡਿਆ ਉੱਤੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਇਸਨੂੰ ਲੋਕਤੰਤਰ ਵਿੱਚ ਵਿਚਾਰਾਂ ਦੇ ਪ੍ਰਗਟਾਵੇ ਦੀ "ਆਜ਼ਾਦੀ" ਦੱਸਿਆ ਹੈ ਓਥੇ ਬਹੁਤ ਸਾਰੇ ਪ੍ਰਵਾਸੀ ਇਸਨੂੰ "ਨਸਲਵਾਦੀ", "ਕੱਟੜਪੰਥੀ", "ਵੰਡ-ਪਾਊ" ਅਤੇ "ਅਸਵੀਕਾਰਯੋਗ" ਕਰਾਰ ਦੇ ਰਹੇ ਹਨ।  ਜ਼ਿਕਰਯੋਗ ਹੈ ਕਿ ਪ੍ਰਦਰਸ਼ਨਕਾਰੀ ਆਸਟ੍ਰੇਲੀਆ ਵਿੱਚ ਹੁੰਦੇ "ਜਨਤਕ ਪ੍ਰਵਾਸ" ਨੂੰ ਘਟਾਉਣ ਜਾਂ ਬੰਦ ਕਰਨ ਦੀ ਮੰਗ ਕਰ ਰਹੇ ਹਨ। ਇਸਦੇ ਸਮਰਥਕਾਂ ਦਾ ਤਰਕ ਹੈ ਕਿ ਇਹ ਵਿਰੋਧ ਪ੍ਰਦਰਸ਼ਨ ਆਸਟ੍ਰੇਲੀਆ ਦੇ ਭਵਿੱਖ ਅਤੇ ਇਮੀਗ੍ਰੇਸ਼ਨ ਪੱਧਰਾਂ ਬਾਰੇ ਚਿੰਤਾ ਨੂੰ ਦਰਸਾਉਂਦੇ ਹਨ। ਇਸ ਦੌਰਾਨ ਭਾਰਤੀ ਭਾਈਚਾਰੇ ਦੇ ਕੁਝ ਨੁਮਾਇੰਦਿਆਂ ਵੱਲੋਂ ਆਪਣੇ ਭਾਈਚਾਰੇ ਦੇ ਲੋਕਾਂ ਨੂੰ ਇਸ ਦਿਨ ਖਾਸ ਸਾਵਧਾਨੀ ਵਰਤਣ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ।  ਹਾਂਜੀ ਮੈਲਬੌਰਨ ਦੇ ਇਸ ਹਿੱਸੇ ਵਿੱਚ ਬਲਕੀਰਤ ਸਿੰਘ ਅਤੇ ਪ੍ਰੀਤਇੰਦਰ ਗਰੇਵਾਲ ਇਸੇ ਵਿਸ਼ੇ ਉੱਤੇ ਚਰਚਾ ਕਰ ਰਹੇ ਹਨ ਜਿਸ ਦੌਰਾਨ ਸਾਡੇ ਸੁਨਣ ਵਾਲਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਹੋਰ ਵੇਰਵੇ ਲਈ ਇਹ ਪੋਡਕਾਸਟ ਸੁਣੋ...

    1시간 47분

소개

Welcome to Australia’s No. 1 Punjabi Radio Station. You will enjoy Radio Haanji exclusive podcasts, interviews, stories and many more.

좋아할 만한 다른 항목