Blessed Day

Gurjit Singh JHAMPUR

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious programming through platforms like Spotify under the "Blessed Day @ Blessed Day TV" podcast. Gurjit Singh Jhampur is a prominent figure known for his multifaceted public engagement, including his work in religious media and political activism. He is widely recognized as the host of the "Audio Gurbani" podcast, where he provides recitations of Gurbani and Hukamnama from Sri Darbar Sahib, Amritsar. Additionally, he is active in political circles as a representative of the Shiromani Akali Dal (Amritsar), notably participating in advocacy efforts such as cross-country awareness campaigns.  Beyond his religious and political roles, his public profile is defined by his commitment to community service and advocacy. You can follow his religious programming through platforms like Spotify under the "AUDIO GURBANI @ Jhampur TV" podcast. For updates regarding his political activities or advocacy, you may monitor regional news outlets in Punjab and Meghalaya, where his work—such as his involvement in causes related to the Harijan Colony—has been documented. 

  1. 17 giờ trước

    Understanding the Wisdom

    Understanding the Wisdom This profound composition is from the Guru Granth Sahib (the holy scripture of Sikhism), authored by Guru Arjan Dev Ji (the fifth Sikh Guru, though writing under the spiritual lineage name "Nanak"). It delivers a timeless, sobering reality check about the human condition, the illusion of the material world (Maya), and what truly matters at the end of life's journey. Key Themes Broken Down The Illusion of the Material World (Maya) The Shalok (verse) starts by labeling power, beauty, wealth, and high ancestry as "fraudulent." They are described as poison gathered through deception. They aren't inherently evil, but the attachment to them is a trap because they promise permanent happiness but deliver temporary satisfaction.The Metaphor of the Bitter Melon (Tumma)“Beholding the bitter melon, he is deceived, since it appears so pretty.”The Guru uses the colocynth or bitter melon (tumma) as a brilliant metaphor. It looks bright, beautiful, and inviting on the outside, but it is incredibly bitter and toxic to eat. Similarly, worldly riches and superficial pleasures look beautiful from afar but leave the soul empty and bitter.The Futility of Hoarding The Pauree (stanza) asks a deeply practical, philosophical question: Why exhaust yourself accumulating things you cannot take past the grave? It highlights the irony of human effort—we spend our entire lives securing the temporary while completely ignoring the permanent.The True Remedy The verse concludes with a plea for divine grace. True peace doesn't come from external acquisitions, but from internal alignment with the Divine (the Lord). Without this connection, the mind remains in a constant state of anxiety and fear.Core Takeaway This text isn't asking you to abandon the world or live in poverty. Instead, it is an invitation to shift your perspective. It serves as a gentle but firm reminder to stop anchoring your identity and happiness to things that have an expiration date—like wealth, status, or looks—and instead cultivate inner peace, humility, and spiritual wealth. ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥  ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦। Shalok : Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||

    6 phút
  2. 1 ngày trước

    Finding Coolness in the Fire ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

    ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

    1 phút
  3. 3 ngày trước

    How to Rid the Mind of Demerits ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥

    ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।DHANAASAREE, THIRD MEHL, SECOND HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. || 1 || They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. || Pause || He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. || 2 || O my humble Siblings of Destiny, behold this strange and wonderful thing: duality is overcome, and the Lord dwells within his mind. The Naam, the Name of the Lord, is priceless; it cannot be taken. By Guru’s Grace, it comes to abide in the mind. || 3 || He is the One God, abiding within all. Through the Guru’s Teachings, He is revealed in the heart. One who intuitively knows and realizes God, O Nanak, obtains the Naam; his mind is pleased and appeased. || 4 || 1 ||

    10 phút
  4. 4 ngày trước

    I Am a Sacrifice to My Guru ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ

    ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ। ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯। SORAT’H, FIFTH MEHL: I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||

    3 phút
  5. 5 ngày trước

    ਆਤਮਕ ਚਾਨਣ (Spiritual Enlightenment) ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥

    ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT’H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

    10 phút
  6. 1 thg 7

    ਸਭ ਸੁਖ ਦਾਤਾ (The Giver of All Peace) ਸੋਰਠਿ ਮਹਲਾ ੫ ਘਰੁ ੧ ਤਿਤੁਕੇ    ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ

    ਸੋਰਠਿ ਮਹਲਾ ੫ ਘਰੁ ੧ ਤਿਤੁਕੇ    ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ।ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩।ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।SORAT’H, FIFTH MEHL, FIRST HOUSE, TI-TUKAS:ONE UNIVERSAL CREATOR GOD. BY THE GRACE OF THE TRUE GURU:Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 || Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 ||

    11 phút
  7. 30 thg 6

    ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥

    ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭। DHANAASAREE, FIFTH MEHL: I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||

    5 phút

Trailer

Xếp Hạng & Nhận Xét

5
/5
7 Xếp hạng

Giới Thiệu

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious programming through platforms like Spotify under the "Blessed Day @ Blessed Day TV" podcast. Gurjit Singh Jhampur is a prominent figure known for his multifaceted public engagement, including his work in religious media and political activism. He is widely recognized as the host of the "Audio Gurbani" podcast, where he provides recitations of Gurbani and Hukamnama from Sri Darbar Sahib, Amritsar. Additionally, he is active in political circles as a representative of the Shiromani Akali Dal (Amritsar), notably participating in advocacy efforts such as cross-country awareness campaigns.  Beyond his religious and political roles, his public profile is defined by his commitment to community service and advocacy. You can follow his religious programming through platforms like Spotify under the "AUDIO GURBANI @ Jhampur TV" podcast. For updates regarding his political activities or advocacy, you may monitor regional news outlets in Punjab and Meghalaya, where his work—such as his involvement in causes related to the Harijan Colony—has been documented. 

Có Thể Bạn Cũng Thích