Audio Gurbani (Blessed Day)

Gurjit Singh JHAMPUR

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. Contact : USA Phone Number 5106578205

  1. 16h ago

    ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥

    ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥ ਪੰਜਾਬੀ ਵਿਆਖਿਆ ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ ਆਪਣੇ ਦੁੱਖ ਦੀ ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ, ਉਹ ਮੇਰਾ ਦੁਖ ਕੀਹ ਨਿਵਿਰਤ ਕਰੇ? ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (ਭਰਿਆ ਸੰਸਾਰ) ਸਮੁੰਦਰ ਪਾਰ ਕੀਤਾ ਹੈ।੧।ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ ਕਿਸੇ ਦਾ ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ ਦਾ ਆਸਰਾ ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ, ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ।੧।ਰਹਾਉ।ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸੱਜਣ ਰਿਸ਼ਤੇਦਾਰ ਦੁੱਖਾਂ ਦੀ ਨਿਵਿਰਤੀ ਵਾਸਤੇ ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ ਜਾਣੋ, ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ।੨। ਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ ਖਾਣ ਦੀ ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ ਅੰਦਰ, ਮਾਨੋਂ ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੩। ਹੇ ਨਾਨਕ! ਆਖ- ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ ਆਖ਼ਰ ਤੇਰੇ ਦਰ ਤੇ ਆ ਪਹੁੰਚਦਾ ਹੈ ਉਹ ਤੇਰੇ ਦਰ ਤੋਂ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਤੇ ਤੇਰੇ ਦਰ ਤੋਂ ਇਹ ਸੁਖ ਪ੍ਰਾਪਤ ਕਰਦਾ ਹੈ।੪।੬।੭। English Translation GUJRI, FIFTH MEHL:  Whoever I approach to ask for help, I find him full of his own troubles. One who worships in his heart the Supreme Lord God, crosses over the terrifying world-ocean. || 1 || No one, except the Guru-Lord, can dispel our pain and sorrow. Forsaking God, and serving another, one’s honor, dignity and reputation are decreased. || 1 || Pause || Relatives, relations and family bound through Maya are of no avail. The Lord’s servant, although of lowly birth, is exalted. Associating with him, one obtains the fruits of his mind’s desires. || 2 || Through corruption, one may obtain thousands and millions of enjoyments, but even so, his desires are not satisfied through them. Remembering the Naam, the Name of the Lord, millions of lights appear, and the incomprehensible is understood. || 3 || Wandering and roaming around, I have come to Your Door, Destroyer of fear, O Lord King. Servant Nanak yearns for the dust of the feet of the Holy; in it, he finds peace. || 4 || 6 || 7 ||

  2. 1d ago

    ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥

    Summary of the Shabad (Raag Soohee, Fourth Mehl) This beautiful Shabad, composed by Guru Ram Das Ji, emphasizes the transformative power of meditating on the Divine Name (Naam), the necessity of absolute surrender to the Guru, and the futility of worldly wealth and power without devotion. Key Teachings of the Shabad * The Power of Devotion (Naam): Chanting the Name of the Supreme Being eradicates all forms of spiritual poverty, pain, and suffering. Through the Guru’s teachings (Shabad), the fear of the cycle of birth and death is completely erased, leading to eternal, unshakeable peace. * Complete Surrender to the Guru (Rahao): The central theme (Rahao) highlights the ultimate sacrifice of the seeker. To obtain the priceless Divine Name, the devotee must completely surrender their mind, body, and ego ("selling one's head") to the Guru. * The Illusion of Worldly Power: Worldly rulers, kings, and the wealthy may enjoy temporary pleasures, but without the Divine Name, they remain spiritually bankrupt. Ultimately, they face spiritual death and must account for their actions before the Righteous Judge (Dharma Rai), leaving them in deep regret. * A Prayer for Humility and Protection: The Guru models ultimate humility, calling himself a mere worm seeking the sanctuary of the Creator. He prays for the blessed vision (Darshan) of the saints to find peace and begs the Almighty for even a single moment of the gift of Naam. > The Essence: True peace does not lie in worldly power or sensory pleasures. It is found only by surrendering one's ego to the Guru, seeking the sanctuary of the Divine, and remaining forever dedicated to the nectar of the Lord's Name (Naam). >  ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ SOOHEE, FOURTH MEHL:I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 |

  3. 2d ago

    ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥

    ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਂਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਂਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ, ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ ਹੀ ਅਸਲ ਸਾਥੀ ਹੈ।੧। ਹੇ ਭਾਈ! ਕਈ ਜੁਗ ਜੂਨਾਂ ਵਿਚ ਭਟਕ ਭਟਕ ਕੇ ਤੂੰ ਥੱਕ ਗਿਆ ਸੀ ਹੁਣ ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-ਹੇ ਭਾਈ! ਪਰਮਾਤਮਾ ਨੂੰ ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?੨।੨। The mind remains in the mind. He does not meditate on the Lord, nor does he perform service at sacred shrines, and so death seizes him by the hair. || 1 || Pause || Wife, friends, children, carriages, property, total wealth, the entire world — know that all of these things are false. The Lord’s meditation alone is true. || 1 || Wandering, wandering around for so many ages, he has grown weary, and finally, he obtained this human body. Says Nanak, this is the opportunity to meet the Lord; why don’t you remember Him in meditation? || 2 || 2 || ਪੰਜਾਬੀ ਵਿਆਖਿਆEnglish TranslationSORAT’H, NINTH MEHL:

  4. 3d ago

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥ

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 || Here is a comprehensive, structured summary of the Shabad by Guru Ram Das Ji (Jaitsree Mahala 4, Ghar 1): The Core Message This Shabad emphasizes the supreme importance of the Guru’s guidance and the meditation on Naam (the Divine Name). Without the Guru, humans are spiritually blind, trapped in worldly illusion (Maya), and wasting their lives. With the Guru's grace, past sins are erased, life becomes fruitful, and one finds the path to spiritual liberation. Key Themes & Teachings 1. The Transformative Power of the Guru's Grace Erasing Past Karma: When the Guru blesses a disciple (metaphorically placing His hand on their forehead), the precious jewel of Naam is enshrined in the heart. This divine connection erases the sins and sufferings of countless past lifetimes.Fulfilling Life's Purpose: Meditating on the Divine Name resolves all spiritual and worldly affairs. Life lived without this connection is deemed completely useless.2. The Contrast: Self-Willed vs. Guru-Guided Aspect The Self-Willed (Manmukh) The Guru-Guided (Gurmukh) State of Mind Foolish, ignorant, and spiritually blind. Wise, stable, and spiritually enlightened. Worldly Attachment Constantly trapped in the emotional attachment to Maya (materialism). Free from worldly attachments, focusing on eternal truth. Action Never seeks the company of the holy or the feet of the Guru. Surrenders to the Guru and serves the saints. Outcome of Life The entire life is wasted and goes in vain. Life is successful, fruitful, and accepted by God. 3. Utmost Humility and Devotion The Desire to Serve: The Guru expresses supreme humility, praying to become "the servant of the servant of the servants" of the Divine.The Plea for Guidance: Recognizing human limitation, the Shabad compares human beings to spiritually blind individuals who lack the wisdom to walk the path of life on their own.The Ultimate Prayer: "I am blind, ignorant, and totally without wisdom... O Guru, please let me grasp the hem of Your robe, so that I may walk in harmony with You."

  5. 4d ago

    ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥

    ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥  ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ। ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧। ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨। (ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ) । ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।੩। ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।੪।੮। Dhanasree third Mahal : O brother! The name of God is of astonishing power. (But this name) the Lord Himself makes it heard (to a fortunate person). In this life full of conflicts, that person attains the name of God who remains in the presence of the Guru. 1. Stay. O brother! It cannot be told at what price the name of God can be obtained and how powerful this name is. Those people who have fixed their mind on the name of God are the fortunate ones. The person who accepts the advice of the Guru who never gets tired, that person constantly establishes the thought of the qualities of the Lord (within himself). But the Lord gives this thought only to the one on whom He Himself bestows. 1. O brother! We do every work of our lives only with the support of ego, (so when we think about it in our) mind (with wheat), then because of this ego, we are completely foolish. This ego can be removed (from within us) only by the grace of the Guru. (The Guru also unites) him on whom the Lord Himself bestows His grace. 2. (O brother! This worldly wealth of Maya (creates) great ego (in the mind of man). And, a man who remains immersed in ego does not attain respect (in the presence of the Lord). O brother! Leaving aside ego, one always remains in spiritual bliss. O brother! I, taking the advice of the Guru, keep praising and glorifying that ever-lasting Lord. 3. O brother! That Creator Himself creates (the entire creation); apart from Him there is no other (with such a state). The man whom the Creator connects (with His) ever-lasting Name, that man appears (in the remembrance of the Name). O Nanak! The person who meditates on the Name always remains in spiritual bliss (both in this world and) in the next world. 4.8.

  6. 5d ago

    ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥

    ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ। (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩। ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧। DHANAASAREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||

  7. 6d ago

    ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥

    ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥  ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨। ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥  ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧। SHALOK, FOURTH MEHL: Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 || THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||

  8. Sep 9

    ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥

    ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥ O most ignorant being! Why do you take such a bad pride? God is in your own heart-house, why do you not enjoy His (meeting)? O naive woman! The husband-Lord is dwelling near you (within you), why do you wander around in search of the outside world (forests etc.)? (If you want to see Him, then put the threads of fear and reverence (of the Lord) in your eyes of knowledge, and adorn yourself with the garland of the Lord's love. A woman is considered to be blessed with a happy marriage and attached to the Lord's feet only when the Lord-Husband loves her.1. (But) what can even an ignorant woman do if that woman is not pleasing to the Lord-Khasam? No matter how much such a living being may beg, she cannot find the palace of her husband-Lord. (The truth is that) no matter how much a living being may run and run, nothing is achieved without the gaze of the Lord's mercy. If a living being remains intoxicated with the lust of the tongue, greed and ego (the former), and remains always immersed in the attachment of Maya (to wealth), then the Lord is not found for these reasons. That living being remains ignorant (who remains intoxicated with vices and yet thinks that she can please her husband-Lord).2. (Those who have found their husband-Lord, of course) go and ask those who are blessed with a happy marriage, by what means one obtains the Lord of the worlds, (they answer that) give up cunning and pushing, consider whatever the Lord does as good and accept it (with all one's heart), attach your mind to the feet of the Lord, by whose love one obtains the Name and the things, do whatever the Lord of the worlds commands, surrender your body and mind to Him, that's all! Use this fragrance (for life). The women who are blessed with a happy marriage say that O sister! By these means alone one obtains the Lord of the worlds. 3. The Lord of the worlds is obtained only when one removes ego. Without this, any other endeavor is a vain and deceitful endeavor. Consider that day (of life) successful when the husband-Lord looks with the eyes of mercy, (on whom) the wife (of the husband) looks (with mercy) as if she finds nine treasures. O Nanak! The wife who is dear to her husband-Lord is blessed with a happy destiny, she attains respect and honor in the (worldly) family. The one who remains imbued with the love of the Lord, the one who remains intoxicated with steadfastness, the one who remains engrossed in the love of the Lord day and night, she is called beautiful, of beautiful form, intelligent and wise.4.2.4.

Trailer

Ratings & Reviews

5
out of 5
7 Ratings

About

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. Contact : USA Phone Number 5106578205