Radio Haanji Podcast

Radio Haanji

Welcome to Australia’s No. 1 Punjabi Radio Station. You will enjoy Radio Haanji exclusive podcasts, interviews, stories and many more.

  1. -15 H

    Global Sikhs’ Founder Amarpreet Singh Shares Insights on Punjab Flood Relief

    ਰੇਡੀਓ ਹਾਂਜੀ ਦੇ ਇਸ ਹਿੱਸੇ ਵਿੱਚ ਅਸੀਂ ਗਲੋਬਲ ਸਿੱਖਸ ਦੇ ਸੰਸਥਾਪਕ ਅਮਰਪ੍ਰੀਤ ਸਿੰਘ ਨਾਲ ਗੱਲਬਾਤ ਕਰ ਰਹੇ ਹਾਂ ਜੋ ਆਪਣੀ ਸੰਸਥਾ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਪੰਜਾਬ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਬਣਦਾ-ਸਰਦਾ ਯੋਗਦਾਨ ਪਾ ਰਹੇ ਹਨ।  ਇਸ ਇੰਟਰਵਿਊ ਦੌਰਾਨ ਉਨ੍ਹਾਂ ਜਿੱਥੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਮੀਨੀ ਪੱਧਰ ਉੱਤੇ ਹੁੰਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਓਥੇ ਲੋਕਾਂ ਨੂੰ ਰਾਹਤ ਅਤੇ ਬਚਾਅ ਕੰਮਾਂ ਵਿੱਚ ਹਰ ਸੰਭਵ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।  ਜ਼ਿਕਰਯੋਗ ਹੈ ਕਿ ਗਲੋਬਲ ਸਿੱਖਸ ਸੰਸਥਾ ਦੇ ਨਾਲ-ਨਾਲ ਪ੍ਰਮੁੱਖ ਪੰਜਾਬੀ ਗਾਇਕ ਦਿਲਜੀਤ ਦੋਸਾਂਝ, ਮਨਕੀਰਤ ਔਲਖ ਅਤੇ ਅਦਾਕਾਰ ਰਣਦੀਪ ਹੁੱਡਾ ਵਰਗੀਆਂ ਹਸਤੀਆਂ ਵੱਲੋਂ ਵੀ ਭਾਵੁਕ ਸੰਦੇਸ਼ ਸਾਂਝੇ ਕੀਤੇ ਜਾ ਰਹੇ ਹਨ ਅਤੇ ਸਮੂਹ ਭਾਈਚਾਰੇ ਨੂੰ ਇਸ ਲੋੜ ਦੀ ਘੜੀ ਪੰਜਾਬ ਨਾਲ ਖੜ੍ਹਣ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ।  ਹੋਰ ਵੇਰਵੇ ਲਈ ਇਹ ਇੰਟਰਵਿਊ ਸੁਣੋ.....

    25 min
  2. -15 H

    ਬੱਚਿਆਂ ਦੀ ਪਰਵਰਿਸ਼ ਨੂੰ ਲੈਕੇ ਆਉਂਦੀਆਂ ਚੁਣੌਤੀਆਂ ਸਬੰਧੀ ਬਲਦੇਵ ਸਿੰਘ ਮੱਟਾ ਦੇ ਮਾਹਿਰਾਨਾ ਸੁਝਾਅ

    ਬਲਦੇਵ ਸਿੰਘ ਮੱਟਾ, ਪ੍ਰਵਾਸੀ ਪਰਿਵਾਰਾਂ ਵਿੱਚ ਬੱਚਿਆਂ ਦੇ ਪਾਲਣ-ਪੋਸ਼ਣ, ਮਾਨਸਿਕ ਸਿਹਤ, ਪਤੀ-ਪਤਨੀ ਅਤੇ ਬਜ਼ੁਰਗਾਂ ਦਰਮਿਆਨ ਪਰਵਾਰਿਕ ਸਬੰਧਾਂ ਨੂੰ ਚੰਗੇ ਬਣਾਉਣ ਲਈ ਮਾਹਿਰਾਨਾ ਸੁਝਾਅ ਦੇਣ ਲਈ ਜਾਣੇ ਜਾਂਦੇ ਹਨ।  ਉਨ੍ਹਾਂ ਦੁਆਰਾ 1990 ਵਿੱਚ ਟਰਾਂਟੋ, ਕੈਨੇਡਾ ਵਿੱਚ ਸਥਾਪਿਤ ਕੀਤੀ ਗਈ ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ (PCHS) ਹੁਣ ਆਸਟ੍ਰੇਲੀਆ ਵਿੱਚ ਵੀ ਯਤਨਸ਼ੀਲ ਹੈ। ਇਸੇ ਲੜ੍ਹੀ ਤਹਿਤ ਬਲਦੇਵ ਸਿੰਘ ਮੱਟਾ ਮੈਲਬੌਰਨ ਅਤੇ ਸਿਡਨੀ ਵਿੱਚ 13 ਸਤੰਬਰ ਤੋਂ ਸੈਮੀਨਾਰ/ਸੈਸ਼ਨ ਕਰਨ ਜਾ ਰਹੇ ਹਨ ਜਿਸ ਵਿੱਚ ਆਪ ਨੂੰ ਸ਼ਾਮਿਲ ਹੋਣ ਲਈ ਖੁੱਲ੍ਹਾ ਸੱਦਾ ਹੈ।  ਰੇਡੀਓ ਹਾਂਜੀ ਉੱਤੇ ਡਾ: ਪ੍ਰੀਤਇੰਦਰ ਗਰੇਵਾਲ ਦੁਆਰਾ ਉਨ੍ਹਾਂ ਨਾਲ਼ ਕੀਤੀ ਇਹ ਗੱਲਬਾਤ ਪ੍ਰਵਾਸੀ ਪੰਜਾਬੀ ਪਰਿਵਾਰਾਂ ਵਿੱਚ ਬੱਚਿਆਂ ਦੀ ਪਰਵਰਿਸ਼ ਨੂੰ ਲੈਕੇ ਆਉਂਦੀਆਂ ਚੁਣੌਤੀਆਂ ਅਤੇ ਉਹਨਾਂ ਦੇ ਸੰਭਾਵੀ ਹੱਲ ਉੱਤੇ ਕੇਂਦਰਿਤ ਹੈ।  ਬਲਦੇਵ ਸਿੰਘ ਮੱਟਾ ਦੇ ਆਸਟ੍ਰੇਲੀਅਨ ਟੂਰ ਅਤੇ ਹੋਰ ਵੇਰਵੇ ਲਈ ਇਹ ਇੰਟਰਵਿਊ ਸੁਣੋ......

    39 min
  3. -1 J

    10 Sept, Laughter Therapy - Ranjodh Singh - Radio Haanji

    ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

    39 min
  4. -2 J

    Melbourne’s Multicultural Athletic Meet Set to Grow Bigger and Better: Kuldeep Singh Aulakh

    ਸਾਡੇ ਭਾਈਚਾਰੇ ਦੀ ਨਿਗਾਹਾਂ ਇੱਕ ਵਾਰ ਫਿਰ ਤੋਂ ਮੈਲਬੌਰਨ ਦੇ ਕੇਸੀ ਫੀਲਡਜ਼ ਅਥਲੈਟਿਕ ਸੈਂਟਰ 'ਤੇ ਹੋਣਗੀਆਂ ਜਿਥੇ 13 ਸਤੰਬਰ ਨੂੰ 'ਮਲਟੀਕਲਚਰਲ ਅਥਲੈਟਿਕ ਮੀਟ' ਕਰਵਾਈ ਜਾ ਰਹੀ ਹੈ। ਡਾਇਮੰਡ ਸਪੋਰਟਸ ਕਲੱਬ ਮੈਲਬੌਰਨ ਵੱਲੋਂ ਕਰਵਾਏ ਜਾ ਰਹੇ ਇਸ ਖੇਡ ਸਮਾਗਮ ਦੇ ਮੁਖ ਪ੍ਰਬੰਧਕ ਕੁਲਦੀਪ ਸਿੰਘ ਔਲਖ ਨੇ ਰੇਡੀਓ ਹਾਂਜੀ ਨੂੰ ਦੱਸਿਆ ਕਿ ਇਸ ਵਾਰ ਪਿਛਲੇ ਰਿਕਾਰਡ ਨਾਲੋਂ ਕਿਤੇ ਵੱਧ, ਵੱਖੋ-ਵੱਖਰੇ ਉਮਰ ਅਤੇ ਖੇਡ ਵਰਗ ਤਹਿਤ 450 ਦੇ ਕਰੀਬ ਖਿਡਾਰੀ ਹਿੱਸਾ ਲੈਣਗੇ।    ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਔਲਖ, ਜੋ ਵਿਕਟੋਰੀਅਨ ਮਾਸਟਰਜ਼ ਖੇਤਰ ਦਾ ਇੱਕ ਜਾਣਿਆ-ਪਹਿਚਾਣਿਆ ਨਾਂ ਹਨ, ਨੂੰ ਪਿਛਲੇ ਦਿਨੀਂ 'ਕੈਮਿਸਟ ਵੇਅਰ ਹਾਊਸ' ਦੇ 25 ਚੋਣਵੇਂ ਨਾਵਾਂ ਵਿੱਚ ਸ਼ੁਮਾਰ ਹੋਣ ਦਾ ਮਾਣ ਵੀ ਮਿਲਿਆ ਸੀ। ਉਨ੍ਹਾਂ ਨੂੰ ਇਹ ਸਨਮਾਨ ਅਥਲੈਟਿਕਸ ਖੇਤਰ ਵਿੱਚ ਪਾਏ ਜਾ ਰਹੇ ਨਿਰੰਤਰ ਯੋਗਦਾਨ ਅਤੇ ਬੱਚਿਆਂ ਨੂੰ ਅਥਲੈਟਿਕਸ ਦੀ ਸਿਖਲਾਈ ਦੇਣ ਲਈ ਦਿੱਤਾ ਗਿਆ ਸੀ। ਰੇਡੀਓ ਹਾਂਜੀ ਦੇ ਪ੍ਰੀਤਇੰਦਰ ਸਿੰਘ ਗਰੇਵਾਲ ਨਾਲ਼ ਗੱਲ ਕਰਦਿਆਂ ਉਨ੍ਹਾਂ ਜਿਥੇ ਮਲਟੀਕਲਚਰਲ ਅਥਲੈਟਿਕ ਮੀਟ 2025 ਬਾਰੇ ਵੇਰਵੇ ਸਾਂਝੇ ਕੀਤੇ ਓਥੇ ਬੱਚਿਆਂ ਨੂੰ ਖੇਡਾਂ ਦੇ ਲੜ ਲਾਉਣ ਸਬੰਧੀ ਕੁਝ ਅਹਿਮ ਨੁਕਤੇ ਵੀ ਸਾਂਝੇ ਕੀਤੇ।   ਹੋਰ ਵੇਰਵੇ ਲਈ ਕੁਲਦੀਪ ਸਿੰਘ ਔਲਖ ਨਾਲ਼ ਕੀਤੀ ਇਹ ਆਡੀਓ ਇੰਟਰਵਿਊ ਸੁਣੋ.....

    47 min

À propos

Welcome to Australia’s No. 1 Punjabi Radio Station. You will enjoy Radio Haanji exclusive podcasts, interviews, stories and many more.

Vous aimeriez peut‑être aussi