Daily Hukamnama: Sikh Wisdom

GURDWARA OF ROCHESTER

Daily Hukamnama: Sikh Wisdom provides a daily English translation of the Hukumnama, making the profound teachings of the Sikh faith accessible to a global audience. Utilizing the innovative power of 1 NotebookLM, each episode offers a clear and reflective translation of the daily divine command, helping listeners connect with Sikh spiritual guidance in their everyday lives. Subscribe on Spotify or YouTube music to start your morning with timeless wisdom and modern insight. https://m.youtube.com/@gurdwaraofrochester

  1. Daily Hukamnama ANG 853,854 April 11th 2026 #hukamnama #darbarsahib

    3D AGO

    Daily Hukamnama ANG 853,854 April 11th 2026 #hukamnama #darbarsahib

    ਸਲੋਕ ਮਃ ੩ ॥ salok mahalaa teejaa || Shalok, Third Mehla: ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ jagat jala(n)dhaa rakh lai aapanee kirapaa dhaar || ਹੇ ਪ੍ਰਭੂ! (ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, The world is going up in flames - shower it with Your Mercy, and save it! ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ jit dhuaarai aubarai titai laih aubaar || ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ । Save it, and deliver it, by whatever method it takes. ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ satigur sukh vekhaaliaa sachaa sabadh beechaar || ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, The True Guru has shown the way to peace, contemplating the True Word of the Shabad. ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ naanak avar na sujhiee har bin bakhasanahaar ||1|| ਹੇ ਨਾਨਕ! ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ ।੧। Nanak knows no other than the Lord, the Forgiving Lord. ||1|| ਮਃ ੩ ॥ mahalaa teejaa || Third Mehla: ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ haumai maiaa mohanee dhoojai lagai jai || ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, ਹੋਰ (ਦੇ ਮੋਹ) ਵਿਚ ਜਾ ਫਸਦਾ ਹੈ । Through egotism, fascination with Maya has trapped them in duality. ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ naa ieh maaree na marai naa ieh haT vikai || ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ । It cannot be killed, it does not die, and it cannot be sold in a store. ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ gur kai sabadh parajaaleeaai taa ieh vichahu jai || ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ । Through the Word of the Guru's Shabad, it is burnt away, and then it departs from within. ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ tan man hovai aujalaa naam vasai man aai || ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ । The body and mind become pure, and the Naam, the Name of the Lord, comes to dwell within the mind. ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ naanak maiaa kaa maaran sabadh hai guramukh paiaa jai ||2|| O Nanak, the Shabad is the killer of Maya; the Gurmukh obtains it. ||2|| ਪਉੜੀ ॥ pauRee || Pauree: ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ satigur kee vaddiaaiee satigur dhitee dhurahu hukam bujh neesaan || The glorious greatness of the True Guru was bestowed by the True Guru; He understood this as the Insignia, the Mark of the Primal Lord's Will. ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ putee bhaateeiee jaavaiee sakee agahu pichhahu Tol ddittaa laahion sabhanaa kaa abhimaan || He tested His sons, nephews, sons-in-law and relatives, and subdued the egotistical pride of them all. ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ jithai ko vekhai tithai meraa satiguroo har bakhasios sabh jahaan || Wherever anyone looks, my True Guru is there; the Lord blessed Him with the whole world. ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ j satigur no mil ma(n)ne su halat palat sijhai j vemukh hovai su firai bharisaT thaan || One who meets with, and believes in the True Guru, is embellished here and hereafter. Whoever turns his back on the Guru and becomes baymukh, shall wander in cursed and evil places. ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ jan naanak kai val hoaa meraa suaamee har sajan purakh sujaan || My Lord and Master is on the side of servant Nanak. The All-powerful and All-knowing Lord God is my Best Friend. ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ paudhee bhit dhekh kai sabh aai pe satigur kee pairee laahion sabhanaa kiahu manahu gumaan ||10|| Seeing the food being distributed, everyone came and fell at the feet of the True Guru, who cleansed the minds of all of their egotistical pride. ||10|| Guru Amar Daas Ji in Raag Bilaaval - 853,854

    20 min
  2. Daily Hukamnama: Sikh Wisdom ANG 662 April 9th 2026 #hukamnama #darbarsahib

    5D AGO

    Daily Hukamnama: Sikh Wisdom ANG 662 April 9th 2026 #hukamnama #darbarsahib

    ਧਨਾਸਰੀ ਮਹਲਾ ੧ ॥ dhanaasaree mahalaa pehilaa || Dhanaasaree, First Mehla: ਚੋਰੁ ਸਲਾਹੇ ਚੀਤੁ ਨ ਭੀਜੈ ॥ chor salaahe cheet na bheejai || ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ If a thief praises someone, his mind is not pleased. ਜੇ ਬਦੀ ਕਰੇ ਤਾ ਤਸੂ ਨ ਛੀਜੈ ॥ je badhee kare taa tasoo na chheejai || ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ If a thief curses him, no damage is done. ਚੋਰ ਕੀ ਹਾਮਾ ਭਰੇ ਨ ਕੋਇ ॥ chor kee haamaa bhare na koi || ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ । No one will take responsibility for a thief. ਚੋਰੁ ਕੀਆ ਚੰਗਾ ਕਿਉ ਹੋਇ ॥੧॥ chor keeaa cha(n)gaa kiau hoi ||1|| ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ ।੧। How can a thief's actions be good? ||1|| ਸੁਣਿ ਮਨ ਅੰਧੇ ਕੁਤੇ ਕੂੜਿਆਰ ॥ sun man a(n)dhe kute kooRiaar || ੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ Listen, O mind, you blind, false dog! ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ bin bole boojheeaai sachiaar ||1|| rahaau || ਸੱਚਾ ਮਨੱੁਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ।੧।ਰਹਾਉ Even without your speaking, the Lord knows and understands. ||1||Pause|| ਚੋਰੁ ਸੁਆਲਿਉ ਚੋਰੁ ਸਿਆਣਾ ॥ chor suaaliau chor siaanaa || ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ A thief may be handsome, and a thief may be wise, ਖੋਟੇ ਕਾ ਮੁਲੁ ਏਕੁ ਦੁਗਾਣਾ ॥ khoTe kaa mul ek dhugaanaa || ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ but he is still just a counterfeit coin, worth only a shell. ਜੇ ਸਾਥਿ ਰਖੀਐ ਦੀਜੈ ਰਲਾਇ ॥ je saath rakheeaai dheejai ralai || ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, If it is kept and mixed with other coins, ਜਾ ਪਰਖੀਐ ਖੋਟਾ ਹੋਇ ਜਾਇ ॥੨॥ jaa parakheeaai khoTaa hoi jai ||2|| ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ ।੨। it will be found to be false, when the coins are inspected. ||2|| ਜੈਸਾ ਕਰੇ ਸੁ ਤੈਸਾ ਪਾਵੈ ॥ jaisaa kare su taisaa paavai || ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ । As one acts, so does he receive. ਆਪਿ ਬੀਜਿ ਆਪੇ ਹੀ ਖਾਵੈ ॥ aap beej aape hee khaavai || ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ । As he plants, so does he eat. ਜੇ ਵਡਿਆਈਆ ਆਪੇ ਖਾਇ ॥ je vaddiaaieeaa aape khai || ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ, He may praise himself gloriously, ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ jehee surat tehai raeh jai ||3|| ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ ।੩। but still, according to his understanding, so is the path he must follow. ||3|| ਜੇ ਸਉ ਕੂੜੀਆ ਕੂੜੁ ਕਬਾੜੁ ॥ je sau kooReeaa kooR kabaaR || ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ ( He may tell hundreds of lies to conceal his falsehood, ਭਾਵੈ ਸਭੁ ਆਖਉ ਸੰਸਾਰੁ ॥ bhaavai sabh aakhau sa(n)saar || ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ and all the world may call him good. ਤੁਧੁ ਭਾਵੈ ਅਧੀ ਪਰਵਾਣੁ ॥ tudh bhaavai adhee paravaan || (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ If it pleases You, Lord, even the foolish are approved. ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥ naanak jaanai jaan sujaan ||4||4||6|| ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ ।੪ O Nanak, the Lord is wise, knowing, all-knowing. ||4||4||6|| Guru Nanak Dev Ji in Raag Dhanaasree - 662

    4 min
  3. Daily Hukamnama: Sikh Wisdom ANG 866 April 8th 2026 #hukamnama #darbarsahib

    6D AGO

    Daily Hukamnama: Sikh Wisdom ANG 866 April 8th 2026 #hukamnama #darbarsahib

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਧੂਪ ਦੀਪ ਸੇਵਾ ਗੋਪਾਲ ॥ dhoop dheep sevaa gopaal || (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ My incense and lamps are my service to the Lord. ਅਨਿਕ ਬਾਰ ਬੰਦਨ ਕਰਤਾਰ ॥ anik baar ba(n)dhan karataar || ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) Time and time again, I humbly bow to the Creator. ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ prabh kee saran gahee sabh tiaag || ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, I have renounced everything, and grasped the Sanctuary of God. ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ gur suprasa(n)n bhe vadd bhaag ||1|| ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ ।੧। By great good fortune, the Guru has become pleased and satisfied with me. ||1|| ਆਠ ਪਹਰ ਗਾਈਐ ਗੋਬਿੰਦੁ ॥ aatt pahar gaieeaai gobi(n)dh || ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ ।੧।ਰਹਾਉ। Twenty-four hours a day, I sing of the Lord of the Universe. ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ tan dhan prabh kaa prabh kee ji(n)dh ||1|| rahaau || ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ ।੧।ਰਹਾਉ। My body and wealth belong to God; my soul belongs to God. ||1||Pause|| ਹਰਿ ਗੁਣ ਰਮਤ ਭਏ ਆਨੰਦ ॥ har gun ramat bhe aana(n)dh || ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ Chanting the Glorious Praises of the Lord, I am in bliss. ਪਾਰਬ੍ਰਹਮ ਪੂਰਨ ਬਖਸੰਦ ॥ paarabraham pooran bakhasa(n)dh || ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ The Supreme Lord God is the Perfect Forgiver. ਕਰਿ ਕਿਰਪਾ ਜਨ ਸੇਵਾ ਲਾਏ ॥ kar kirapaa jan sevaa laae || ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, Granting His Mercy, He has linked His humble servants to His service. ਜਨਮ ਮਰਣ ਦੁਖ ਮੇਟਿ ਮਿਲਾਏ ॥੨॥ janam maran dhukh meT milaae ||2|| ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ।੨। He has rid me of the pains of birth and death, and merged me with Himself. ||2|| ਕਰਮ ਧਰਮ ਇਹੁ ਤਤੁ ਗਿਆਨੁ ॥ karam dharam ih tat giaan || ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ । This is the essence of karma, righteous conduct and spiritual wisdom, ਸਾਧਸੰਗਿ ਜਪੀਐ ਹਰਿ ਨਾਮੁ ॥ saadhasa(n)g japeeaai har naam || ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ । to chant the Lord's Name in the Saadh Sangat, the Company of the Holy. ਸਾਗਰ ਤਰਿ ਬੋਹਿਥ ਪ੍ਰਭ ਚਰਣ ॥ saagar tar bohith prabh charan || ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ।੩। God's Feet are the boat to cross over the world-ocean. ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ a(n)tarajaamee prabh kaaran karan ||3|| ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ।੩। God, the Inner-knower, is the Cause of causes. ||3|| ਰਾਖਿ ਲੀਏ ਅਪਨੀ ਕਿਰਪਾ ਧਾਰਿ ॥ raakh le'ee apanee kirapaa dhaar || ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, Showering His Mercy, He Himself has saved me. ਪੰਚ ਦੂਤ ਭਾਗੇ ਬਿਕਰਾਲ ॥ pa(n)ch dhoot bhaage bikaraal || ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ । The five hideous demons have run away. ਜੂਐ ਜਨਮੁ ਨ ਕਬਹੂ ਹਾਰਿ ॥ jooaai janam na kabahoo haar || ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ ।੪।੧੨।੧੪। Do not lose your life in the gamble. ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥ naanak kaa a(n)g keeaa karataar ||4||12||14|| ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ ।੪।੧੨।੧੪। The Creator Lord has taken Nanak's side. ||4||12||14|| Guru Arjan Dev Ji in Raag Gond - 866

    5 min
  4. Daily Hukamnama: Sikh Wisdom ANG 654,655 April 7th 2026 #hukamnama #darbarsahib

    APR 7

    Daily Hukamnama: Sikh Wisdom ANG 654,655 April 7th 2026 #hukamnama #darbarsahib

    ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ bedh puraan sabhai mat sun kai karee karam kee aasaa || ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ), ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ । Listening to all the teachings of the Vedas and the Puraanas, I wanted to perform the religious rituals. ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ kaal grasat sabh log siaane autt pa(n)ddit pai chale niraasaa ||1|| ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧। But seeing all the wise men caught by Death, I arose and left the Pandits; now I am free of this desire. ||1|| ਮਨ ਰੇ ਸਰਿਓ ਨ ਏਕੈ ਕਾਜਾ ॥ man re sario na ekai kaajaa || ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ O mind, you have not completed the only task you were given; ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ bhajio na raghupat raajaa ||1|| rahaau || ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, you have not meditated on the Lord, your King. ||1||Pause|| ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ban kha(n)dd jai jog tap keeno ka(n)dh mool chun khaiaa || ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; Going to the forests, they practice Yoga and deep, austere meditation; they live on roots and the fruits they gather. ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ naadhee bedhee sabadhee monee jam ke paTai likhaiaa ||2|| ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ—ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) The musicians, the Vedic scholars, the chanters of one word and the men of silence, all are listed on the Register of Death. ||2|| ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ bhagat naaradhee ridhai na aaiee kaachh koochh tan dheenaa || ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪੇ੍ਰਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ Loving devotional worship does not enter into your heart; pampering and adorning your body, you must still give it up. ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ raag raaganee ddi(n)bh hoi baittaa aun har peh kiaa leenaa ||3|| ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ।੩। You sit and play music, but you are still a hypocrite; what do you expect to receive from the Lord? ||3|| ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ pario kaal sabhai jag uoopar maeh likhe bhram giaanee || ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) Death has fallen on the whole world; the doubting religious scholars are also listed on the Register of Death. ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ kahu kabeer jan bhe khaalase prem bhagat jeh jaanee ||4||3|| ਹੇ ਕਬੀਰ! ਆਖ—ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ।੪।੩। Says Kabeer, those humble people become pure - they become Khalsa - who know the Lord's loving devotional worship. ||4||3|| Bhagat Kabeer Ji in Raag Sorath - 645,655

    18 min
  5. Daily Hukamnama: Sikh Wisdom ANG 854 April 6th 2026 #hukamnama #darbarsahib

    APR 6

    Daily Hukamnama: Sikh Wisdom ANG 854 April 6th 2026 #hukamnama #darbarsahib

    ਮਃ ੩ ॥ mahalaa teejaa || Third Mehla: ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ har prabh sachaa sohilaa guramukh naam govi(n)dh || ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ) । True is the Praise of the Lord God; the Gurmukh chants the Name of the Lord of the Universe. ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ anadhin naam salaahanaa har japiaa man aana(n)dh || (ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ । Praising the Naam night and day, and meditating on the Lord, the mind becomes blissful. ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ vaddabhaagee har paiaa pooran paramaana(n)dh || ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ । By great good fortune, I have found the Lord, the perfect embodiment of supreme bliss. ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ jan naanak naam salaahiaa bahuR na man tan bha(n)g ||2|| ਹੇ ਨਾਨਕ! (ਆਖ—ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ ।੨। Servant Nanak praises the Naam; his mind and body shall never again be shattered. ||2|| ਪਉੜੀ ॥ pauRee || Pauree: ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ koiee ni(n)dhak hovai satiguroo kaa fir saran gur aavai || (ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ If someone slanders the True Guru, and then comes seeking the Guru's Protection, ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ pichhale guneh satigur bakhas le satasa(n)gat naal ralaavai || ਤਾਂ ਸਤਿਗੁਰੂ (ਉਸ ਦੇ) ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ (ਤੇ ਉਸ ਨੂੰ) ਸਾਧ ਸੰਗਤਿ ਵਿਚ ਰਲਾ ਦੇਂਦਾ ਹੈ । the True Guru forgives him for his past sins, and unites him with the Saints' Congregation. ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ jiau meeh vuttai galeeaa naaliaa Tobhiaa kaa jal jai pavai vich surasaree surasaree milat pavitr paavan hoi jaavai || ਹੇ ਭਾਈ! ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ (ਜਦੋਂ) ਗੰਗਾ ਵਿਚ ਜਾ ਪੈਂਦਾ ਹੈ (ਤਾਂ) ਗੰਗਾ ਵਿਚ ਮਿਲਦਿਆਂ (ਹੀ ਉਹ ਪਾਣੀ) ਪੂਰਨ ਤੌਰ ਤੇ ਪਵਿੱਤਰ ਹੋ ਜਾਂਦਾ ਹੈ When the rain falls, the water in the streams, rivers and ponds flows into the Ganges; flowing into the Ganges, it is made sacred and pure. ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ eh vaddiaaiee satigur niravair vich jit miliaai tisanaa bhukh autarai har saa(n)t taR aavai || (ਤਿਵੇਂ) ਨਿਰਵੈਰ ਸਤਿਗੁਰੂ ਵਿਚ (ਭੀ) ਇਹ ਗੁਣ ਹੈ ਕਿ ਉਸ (ਗੁਰੂ) ਨੂੰ ਮਿਲਿਆਂ (ਮਨੁੱਖ ਦੀ ਮਾਇਆ ਦੀ) ਤ੍ਰਿਹ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ (ਤੇ ਉਸ ਦੇ ਅੰਦਰ) ਪਰਮਾਤਮਾ (ਦੇ ਮਿਲਾਪ) ਦੀ ਠੰਢ ਤੁਰਤ ਪੈ ਜਾਂਦੀ ਹੈ । Such is the glorious greatness of the True Guru, who has no vengeance; meeting with Him, thirst and hunger are quenched, and instantly, one attains celestial peace. ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥ naanak ih acharaj dhekhahu mere har sache saeh kaa j satiguroo no ma(n)nai su sabhanaa(n) bhaavai ||13||1|| sudh || ਹੇ ਨਾਨਕ! (ਆਖ—ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ।੧੩।੧।ਸੁਧੁ। O Nanak, behold this wonder of the Lord, my True King! Everyone is pleased with one who obeys and believes in the True Guru. ||13||1|| Sudh|| Guru Amar Daas Ji in Raag Bilaaval - 854

    5 min
  6. Daily Hukamnama: Sikh Wisdom ANG 788 April 4th 2026 #hukamnama #darbarsahib

    APR 4

    Daily Hukamnama: Sikh Wisdom ANG 788 April 4th 2026 #hukamnama #darbarsahib

    ਸਲੋਕ ਮਃ ੩ ॥ salok mahalaa teejaa || Shalok, Third Mehla: ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ kaaman tau seegaar kar jaa pahilaa(n) ka(n)t manai || ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) O bride, decorate yourself, after you surrender and accept your Husband Lord. ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ mat sejai ka(n)t na aaviee evai birathaa jai || ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ । Otherwise, your Husband Lord will not come to your bed, and your ornaments will be useless. ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ kaaman pir man maaniaa tau baniaa seegaar || ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, O bride, your decorations will adorn you, only when your Husband Lord's Mind is pleased. ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ keeaa tau paravaan hai jaa sahu dhare piaar || ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ । Your ornaments will be acceptable and approved, only when your Husband Lord loves you. ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ bhau seegaar tabol ras bhojan bhaau karei || ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, So make the Fear of God your ornaments, joy your betel nuts to chew, and love your food. ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ tan man saupe ka(n)t kau tau naanak bhog karei ||1|| ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ।੧। Surrender your body and mind to your Husband Lord, and then, O Nanak, He will enjoy you. ||1|| ਮਃ ੩ ॥ mahalaa teejaa || Third Mehla: ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ kaajal fool ta(n)bol ras le dhan keeaa seegaar || ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, The wife takes flowers, and fragrance of betel, and decorates herself. ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ sejai ka(n)t na aaio evai bhiaa vikaar ||2|| (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨। But her Husband Lord does not come to her bed, and so these efforts are useless. ||2|| ਮਃ ੩ ॥ mahalaa teejaa || Third Mehla: ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ dhan pir eh na aakheean bahan ikatte hoi || ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; They are not said to be husband and wife, who merely sit together. ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ ek jot dhui mooratee dhan pir kaheeaai soi ||3|| ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ ।੩। They alone are called husband and wife, who have one light in two bodies. ||3|| ਪਉੜੀ ॥ pauRee || Pauree: ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ bhai bin bhagat na hoviee naam na lagai piaar || ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ); Without the Fear of God, there is no devotional worship, and no love for the Naam, the Name of the Lord. ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ satigur miliaai bhau uoopajai bhai bhai ra(n)g savaar || ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ । Meeting with the True Guru, the Fear of God wells up, and one is embellished with the Fear and the Love of God. ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ tan man rataa ra(n)g siau haumai tirasanaa maar || When the body and mind are imbued with the Lord's Love, egotism and desire are conquered and subdued. ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ man tan niramal at sohanaa bheTiaa kirasan muraar || The mind and body become immaculately pure and very beautiful, when one meets the Lord, the Destroyer of ego. ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥ bhau bhaau sabh tis dhaa so sach varatai sa(n)saar ||9|| Fear and love all belong to Him; He is the True Lord, permeating and pervading the Universe. ||9|| Guru Amar Daas Ji in Raag Soohee - 788

    16 min
  7. Daily Hukamnama: Sikh Wisdom ANG 643 April 3rd 2026 #hukamnama #darbarsahib

    APR 3

    Daily Hukamnama: Sikh Wisdom ANG 643 April 3rd 2026 #hukamnama #darbarsahib

    ਸਲੋਕੁ ਮਃ ੩ ॥ salok mahalaa teejaa || Shalok, Third Mehla: ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ poorab likhiaa kamaavanaa j karatai aap likhiaas || ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ He acts according to pre-ordained destiny, written by the Creator Himself. ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ moh ttagaulee paieean visariaa gunataas || (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ । Emotional attachment has drugged him, and he has forgotten the Lord, the treasure of virtue. ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ mat jaanahu jag jeevadhaa dhoojai bhai muiaas || ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; Don't think that he is alive in the world - he is dead, through the love of duality. ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ jinee guramukh naam na chetio se bahan na milanee paas || ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ । Those who do not meditate on the Lord, as Gurmukh, are not permitted to sit near the Lord. ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ dhukh laagaa bahu at ghanaa put kalat na saath koiee jaas || ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; They suffer the most horrible pain and suffering, and neither their sons nor their wives go along with them. ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ lokaa vich muh kaalaa hoaa a(n)dhar aubhe saas || Their faces are blackened among men, and they sigh in deep regret. ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ manamukhaa no ko na visahee chuk giaa vesaas || No one places any reliance in the self-willed manmukhs; trust in them is lost. ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ naanak guramukhaa no sukh agalaa jinaa a(n)tar naam nivaas ||1|| O Nanak, the Gurmukhs live in absolute peace; the Naam, the Name of the Lord, abides within them. ||1|| ਮਃ ੩ ॥ mahalaa teejaa || Third Mehla: ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ se sain se sajanaa j guramukh mileh subhai || They alone are relatives, and they alone are friends, who, as Gurmukh, join together in love. ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ satigur kaa bhaanaa anadhin kareh se sach rahe samai || Night and day, they act according to the True Guru's Will; they remain absorbed in the True Name. ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ dhoojai bhai lage sajan na aakhe'eeh j abhimaan kareh vekaar || Those who are attached to the love of duality are not called friends; they practice egotism and corruption. ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ manamukh aap suaarathee kaaraj na sakeh savaar || The self-willed manmukhs are selfish; they cannot resolve anyone's affairs. ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ naanak poorab likhiaa kamaavanaa koi na meTanahaar ||2|| O Nanak, they act according to their pre-ordained destiny; no one can erase it. ||2|| ਪਉੜੀ ॥ pauRee || Pauree: ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ tudh aape jagat aupai kai aap khel rachaiaa || You Yourself created the world, and You Yourself arranged the play of it. ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ trai gun aap sirajiaa maiaa moh vadhaiaa || You Yourself created the three qualities, and fostered emotional attachment to Maya. ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ vich haumai lekhaa ma(n)geeaai fir aavai jaiaa || He is called to account for his deeds done in egotism; he continues coming and going in reincarnation. jinaa har aap kirapaa kare se gur samajhaiaa || The Guru instructs those whom the Lord Himself blesses with Grace. ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ balihaaree gur aapane sadhaa sadhaa ghumaiaa ||3|| I am a sacrifice to my Guru; forever and ever, I am a sacrifice to Him. ||3|| Guru Amar Daas Ji in Raag Sorath - 643

    21 min
  8. Daily Hukamnama: Sikh Wisdom ANG 656 April 2nd 2026 #hukamnama #darbarsahib

    APR 2

    Daily Hukamnama: Sikh Wisdom ANG 656 April 2nd 2026 #hukamnama #darbarsahib

    ਸੰਤਹੁ ਮਨ ਪਵਨੈ ਸੁਖੁ ਬਨਿਆ ॥ sa(n)tahu man pavanai sukh baniaa || ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ O Saints, my windy mind has now become peaceful and still. ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ kichh jog paraapat ganiaa || rahaau || ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। It seems that I have learned something of the science of Yoga. ||Pause|| ਗੁਰਿ ਦਿਖਲਾਈ ਮੋਰੀ ॥ gur dhikhalaiee moree || ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹ The Guru has shown me the hole, ਜਿਤੁ ਮਿਰਗ ਪੜਤ ਹੈ ਚੋਰੀ ॥ jit mirag paRat hai choree || ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; ( through which the deer carefully enters. ਮੂੰਦਿ ਲੀਏ ਦਰਵਾਜੇ ॥ moo(n)dh le'ee dharavaaje || ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ I have now closed off the doors, ਬਾਜੀਅਲੇ ਅਨਹਦ ਬਾਜੇ ॥੧॥ baajeeale anahadh baaje ||1|| ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧। and the unstruck celestial sound current resounds. ||1|| ਕੁੰਭ ਕਮਲੁ ਜਲਿ ਭਰਿਆ ॥ ku(n)bh kamal jal bhariaa || (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, The pitcher of my heart-lotus is filled with water; ਜਲੁ ਮੇਟਿਆ ਊਭਾ ਕਰਿਆ ॥ jal meTiaa uoobhaa kariaa || (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । I have spilled out the water, and set it upright. ਕਹੁ ਕਬੀਰ ਜਨ ਜਾਨਿਆ ॥ kahu kabeer jan jaaniaa || ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, Says Kabeer, the Lord's humble servant, this I know. ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ jau jaaniaa tau man maaniaa ||2||10|| ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦। Now that I know this, my mind is pleased and appeased. ||2||10|| Bhagat Kabeer Ji in Raag Sorath - 656

    5 min

About

Daily Hukamnama: Sikh Wisdom provides a daily English translation of the Hukumnama, making the profound teachings of the Sikh faith accessible to a global audience. Utilizing the innovative power of 1 NotebookLM, each episode offers a clear and reflective translation of the daily divine command, helping listeners connect with Sikh spiritual guidance in their everyday lives. Subscribe on Spotify or YouTube music to start your morning with timeless wisdom and modern insight. https://m.youtube.com/@gurdwaraofrochester